ਪੜਚੋਲ ਕਰੋ

ਵਾਅਦਾ ਕਰਕੇ ਕੈਪਟਨ ਗਰੀਬਾਂ ਨੂੰ ਭੁੱਲੇ! ਤਿੰਨ ਸਾਲ ਬਾਅਦ ਵੀ ਨਹੀਂ ਲਈ ਸਾਰ

ਸੂਬੇ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਇਨ੍ਹਾਂ ਵਿੱਚੋਂ ਕੁਝ ਵਾਅਦੇ ਅਜਿਹੇ ਸਨ ਜੋ ਸਿੱਧੇ ਤੌਰ ਤੇ ਗ਼ਰੀਬ ਤੇ ਦਲਿਤ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਸਨ। ਇਨ੍ਹਾਂ ਵਾਅਦਿਆਂ ਨੇ ਕਈ ਲੋਕਾਂ ਦੇ ਚਿਹਰਿਆਂ ਉੱਪਰ ਉਮੀਦਾਂ ਦੀਆਂ ਕਿਰਨਾਂ ਵੀ ਲਿਆ ਦਿੱਤੀਆਂ ਪਰ ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਪੰਜਾਬ ਵਿੱਚ ਸੱਤਾ ਤਾਂ ਸੰਭਾਲ ਲਈ ਪਰ ਪਿਛਲੇ ਤਿੰਨ ਸਾਲਾਂ ਵਿੱਚ ਇਨ੍ਹਾਂ ਵਿੱਚੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਰਕੇ ਲੋਕਾਂ ਨਾਲ ਜੁੜੇ ਮਸਲੇ ਹੁਣ ਲੋਕਾਂ ਵਿੱਚ ਰੋਸ ਪੈਦਾ ਕਰਨ ਲੱਗੇ ਹਨ। ਖੁਦ ਨੂੰ ਲੋਕ ਹੁਣ ਠੱਗਿਆ ਠੱਗਿਆ ਮਹਿਸੂਸ ਕਰਨ ਲੱਗ ਪਏ ਹਨ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਸੂਬੇ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਇਨ੍ਹਾਂ ਵਿੱਚੋਂ ਕੁਝ ਵਾਅਦੇ ਅਜਿਹੇ ਸਨ ਜੋ ਸਿੱਧੇ ਤੌਰ ਤੇ ਗ਼ਰੀਬ ਤੇ ਦਲਿਤ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਸਨ। ਇਨ੍ਹਾਂ ਵਾਅਦਿਆਂ ਨੇ ਕਈ ਲੋਕਾਂ ਦੇ ਚਿਹਰਿਆਂ ਉੱਪਰ ਉਮੀਦਾਂ ਦੀਆਂ ਕਿਰਨਾਂ ਵੀ ਲਿਆ ਦਿੱਤੀਆਂ ਪਰ ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਪੰਜਾਬ ਵਿੱਚ ਸੱਤਾ ਤਾਂ ਸੰਭਾਲ ਲਈ ਪਰ ਪਿਛਲੇ ਤਿੰਨ ਸਾਲਾਂ ਵਿੱਚ ਇਨ੍ਹਾਂ ਵਿੱਚੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਰਕੇ ਲੋਕਾਂ ਨਾਲ ਜੁੜੇ ਮਸਲੇ ਹੁਣ ਲੋਕਾਂ ਵਿੱਚ ਰੋਸ ਪੈਦਾ ਕਰਨ ਲੱਗੇ ਹਨ। ਖੁਦ ਨੂੰ ਲੋਕ ਹੁਣ ਠੱਗਿਆ ਠੱਗਿਆ ਮਹਿਸੂਸ ਕਰਨ ਲੱਗ ਪਏ ਹਨ। ਇਨ੍ਹਾਂ ਵਿੱਚੋਂ ਇੱਕ ਅਜਿਹਾ ਵਾਅਦਾ ਕਾਂਗਰਸ ਨੇ ਕੀਤਾ ਸੀ ਜਿਸ ਵਿੱਚ ਗਰੀਬਾਂ ਤੇ ਦਲਿਤਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਗੱਲ ਆਖੀ ਗਈ ਸੀ। ਹੁਣ ਸੂਬੇ ਵਿੱਚ ਤਿੰਨ ਸਾਲ ਬੀਤ ਗਏ ਹਨ ਤੇ ਇਨ੍ਹਾਂ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਮਿਲਣ ਦੀ ਉਮੀਦ ਮੱਧਮ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਕੁਝ ਲੋਕ ਅਜਿਹੇ ਵੀ ਹਨ ਜੋ ਹਾਲੇ ਵੀ ਉਮੀਦ ਲਾਈ ਬੈਠੇ ਹਨ ਪਰ ਬਹੁਤਿਆਂ ਨੂੰ ਇਹ ਲੱਗਦਾ ਹੈ ਕਿ ਕਿ ਉਹ ਠੱਗੇ ਗਏ ਹਨ।

ਵਾਅਦਾ ਕਰਕੇ ਕੈਪਟਨ ਗਰੀਬਾਂ ਨੂੰ ਭੁੱਲੇ! ਤਿੰਨ ਸਾਲ ਬਾਅਦ ਵੀ ਨਹੀਂ ਲਈ ਸਾਰ

ਸੱਠ ਸਾਲਾ ਜਗਦੀਸ਼ ਕੁਮਾਰ ਦੇ ਘਰ ਵਿੱਚ ਦਸ ਜੀਅ ਰਹਿੰਦੇ ਹਨ। ਇਹ ਦੱਸ ਜੀਅ ਇੱਕ ਮਰਲੇ ਤੋਂ ਛੋਟੇ ਘਰ ਵਿੱਚ ਰਹਿ ਕੇ ਆਪਣਾ ਗੁਜਾਰਾ ਕਰ ਰਹੇ ਹਨ। ਉਥੇ ਹੀ ਸੌਂਦੇ ਹਨ। ਉੱਥੇ ਹੀ ਖਾਣਾ ਬਣਾਉਂਦੇ ਹਨ ਤੇ ਉਸੇ ਹੀ ਇੱਕ ਮਰਲੇ ਦੇ ਘਰ ਵਿੱਚ ਨਹਾਉਂਦੇ ਤੇ ਬਾਕੀ ਸਾਰਾ ਘਰ ਦਾ ਕੰਮ ਕਰਦੇ ਹਨ। ਆਪਣਾ ਆਧਾਰ ਕਾਰਡ ਦਿਖਾਉਂਦਿਆਂ ਜਗਦੀਸ਼ ਕੁਮਾਰ ਨੇ ਦੱਸਿਆ ਕਿ ਵਾਅਦੇ ਉਨ੍ਹਾਂ ਨਾਲ ਹੋਏ ਸੀ ਕਿ ਕਾਂਗਰਸ ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਮਿਲਣਗੇ। ਉਨ੍ਹਾਂ ਨੂੰ ਵੀ ਆਸ ਸੀ ਕਿ ਉਹ ਘੱਟੋ ਘੱਟ ਆਪਣੇ ਬੱਚਿਆਂ ਲਈ ਇੱਕ ਘਰ ਤਾਂ ਬਣਾ ਸਕਣਗੇ ਪਰ ਹਾਲੇ ਤੱਕ ਉਨ੍ਹਾਂ ਨੂੰ ਘਰ ਨਹੀਂ ਮਿਲਿਆ। ਉਨ੍ਹਾਂ ਨੂੰ ਉਮੀਦ ਵੀ ਟੁੱਟਦੀ ਦਿਖਾਈ ਦਿੰਦੀ ਹੈ ਕਿ ਅਗਲੇ ਦੋ ਸਾਲਾਂ ਵਿੱਚ ਕੈਪਟਨ ਸਰਕਾਰ ਉਨ੍ਹਾਂ ਨੂੰ ਇਹ ਪਲਾਟ ਦੇਵੇਗੀ ਜਾਂ ਨਹੀਂ। ਆਕਾਸ਼ ਦੇ ਘਰ ਦਾ ਵੀ ਇਹੀ ਹਾਲ ਹੈ। ਅੰਮ੍ਰਿਤਸਰ ਦੇ ਰੀਗੋ ਬ੍ਰਿਜ ਨੇੜੇ ਕੱਚੇ ਘਰਾਂ ਵਿੱਚ ਰਹਿ ਰਿਹਾ ਆਕਾਸ਼ ਅੰਮ੍ਰਿਤਸਰ ਵਿੱਚ ਬੂਟ ਪਾਲਿਸ਼ ਕਰਦਾ ਹੈ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਪਰਿਵਾਰ ਦੇ ਕੁੱਲ ਸੱਤ ਜੀਅ ਹਨ ਜੋ ਇੱਕ ਛੱਤ ਜੋ ਤਰਪਾਲਾਂ ਨਾਲ ਢੱਕੀ ਹੋਈ ਹੈ। ਚਾਰ ਕੰਧਾਂ ਉੱਪਰ ਤਰਪਾਲ ਪਾ ਕੇ ਇਸ ਨੂੰ ਘਰ ਦਾ ਰੂਪ ਦੇ ਕੇ ਰਹਿ ਰਹੇ ਆਕਾਸ਼ ਦੇ ਮਨ ਵਿੱਚ ਨਿਰਾਸ਼ਾ ਹੈ ਕਿ ਸਰਕਾਰ ਨੇ ਵੋਟਾਂ ਤਾਂ ਲੈ ਲਈਆਂ ਤੇ ਸੁਪਨਾ ਦਿਖਾ ਦਿੱਤਾ ਕਿ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਪਰ ਅਜਿਹਾ ਨਹੀਂ ਹੋਇਆ। ਆਕਾਸ਼ ਦੀ ਭੈਣ ਆਸ਼ਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਦੀ ਬਾਰਸ਼ ਵਿੱਚ ਜੋ ਮੁਸ਼ਕਲਾਂ ਆਉਂਦੀਆਂ ਹਨ, ਉਹ ਸ਼ਬਦਾਂ ਵਿੱਚ ਬਿਆਨ ਕਰਨੀਆਂ ਅਸੰਭਵ ਹਨ।

ਵਾਅਦਾ ਕਰਕੇ ਕੈਪਟਨ ਗਰੀਬਾਂ ਨੂੰ ਭੁੱਲੇ! ਤਿੰਨ ਸਾਲ ਬਾਅਦ ਵੀ ਨਹੀਂ ਲਈ ਸਾਰ

ਸੁਭਾਸ਼ ਆਪਣੀ ਮਾਤਾ ਧਰਮ ਪਤਨੀ ਤੇ ਚਾਰ ਬੱਚਿਆਂ ਨਾਲ ਅੰਮ੍ਰਿਤਸਰ ਵਿੱਚ ਰਹਿੰਦਾ ਹੈ ਤੇ ਬਹਿਰੂਪੀਏ ਬਣ ਕੇ ਲੋਕਾਂ ਦਾ ਮਨ ਪ੍ਰਚਾਵਾ ਕਰਕੇ ਪਰਿਵਾਰ ਦੀ ਰੋਜ਼ੀ ਰੋਟੀ ਚਲਾਉਂਦਾ ਹੈ। ਸੁਭਾਸ਼ ਦੇ ਹਾਲਾਤ ਅਜਿਹੇ ਹਨ ਕਿ ਜੇਕਰ ਅੱਧਾ ਘੰਟਾ ਬਾਰਸ਼ ਹੋ ਜਾਵੇ ਤਾਂ ਆਪਣੇ ਪਰਿਵਾਰ ਨੂੰ ਲੈ ਕੇ ਉਸ ਨੂੰ ਕਿਸੇ ਸੇਫ ਜਗ੍ਹਾ ਤੇ ਜਾਣਾ ਪੈਂਦਾ ਹੈ। ਸੁਭਾਸ਼ ਤੇ ਉਸ ਦੀ ਮਾਤਾ ਕ੍ਰਿਸ਼ਨਾ ਦਾ ਕਹਿਣਾ ਹੈ ਕਿ ਜੋ ਹਾਲਾਤ ਉਨ੍ਹਾਂ ਦੇ ਨਾਲ ਬੀਤਦੇ ਹਨ, ਉਨ੍ਹਾਂ ਦਾ ਅੰਦਾਜ਼ਾ ਸਰਕਾਰ ਨਹੀਂ ਲਾ ਸਕਦੀ। ਜੇਕਰ ਸਰਕਾਰ ਨੂੰ ਉਨ੍ਹਾਂ ਦੇ ਦੁੱਖਾਂ ਦਾ ਪਤਾ ਹੁੰਦਾ ਤਾਂ ਉਹ ਸਰਕਾਰ ਬਣਾਉਂਦਿਆਂ ਹੀ ਪੰਜ ਪੰਜ ਮਰਲੇ ਦੇ ਪਲਾਟ ਤੇ ਮਕਾਨ ਬਣਾਉਣ ਦੀ ਰਾਸ਼ੀ ਜਾਰੀ ਕਰ ਦਿੰਦੇ। ਰਾਜ ਰਾਣੀ ਦੇ ਚਾਰ ਪੁੱਤਰ ਹਨ ਤੇ ਚਾਰਾਂ ਹੀ ਪੁੱਤਰਾਂ ਦੇ ਵਿਆਹੇ ਹੋਣ ਕਾਰਨ ਬਾਰਾਂ ਮੈਂਬਰੀ ਪਰਿਵਾਰ ਇੱਕ ਮਰਲੇ ਦੇ ਛੋਟੇ ਜਿਹੇ ਘਰ ਵਿੱਚ ਰਹਿ ਰਿਹਾ ਹੈ। ਰਾਜ ਰਾਣੀ ਨੇ ਦੱਸਿਆ ਕਿ ਉਹ ਜਿਸ ਨਰਕ ਵਿੱਚ ਆਪਣੀ ਜ਼ਿੰਦਗੀ ਬਤੀਤ ਕਰਦੇ ਹਨ ਤੇ ਕਿਵੇਂ ਆਪਣੀ ਰੋਜ਼ਮਰਾ ਜ਼ਿੰਦਗੀ ਵਿੱਚ ਚੁਣੌਤੀਆਂ ਨੂੰ ਨਿਪਟਦੇ ਹਨ, ਇਹ ਉਨ੍ਹਾਂ ਨੂੰ ਹੀ ਪਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget