ਪੜਚੋਲ ਕਰੋ

Wheat procurement: ਅੱਜ ਤੋਂ ਪੰਜਾਬ 'ਚ ਕਣਕ ਦੀ ਖਰੀਦ ਸ਼ੁਰੂ, 5 ਏਜੰਸੀਆਂ ਸਿਰ ਸਾਰੀ ਜ਼ਿੰਮੇਵਾਰੀ, ਕਈ ਥਾਵਾਂ 'ਤੇ ਤਿਆਰੀਆਂ ਅਧੂਰੀਆਂ

Wheat procurement: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇਗੀ। ਮੰਡੀ ਬੋਰਡ ਨੇ ਕਣਕ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਖਰੀਦ ਦਾ ਕੰਮ 45 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ...

Wheat procurement: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇਗੀ। ਮੰਡੀ ਬੋਰਡ ਨੇ ਕਣਕ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਖਰੀਦ ਦਾ ਕੰਮ 45 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਪਰ ਤੂਫਾਨ ਅਤੇ ਮੀਂਹ ਕਾਰਨ ਫਸਲਾਂ ਵਿੱਚ ਵਿਛ ਜਾਣ ਅਤੇ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਣਕ ਨੂੰ ਮੰਡੀ ਅਤੇ ਖਰੀਦ ਕੇਂਦਰ ਤੱਕ ਪਹੁੰਚਣ ਵਿੱਚ ਸਮਾਂ ਲੱਗ ਸਕਦਾ ਹੈ। ਇਸ ਦੇ ਨਾਲ ਹੀ ਸੂਬਾ ਪੱਲੇਦਾਰ ਮਜ਼ਦੂਰ ਯੂਨੀਅਨ ਨੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਕਣਕ ਦੀ ਲੋਡਿੰਗ-ਅਨਲੋਡਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੈ।

ਕਣਕ ਦੀ ਖਰੀਦ ਲਈ ਸੰਗਰੂਰ ਵਿੱਚ 172 ਅਤੇ ਮਲੇਰਕੋਟਲਾ ਵਿੱਚ 46 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਆਰਜ਼ੀ ਖਰੀਦ ਕੇਂਦਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ। ਵਿਭਾਗ ਨੇ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 10.02 ਲੱਖ ਮੀਟ੍ਰਿਕ ਟਨ, ਬਠਿੰਡਾ, ਅੰਮ੍ਰਿਤਸਰ ਵਿੱਚ 8.50 ਲੱਖ, ਲੁਧਿਆਣਾ ਵਿੱਚ 8.13 ਲੱਖ, ਮੋਗਾ ਵਿੱਚ 6.92 ਲੱਖ, ਜਲੰਧਰ ਵਿੱਚ 5 ਲੱਖ, ਤਰਨਤਾਰਨ ਵਿੱਚ 4 ਲੱਖ, ਜਦਕਿ ਹੁਸ਼ਿਆਰਪੁਰ 'ਚ 3 ਲੱਖ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ।

ਪਨਸਪ, ਵੇਅਰਹਾਊਸ, ਮਾਰਕਫੈੱਡ, ਪਨਗ੍ਰੇਨ ਅਤੇ ਐਫਸੀਆਈ ਕਣਕ ਦੀ ਖਰੀਦ ਕਰਨਗੇ। ਸਰਕਾਰੀ ਰੇਟ 2275 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਰੋਪੜ ਦੀ ਅਨਾਜ ਮੰਡੀ ਵਿੱਚ ਖਰੀਦ ਦੀਆਂ ਤਿਆਰੀਆਂ ਅਜੇ ਵੀ ਅਧੂਰੀਆਂ ਹਨ। ਮੰਡੀ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਪਾਣੀ ਖੜ੍ਹਾ ਹੈ।

ਅਜਿਹਾ ਹੀ ਹਾਲ ਫ਼ਿਰੋਜ਼ਪੁਰ ਦੀ ਗੁਰੂਹਰਸਹਾਏ ਅਨਾਜ ਮੰਡੀ ਦਾ ਹੈ, ਹਾਲੇ ਤੱਕ ਕਣਕ ਦੀ ਖ਼ਰੀਦ ਲਈ ਠੋਸ ਪ੍ਰਬੰਧ ਨਹੀਂ ਕੀਤੇ ਗਏ ਹਨ। ਮੰਡੀ ਵਿੱਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਨਜ਼ਰ ਆਏ। ਕਈ ਥਾਵਾਂ ’ਤੇ ਗੰਦਾ ਪਾਣੀ ਜਮ੍ਹਾਂ ਹੋ ਗਿਆ ਹੈ। ਅਜਿਹੇ 'ਚ ਜੇਕਰ ਕਿਸਾਨ ਫਸਲ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget