ਮੋਗਾ: ਮੰਡੀਆਂ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਮੋਗਾ ਦੀ ਦਾਣਾ ਮੰਡੀ 'ਚ ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਅੱਜ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਡੀ. ਐਫ. ਐਸ. ਸੀ. ਸਰਤਾਜ ਸਿੰਘ ਵੀ ਹਾਜ਼ਰ ਰਹੇ। ਅੱਜ ਮੋਗਾ ਮੰਡੀ ਬਿੱਚ 250 ਕੁਈਟਲ ਕਣਕ ਖਰੀਦਾ ਗਿਆ ਸਰਕਾਰੀ ਰੇਟ 2015 ਰੁਪਏ ਪਰ ਕੁਈਟਲ ਦੀ ਹਿਸਾਬ ਨਾਲ ਖਰੀਦ ਸ਼ੁਰੂ ਕੀਤਾ ਗਿਆ।



ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 



ਡੀ.ਐੱਫ.ਐੱਸ.ਸੀ. ਸਰਤਾਜ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਫਸਲ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਵਿਸ਼ੇਸ਼ ਤੌਰ ਤੇ ਲਗਾਈਆਂ ਗਈਆਂ ਹਨ ਜੋ ਖਰੀਦ ਕੇਂਦਰਾਂ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਲਿਫਟਿੰਗ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰਨ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਪਹਿਲਾ ਤੋਂ ਹੀ ਹੱਲ ਕਰ ਲੈਣ ਤਾਂ ਜੋ ਮੌਕੇ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ ਨਾ ਆਵੇ। ਇਸ ਮੌਕੇ ਉਹਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਲਿਫਟਿੰਗ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।