Sukhbir Badal Resigns: ਕਦੋਂ ਚੁਣਿਆ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ, ਤਾਰੀਕਾਂ ਦਾ ਹੋਇਆ ਐਲਾਨ ! ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਹੁਣ ਨਵੇਂ ਪ੍ਰਧਾਨ ਦੀਆਂ ਚਰਚਾਵਾਂ ਜ਼ੋਰਾਂ ਉੱਤੇ ਹਨ ਤੇ ਇਸ ਮੌਕੇ ਸਾਹਮਣੇ ਆਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਬਾਅਦ ਪਾਰਟੀ ਨੇ ਐਮਰਜੈਂਸੀ ਮੀਟਿੰਗ ਵੀ ਸੱਦ ਲਈ ਹੈ। ਇਸ ਦੇ ਨਾਲ ਹੀ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ।
ਜ਼ਿਕਰ ਕਰ ਦਈਏ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕਰਦਿਆਂ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ, ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਸਤਾ ਸਾਫ਼ ਹੋ ਸਕੇ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਆਪਣੀ ਅਗਵਾਈ ਦੌਰਾਨ ਦਿੱਤੇ ਸਹਿਯੋਗ ਅਤੇ ਸਹਿਯੋਗ ਲਈ ਧੰਨਵਾਦ ਕੀਤਾ।
ਕਦੋਂ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ ?
ਦਲਜੀਤ ਸਿੰਘ ਚੀਮਾ ਨੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ 'ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।
SAD Working Committee President S Balwinder S Bhundar has called an emergency meeting of Working Committee of the party on November 18 at 12 o’ clock at party headquarters office in Chandigarh. The committee will consider the resignation submitted by S Sukhbir S Badal & will…
— Dr Daljit S Cheema (@drcheemasad) November 16, 2024
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਹੁਣ ਨਵੇਂ ਪ੍ਰਧਾਨ ਦੀਆਂ ਚਰਚਾਵਾਂ ਜ਼ੋਰਾਂ ਉੱਤੇ ਹਨ ਤੇ ਇਸ ਮੌਕੇ ਸਾਹਮਣੇ ਆਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।