Punjab School Holiday in December 2024: ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਨੂੰ ਲੈ ਲਗਾਤਾਰ ਉਤਸ਼ਾਹ ਬਣਿਆ ਹੋਇਆ ਹੈ। ਇਸ ਵਿਚਾਲੇ ਪੰਜਾਬ ਦੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਵਿਭਾਗੀ ਸੂਤਰਾਂ ਅਨੁਸਾਰ ਇਸ ਮਹੀਨੇ ਦੇ ਆਖਰੀ ਦਿਨਾਂ ਵਿੱਚ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾਏਗਾ। ਜਿਸਦੇ ਚੱਲਦੇ 20 ਦਸੰਬਰ ਤੋਂ ਬਾਅਦ ਸਿੱਖਿਆ ਵਿਭਾਗ ਸਕੂਲਾਂ ਵਿੱਚ ਕਿਸੇ ਵੀ ਸਮੇਂ ਛੁੱਟੀ ਦਾ ਐਲਾਨ ਕਰ ਸਕਦਾ ਹੈ। 


ਇਹ ਦੋ ਛੁੱਟੀਆਂ ਤੈਅ...


ਦੱਸਣਯੋਗ ਹੈ ਕਿ 25 ਦਸੰਬਰ ਤੋਂ ਪਹਿਲਾਂ ਉੱਤਰੀ ਭਾਰਤ ਦੇ ਜ਼ਿਆਦਾਤਰ ਸਕੂਲਾਂ ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਰਗੇ ਰਾਜਾਂ ਵਿੱਚ ਸਰਦੀ ਦੀਆਂ ਛੁੱਟੀਆਂ ਸ਼ੁਰੂ ਹੋਣ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਸਹੀ ਤਰੀਕਾਂ ਦਾ ਪਤਾ ਮੌਸਮ ਦੇ ਹਾਲਾਤ ਅਤੇ ਅਧਿਕਾਰਤ ਜਾਣਕਾਰੀ ਦੇ ਆਧਾਰ 'ਤੇ ਹੀ ਪਤਾ ਚੱਲੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ 25 ਦਸੰਬਰ ਨੂੰ ਕ੍ਰਿਸਮਿਸ ਅਤੇ 27 ਦਸੰਬਰ ਨੂੰ ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਛੁੱਟੀ ਮਿਲੇਗੀ, ਜੋ ਕਿ ਤੈਅ ਹਨ। 


ਮੌਸਮ ਵਿਭਾਗ ਨੇ ਕੀ ਕਿਹਾ ?


ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ 'ਚ ਬਰਫਬਾਰੀ ਅਤੇ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਠੰਡ ਵਧ ਸਕਦੀ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨਾਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਪੰਜਾਬ 'ਚ ਤਾਪਮਾਨ 1.6 ਡਿਗਰੀ ਅਤੇ ਚੰਡੀਗੜ੍ਹ 'ਚ 2.6 ਡਿਗਰੀ ਘੱਟ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਠੰਡ ਹੋਰ ਵਧੇਗੀ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।