Winter Session: ਜਦੋਂ ਵਿਧਾਨ ਸਭਾ 'ਚ ਹਰਜੋਤ ਬੈਂਸ ਨੂੰ ਖਾਣੀ ਪੈ ਗਈ ਸਹੁੰ, ਕਾਂਗਰਸ ਨੇ ਘੇਰਿਆ ਸੀ ਮੰਤਰੀ
Winter Session Vidhan Sabha: ਹਰਜੋਤ ਸਿੰਘ ਬੈਂਸ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਾਲਜ ਅਧਿਆਪਕਾਂ ਦੀ ਭਰਤੀ ਲਈ ਜੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ
Winter Session Vidhan Sabha : ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਅੱਜ ਦੂਸਰਾ ਤੇ ਆਖਰੀ ਦਿਨ ਹੈ। ਬੀਤੇ ਦਿਨ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਸਾਬਕਾ ਮੰਤਰੀ ਪਰਗਟ ਸਿੰਘ ਨੇ ਰੂਪਨਗਰ ਜ਼ਿਲ੍ਹੇ ਵਿਚ ਨਾਜਾਇਜ਼ ਮਾਈਨਿੰਗ ਤੇ ਆਨੰਦਪੁਰ ਸਾਹਿਬ ਦੀ ਲੈਕਚਰਾਰ ਵੱਲੋਂ ਬਲਵਿੰਦਰ ਕੌਰ ਵੱਲੋਂ ਕੀਤੀ ਖ਼ੁਦਕਸ਼ੀ ਮਾਮਲੇ 'ਚ ਸਿੱਖਿਆ ਮੰਤਰੀ 'ਤੇ ਗੰਭੀਰ ਦੋਸ਼ ਲਾਏ।
ਪਰਗਟ ਸਿੰਘ ਨੇ ਕਿਹਾ ਕਿ ਈਡੀ ਵੱਲੋਂ ਜ਼ਬਤ ਕੀਤੀ ਗਈ ਜ਼ਮੀਨ ਵਿਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਜਦਕਿ ਇਕ ਲੈਕਚਰਾਰ ਨੇ ਮੰਤਰੀ ਦੇ ਅੜੀਅਲ ਰਵੱਈਏ ਕਾਰਨ ਖ਼ੁਦਕੁਸ਼ੀ ਕਰ ਲਈ ਤੇ ਪੁਲਿਸ ਨੇ ਕਾਹਲੀ ਵਿਚ ਲੈਕਚਰਾਰ ਦੇ ਪਰਿਵਾਰਕ ਮੈਂਬਰਾਂ 'ਤੇ ਹੀ ਕੇਸ ਦਰਜ ਕਰ ਲਿਆ ਸੀ।
ਜਦਕਿ ਖ਼ੁਦਕੁਸ਼ੀ ਨੋਟ ਵਿਚ ਮੰਤਰੀ ਦਾ ਨਾਂ ਦਰਜ ਸੀ। ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਾਲਜ ਅਧਿਆਪਕਾਂ ਦੀ ਭਰਤੀ ਲਈ ਜੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨੇ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ।
ਮਾਈਨਿੰਗ ਦੇ ਮੁੱਦੇ 'ਤੇ ਬੈਂਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ। ਹਰਜੋਤ ਬੈੈਂਸ ਨੇ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੇਰੇ ਰੇਤ ਮਾਫ਼ੀਆਂ ਨਾਲ ਕੋਈ ਲੈਣ ਦੇਣ ਨਹੀਂ ਹੈ। ਸਗੋਂ ਅਸੀਂ ਮਾਫ਼ੀਆਂ ਖਿਲਾਫ਼ ਕਾਰਵਾਈਆਂ ਕੀਤੀਆਂ ਹਨ। ਜਦੋਂ ਮੈਂ ਮਾਈਨਿੰਗ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਨਿਊ ਹਾਸਲ ਕੀਤਾ ਸੀ। ਇਸ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਰਹੇ ਵੱਡੇ ਠੇਕੇਦਾਰ ਨੂੰ ਵੀ ਅਸੀਂ ਗ੍ਰਿਫ਼ਤਾਰ ਕੀਤਾ।
ਇਸ ਤੋਂ ਬਾਅਦ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੀ ਆਪਣੀ ਕੁਰਸੀ ਤੋਂ ਉੱਠੇ ਅਤੇ ਸਪੀਕਰ ਨੂੰ ਮੰਗ ਕੀਤੀ ਕਿ ਵਿਧਾਨ ਸਭਾ ਦੀ ਇੱਕ ਜਾਂਚ ਕਮੇਟੀ ਬਣਾਉਣ, ਮੌਕੇ 'ਤੇ ਜਾ ਕੇ ਜਾਂਚ ਕਰੋ ਆਪ ਹੀ ਪਤਾ ਲੱਗ ਜਾਵੇਗਾ ਕੌਣ ਸੱਚਾ ਹੈ ਅਤੇ ਕੌਣ ਝੂਠਾ ਹੈ।