Govt Office Time: ਮਈ ਦੇ ਦੂਜੇ ਹਫ਼ਤੇ ਹੀ ਪੰਜਾਬ ਵਿੱਚ ਬਿਜਲੀ ਦੀ ਮੰਗ 10,500 ਮੈਗਾਵਾਟ ਨੂੰ ਪਾਰ ਕਰ ਜਾਣ ਦੇ ਬਾਵਜੂਦ ਇਸ ਵਾਰ ਮਾਨ ਸਰਕਾਰ ਸੂਬੇ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਹੀਂ ਕਰੇਗੀ। ਪਿਛਲੇ ਸਾਲ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ 300 ਤੋਂ 350 ਮੈਗਾਵਾਟ ਦੀ ਬਿਜਲੀ ਦੀ ਖਪਤ ਨੂੰ ਘਟਾਉਣ ਲਈ ਦਫ਼ਤਰਾਂ ਦਾ ਸਮਾਂ 2 ਮਈ ਤੋਂ 15 ਜੁਲਾਈ ਤੱਕ ਬਦਲ ਦਿੱਤਾ ਗਿਆ ਸੀ।


ਚੋਣਾਂ ਕਾਰਨ ਲਗਭਗ ਸਾਰੇ ਸਰਕਾਰੀ ਦਫਤਰਾਂ ਦੇ ਕਰਮਚਾਰੀ ਅਤੇ ਅਧਿਕਾਰੀ ਚੋਣ ਡਿਊਟੀ 'ਤੇ ਹਨ। ਇਸ ਕਾਰਨ ਇਸ ਵਾਰ ਅਜਿਹਾ ਨਹੀਂ ਕੀਤਾ ਗਿਆ। ਸਰਕਾਰ ਇਸ ਫੈਸਲੇ ਨੂੰ ਇੱਕ ਮਹੀਨੇ ਦੀ ਦੇਰੀ ਨਾਲ ਯਾਨੀ ਚੋਣਾਂ ਤੋਂ ਬਾਅਦ ਜੂਨ ਮਹੀਨੇ ਵਿੱਚ ਲਾਗੂ ਕਰ ਸਕਦੀ ਹੈ।


ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰੀ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦੇ ਕਰਮਚਾਰੀਆਂ ਨੂੰ ਗਰਮੀ ਤੋਂ ਬਚਣ ਲਈ ਏਸੀ, ਪੱਖਿਆਂ ਦੀ ਵਰਤੋਂ ਕਰਨੀ ਪੈਂਦੀ ਹੈ। ਜੇਕਰ ਇਹ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇ ਤਾਂ ਬਿਜਲੀ ਦੀ ਬਚਤ ਹੋ ਸਕਦੀ ਹੈ। 


ਜਿਸ ਤੋਂ ਬਾਅਦ ਸਰਕਾਰ ਨੇ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਸੀ। ਉਦੋਂ ਹੋਇਆ ਵੀ ਅਜਿਹਾ ਕਿ  ਰੋਜ਼ਾਨਾ 300 ਤੋਂ 350 ਮੈਗਾਵਾਟ ਦੀ ਬਿਜਲੀ ਦੀ ਬਚਤ ਹੁੰਦੀ ਦਿਖਾਈ ਦਿੱਤੀ ਸੀ। ਹਲਾਂਕਿ ਇਸ ਵਾਰ ਚੋਣ ਜ਼ਾਬਤਾ ਲਾਗੁ ਹੋਣ ਕਾਰਨ ਸਰਕਾਰ ਅਜਿਹਾ ਕੋਈ ਫੈਸਲਾ ਨਹੀਂ ਲੈ ਸਕਦੀ।


ਦੁਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ 18 ਮਈ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ, ਜਦਕਿ ਸੋਮਵਾਰ ਨੂੰ ਵੀ ਫਾਜ਼ਿਲਕਾ, ਅਬੋਹਰ, ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ 4-5 ਦਿਨਾਂ ਤੱਕ ਮੌਸਮ ਖੁਸ਼ਕ ਰਹਿ ਸਕਦਾ ਹੈ।


ਇਸ ਸਮੇਂ ਦੌਰਾਨ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 4 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। 16 ਤੋਂ 18 ਮਈ ਦਰਮਿਆਨ ਦੱਖਣੀ ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44-46 ਡਿਗਰੀ ਤੱਕ ਪਹੁੰਚ ਸਕਦਾ ਹੈ।


 



 


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial