Punjab News: ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਜਾਰੀ ਹੈ। ਪੰਜਾਬ ਯੂਥ ਕਾਂਗਰਸ ਵੱਲੋਂ ਪਾਰਟੀ ਦੇ ਦੋ ਮੀਤ ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਤੇ ਅਕਸ਼ੇ ਸ਼ਰਮਾ ਨੂੰ ਜਾਰੀ ਕਰਕੇ ਦੋ ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। 


ਦੱਸ ਦਈਏ ਕਿ ਇਨ੍ਹਾਂ ਦੋਵਾਂ ਮੀਤ ਪ੍ਰਧਾਨਾਂ ਨੇ ਨਵੇਂ ਪ੍ਰਧਾਨ ਮੋਹਿਤ ਮਹਿੰਦਰਾ ਦੇ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕੀਤੀ ਸੀ। ਯੂਥ ਕਾਂਗਰਸ ਦੀ ਪ੍ਰਧਾਨਗੀ ਐਲਾਨੇ ਜਾਣ ਮਗਰੋਂ ਇੱਕ ਧੜਾ ਨਾਰਾਜ਼ ਸੀ। ਨਾਰਾਜ਼ ਧੜੇ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਮੀਟਿੰਗ ਵੀ ਕੀਤੀ ਸੀ ਤੇ ਦਿੱਲੀ ’ਚ ਵੀ ਆਪਣਾ ਰੋਸ ਦਰਜ ਕਰਾਇਆ ਸੀ। 


ਦਰਅਸਲ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ 24 ਅਗਸਤ ਨੂੰ ਇਹ ਸਮਾਗਮ ਕਰਵਾਇਆ ਗਿਆ ਸੀ ਤੇ ਇਨ੍ਹਾਂ ਸਮਾਗਮਾਂ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਧੜੇ ਦੀ ਸ਼ਮੂਲੀਅਤ ਨਾ ਹੋਣ ਦੇ ਮੁੱਦੇ ਨੂੰ ਅਸਿੱਧੇ ਤਰੀਕੇ ਨਾਲ ਚੁੱਕਿਆ ਸੀ। ਅਕਸ਼ੇ ਸ਼ਰਮਾ ਦੇ ਧੜੇ ਨੇ ਇਹ ਤਰਕ ਦਿੱਤਾ ਸੀ ਕਿ ਉਨ੍ਹਾਂ ਨੂੰ ਸਮਾਗਮਾਂ ਵਿੱਚ ਸੱਦਿਆ ਨਹੀਂ ਗਿਆ। 


ਹੁਣ ਜਾਰੀ ਕੀਤੇ ਨੋਟਿਸਾਂ ਵਿੱਚ ਕਿਹਾ ਗਿਆ ਹੈ ਕਿ ਉਦੇਵੀਰ ਸਿੰਘ ਢਿੱਲੋਂ ਤੇ ਅਕਸ਼ੇ ਸ਼ਰਮਾ ਨੇ ਯੂਥ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਕਹਿਣ ਦੇ ਬਾਵਜੂਦ ਸ਼ਮੂਲੀਅਤ ਨਹੀਂ ਕੀਤੀ ਹੈ। ਇੱਥੋਂ ਤੱਕ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਸੱਦੇ ਨੂੰ ਵੀ ਇਨ੍ਹਾਂ ਆਗੂਆਂ ਨੇ ਨਜ਼ਰਅੰਦਾਜ਼ ਕਰ ਦਿੱਤਾ। ਨੋਟਿਸਾਂ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਕਰ ਕੇ ਇਨ੍ਹਾਂ ਆਗੂਆਂ ਨੇ ਅਨੁਸ਼ਾਸਨਹੀਣਤਾ ਦਿਖਾਈ ਹੈ। ਇਨ੍ਹਾਂ ਨੋਟਿਸਾਂ ਮਗਰੋਂ ਹੁਣ ਯੂਥ ਕਾਂਗਰਸ ਵਿੱਚ ਰੱਫੜ ਹੋਰ ਵਧਣ ਦੀ ਸੰਭਾਵਨਾ ਬਣ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Neeraj Chopra Gold Medal: ਨੀਰਜ ਚੋਪੜਾ ਨੇ ਗੋਲਡ ਮੈਡਲ ਜਿੱਤਣ ਤੋਂ ਬਾਅਦ ਖੁਸ਼ੀ ਕੀਤੀ ਜ਼ਾਹਿਰ, ਬੋਲੇ- ਭਾਰਤੀਆਂ ਦਾ ਧੰਨਵਾਦ...


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ