ਲੁਧਿਆਣਾ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਦਿੱਤੇ ਹੋਏ ਹਨ। ਇਨ੍ਹਾਂ ਆਦੇਸ਼ਾਂ ਦੇ ਵਿਰੋਧ ਵਿੱਚ ਪ੍ਰਾਈਵੇਟ ਸਕੂਲ ਤੇ ਟੀਚਰ ਐਸੋਸੀਏਸ਼ਨ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਹ ਸਕੂਲ ਖੋਲ੍ਹਣ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਬੰਦ ਰੱਖਣ ਨਾਲ ਬੱਚਿਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ ਪਰ ਦੂਜੇ ਪਾਸੇ ਅੱਜ 22 ਜ਼ਿਲ੍ਹਿਆਂ ਦੇ ਪੈਰੇਂਟ ਐਸੋਸੀਏਸ਼ਨ ਵੱਲੋਂ ਮੀਟਿੰਗ ਕੀਤੀ ਗਈ ਤੇ ਸਕੂਲ ਬੰਦ ਰੱਖਣ ਵਾਸਤੇ ਅਪੀਲ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਪ੍ਰਾਈਵੇਟ ਸਕੂਲ ਐਸੋਸੀਏਸ਼ਨਾਂ ਵੱਲੋਂ ਆਪਣੇ ਲਾਲਚ ਲਈ ਸਕੂਲ ਖੋਲ੍ਹਣ ਵਾਸਤੇ ਕਿਹਾ ਜਾ ਰਿਹਾ ਹੈ।


ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ

ਇੱਥੇ ਹੀ ਉਨ੍ਹਾਂ ਨੇ ਸਕੂਲਾਂ ਵੱਲੋਂ ਮਨਮਰਜ਼ੀ ਦੇ ਰੇਟਾਂ ਤੇ ਵੇਚੀਆਂ ਜਾ ਰਹੀਆਂ ਕਿਤਾਬਾਂ ਉਪਰ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕੀ ਸਰਕਾਰ ਨੂੰ ਇਹ ਲੁੱਟ-ਖਸੁੱਟ ਬੰਦ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਟੀਚਰਾਂ ਨੂੰ ਅੱਗੇ ਕਰਕੇ ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰ ਉਪਰ ਦਬਾਅ ਪਾਇਆ ਜਾ ਰਿਹਾ ਹੈ।

ਪੈਰੇਂਟ ਐਸੋਸੀਏਸ਼ਨ ਵੱਲੋਂ ਜਿੱਥੇ ਪ੍ਰਾਈਵੇਟ ਸਕੂਲਾਂ ਦੇ ਨਿਸ਼ਾਨਾਂ ਸਾਧਿਆ ਗਿਆ, ਉੱਥੇ ਹੀ ਉਨ੍ਹਾਂ ਨੇ ਸਰਕਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਵਾਏ ਜਾ ਪ੍ਰਾਈਵੇਟ ਸਕੂਲਾਂ ਉੱਪਰ ਨਕੇਲ ਕੱਸੇ ਤਾਂ ਬੱਚਿਆਂ ਦਾ ਭਵਿੱਖ ਖਰਾਬ ਹੋਣੋਂ ਬਚ ਸਕਦਾ ਹੈ।



ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ


 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


 


Education Loan Information:

Calculate Education Loan EMI