ਪੜਚੋਲ ਕਰੋ

ਕਦੋਂ ਹੋਣਗੀਆਂ ਪੰਚਾਇਤੀ ਚੋਣਾਂ?, ਅੱਗਾ ਦੌੜ, ਪਿੱਛਾ ਚੌੜ

ਚੰਡੀਗੜ੍ਹ: ਕਾਂਗਰਸ ਸਰਕਾਰ ਪੰਚਾਇਤੀ ਚੋਣਾਂ ਲਗਾਤਾਰ ਟਾਲ ਰਹੀ ਹੈ। ਹੁਣ ਸਰਕਾਰ ਨੇ ਦਸੰਬਰ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ ਪਰ ਰਾਖਵਾਂਕਰਨ ਦਾ ਕੰਮ ਅਜੇ ਵੀ ਸਿਰੇ ਨਹੀਂ ਚੜ੍ਹਿਆ। ਸਰਕਾਰ ਦੇ ਦਾਅਵਿਆਂ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਕਾਬਲੇਗੌਰ ਹੈ ਕਿ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਭਾਵੇਂ 31 ਦਸੰਬਰ ਤੋਂ ਪਹਿਲਾਂ ਕਰਾਉਣ ਲਈ ਸੂਬਾਈ ਚੋਣ ਕਮਿਸ਼ਨ ਨੂੰ ਲਿਖਤੀ ਸਿਫਾਰਸ਼ ਭੇਜ ਦਿੱਤੀ ਗਈ ਹੈ ਪਰ ਸਰਪੰਚਾਂ ਦੇ ਰਾਖਵੇਂਕਰਨ ਦੀ ਪ੍ਰਕਿਰਿਆ ਅਜੇ ਤੱਕ ਸਿਰੇ ਨਹੀਂ ਚੜ੍ਹੀ। ਦਰਅਸਲ ਡਿਪਟੀ ਕਮਿਸ਼ਨਰਾਂ ਨੂੰ 5 ਦਸੰਬਰ ਤੱਕ ਰਾਖਵੇਂਕਰਨ ਦੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਆਖਿਆ ਗਿਆ ਹੈ। ਇਸ ਤਰ੍ਹਾਂ ਚੋਣ ਕਮਿਸ਼ਨ ਨੂੰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ 6 ਦਸੰਬਰ ਤੱਕ ਭੇਜੇ ਜਾਣਗੇ। ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ 7 ਦਸੰਬਰ ਨੂੰ ਕੀਤੇ ਜਾਣ ਦੀ ਸੂਚਨਾ ਹੈ ਤੇ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ 29 ਜਾਂ 30 ਦਸੰਬਰ ਤੈਅ ਕੀਤਾ ਜਾ ਸਕਦਾ ਹੈ। ਉਧਰ, ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਪੰਚਾਇਤੀ ਚੋਣਾਂ ਹਰ ਹਾਲ 31 ਦਸੰਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਉਨ੍ਹਾਂ ਕਿਹਾ ਹੈ ਕਿ ਰਾਖਵੇਂਕਰਨ ਦੀ ਪ੍ਰਕਿਰਿਆ ਵੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਨੇਪਰੇ ਚਾੜ੍ਹ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget