ਪੜਚੋਲ ਕਰੋ

ਸੂਬੇ ਭਰ 'ਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ , ਮੰਡੀਆਂ 25 ਮਈ ਤੋਂ ਬਾਅਦ ਬੰਦ : ਲਾਲ ਚੰਦ ਕਟਾਰੂਚੱਕ

Punjab News : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ

Punjab News : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਲਗਭਗ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਜੋਂ ਅਦਾ ਕੀਤੇ ਗਏ ਹਨ।

ਮੰਡੀਆਂ ਦੇ ਕੰਮਕਾਜ ਬਾਰੇ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ : ਬਰਗਾੜੀ ਬੇਅਦਬੀ ਕਾਂਡ ਦਾ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਬੰਗਲੌਰ ਏਅਰਪੋਰਟ ਤੋਂ ਗ੍ਰਿਫ਼ਤਾਰ

ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਹੋਣ ਅਤੇ ਸੂਬੇ ਭਰ ਵਿੱਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿੱਚ ਲੈ ਆਉਣ ਲਈ ਵੀ ਕਿਹਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget