Waris Punjab De: 22 ਦਿਨਾਂ ਬਾਅਦ ਵੀ ਅੰਮ੍ਰਿਤਪਾਲ ਨੂੰ ਨਹੀਂ ਲੱਭ ਸਕੀਆਂ ਸੁਰੱਖਿਆ ਏਜੰਸੀਆਂ? ਡੇਰਿਆਂ ਤੋਂ ਲੈ ਕੇ ਬੱਸ ਸਟੈਂਡਾਂ ਤੱਕ 5000 ਜਵਾਨਾਂ ਦੀ ਤਾਇਨਾਤੀ
ਅੰਮ੍ਰਿਤਪਾਲ ਸਿੰਘ ਅਜੇ ਵੀ ਪੰਜਾਬ ਪੁਲਿਸ ਦੀ ਪਕੜ ਤੋਂ ਦੂਰ ਹੈ। ਉਸ ਦੀ ਭਾਲ ਲਈ ਪੁਲਿਸ ਵੱਲੋਂ ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ, ਬੱਸ ਸਟੈਂਡਾਂ ਤੇ ਧਾਰਮਿਕ ਡੇਰਿਆਂ 'ਚ ਲਗਾਤਾਰ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
Amritpal Singh Arrest Operation: ਬੀਤੇ 22 ਦਿਨਾਂ ਤੋਂ ਪੁਲਿਸ ਲਈ ਚੁਣੌਤੀ ਬਣਿਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਲੋਪ ਹੈ। ਉਸ ਦੀ ਭਾਲ 'ਚ ਪੁਲਿਸ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਮੁਤਾਬਕ 150 ਤੋਂ ਵੱਧ ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨ ਭੱਜ ਜਾਣ ਦੇ ਖਦਸ਼ੇ ਕਾਰਨ 5000 ਤੋਂ ਵੱਧ ਪੁਲਿਸ ਮੁਲਾਜ਼ਮ ਸਰਹੱਦ ਨਾਲ ਲੱਗਦੇ ਪੰਜਾਬ ਦੇ ਪਿੰਡਾਂ ਦੀ ਜਾਂਚ ਕਰ ਰਹੇ ਹਨ।
300 ਦੇ ਕਰੀਬ ਧਾਰਮਿਕ ਸਥਾਨਾਂ ਤੇ ਡੇਰਿਆਂ ਦੀ ਕੀਤੀ ਚੈਕਿੰਗ
ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ 300 ਦੇ ਕਰੀਬ ਧਾਰਮਿਕ ਸਥਾਨਾਂ ਤੇ ਡੇਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ 14 ਅਪ੍ਰੈਲ ਤੱਕ ਸਾਰੇ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅਜਨਾਲਾ, ਅਟਾਰੀ, ਰਮਦਾਸ, ਖੇਮਕਰਨ, ਪੱਟੀ, ਭਿੱਖੀਵਿੰਡ, ਬਾਬਾ ਬਕਾਲਾ ਆਦਿ ਥਾਵਾਂ 'ਤੇ ਜਬਰਦਸਤ ਨਾਕਾਬੰਦੀ ਕੀਤੀ ਗਈ ਹੈ।
ਅੰਮ੍ਰਿਤਪਾਲ ਖਿਲਾਫ਼ ਸਖ਼ਤੀ ਗਈ ਵਧ
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ। ਪੁਲਿਸ ਨੂੰ ਪਹਿਲਾਂ ਸੰਭਾਵਨਾ ਸੀ ਕਿ ਇਸ ਮੀਟਿੰਗ ਦੌਰਾਨ ਅੰਮ੍ਰਿਤਪਾਲ ਸਿੰਘ ਆਤਮ ਸਮਰਪਣ ਕਰ ਸਕਦਾ ਹੈ ਪਰ ਉਸ ਨੇ ਆਤਮ ਸਮਰਪਣ ਨਹੀਂ ਕੀਤਾ। ਇਸ ਕਾਰਨ ਪੁਲਿਸ ਦੀ ਇੰਨੀ ਸਖ਼ਤ ਚੌਕਸੀ ਹੋ ਸਕਦੀ ਹੈ। ਅੰਮ੍ਰਿਤਪਾਲ ਸਿੰਘ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੱਲੋਂ ਇੱਕ ਵਾਰ ਫਿਰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ