Chandigarh Blast: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ 3 ਦਸੰਬਰ ਨੂੰ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ। ਲਾਰੈਂਸ ਗੈਂਗ ਨੇ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ (Goldy Brar) ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਹੈ। ਉਸ ਨੇ ਧਮਾਕੇ ਦਾ ਕਾਰਨ ਪ੍ਰੋਟੈਕਸ਼ਨ ਮਨੀ ਨਾ ਦੇਣਾ ਦੱਸਿਆ ਹੈ।


ਧਮਾਕੇ 'ਚ Seville ਤੇ De'Orra ਕਲੱਬ ਦੇ ਬਾਹਰ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲ ਬਾਰ ਤੇ ਲਾਉਂਜ ਕਲੱਬ ਦੇ ਮਾਲਕਾਂ ਵਿੱਚ ਇੱਕ ਹਿੱਸੇਦਾਰ ਹਨ।



ਗੋਲਡੀ ਬਰਾੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਗਿਆ ਹੈ- 'ਲਾਰੈਂਸ ਗੈਂਗ ਦੇ ਗੋਲਡੀ ਬਰਾੜ ਤੇ ਰੋਹਿਤ ਗੋਦਾਰਾ ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ। ਪਰ, ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ ਤੇ ਫਿਰ ਕੰਨ ਖੋਲਣ ਲਈ ਇਹ ਧਮਾਕੇ ਕੀਤੇ ਗਏ। ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।




ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਬੰਬ ਸੁੱਟਣ ਵਾਲਾ ਨੌਜਵਾਨ ਬਾਈਕ 'ਤੇ ਆਇਆ ਸੀ। ਘਟਨਾ ਵਿੱਚ ਵਰਤੇ ਗਏ ਬੰਬ ਕਿੱਲ ਤੇ ਜਲਣਸ਼ੀਲ ਸਮੱਗਰੀ ਨਾਲ ਭਰੇ ਹੋਏ ਸਨ। ਮੌਕੇ 'ਤੇ ਇਸ ਨਾਲ ਸਬੰਧਤ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਇਹ ਮੰਨ ਰਹੀ ਹੈ ਕਿ ਦੇਸੀ ਬੰਬ ਭੰਨੇ ਗਏ ਹਨ ਪੁਲਿਸ ਇਸ ਦੀ ਹਰ ਐਂਗਲ ਨਾਲ ਜਾਂਚ ਕਰ ਰਹੀ ਹੈ।


ਦੱਸ ਦਈਏ ਕਿ ਘਟਨਾ ਦਾ ਇੱਕ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਸਵੇਰੇ 3.15 ਵਜੇ ਇੱਕ ਨੌਜਵਾਨ ਨੇ ਕਲੱਬ ਵੱਲ ਬੰਬ ਵਰਗੀ ਚੀਜ਼ ਸੁੱਟ ਦਿੱਤੀ ਜਿਸ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।