ਪੜਚੋਲ ਕਰੋ

Behbal Kalan Goli Kand: ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ? ਭਗਵੰਤ ਮਾਨ ਸਰਕਾਰ ਤੋਂ ਵੀ ਟੁੱਟੀਆਂ ਉਮੀਦਾਂ....

Behbal Kalan Goli Kand: ਬਹਿਬਲ ਕਲਾਂ ਇਨਸਾਫ ਮੋਰਚਾ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਿਆ ਹੈ। ਮੋਰਚੇ ਦੇ ਲੀਡਰਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

Behbal Kalan Goli Kand: ਬਹਿਬਲ ਕਲਾਂ ਇਨਸਾਫ ਮੋਰਚਾ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਿਆ ਹੈ। ਮੋਰਚੇ ਦੇ ਲੀਡਰਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਹੈ ਕਿ ‘ਮੈਂ ਕਿਤੇ ਵੀ ਇਹ ਨਹੀਂ ਕਿਹਾ ਕਿ ਮੈਂ ਅਸਤੀਫਾ ਦੇਵਾਂਗਾ’। ਉਨ੍ਹਾਂ ਆਖਿਆ ਕਿ ਸਰਕਾਰ ਇਨ੍ਹਾਂ ਮਸਲਿਆਂ ’ਤੇ ਕੰਮ ਕਰ ਰਹੀ ਹੈ, ਕੁਝ ਤਕਨੀਕੀ ਸਮੱਸਿਆਵਾਂ ਹੋਣ ਕਰਕੇ ਦੇਰੀ ਹੋ ਰਹੀ ਹੈ ਤੇ ਉਮੀਦ ਹੈ ਜਲਦੀ ਹੀ ਇਹ ਸਿਰੇ ਲੱਗੇਗਾ।

ਦੱਸ ਦਈਏ ਕਿ ਮੋਰਚੇ ਦੇ ਲੀਡਰਾਂ ਨੇ ਵਿਧਾਨ ਸਭਾ ਦੇ ਸਪੀਕਰ ਦੇ 14 ਅਕਤੂਬਰ ਵਾਲੇ ਉਸ ਬਿਆਨ ਦਾ ਹਵਾਲਾ ਦਿੱਤਾ ਹੈ, ਜਦੋਂ ਬਹਿਬਲ ਕਲਾਂ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਸਰਕਾਰ ਅਗਲੇ ਡੇਢ ਮਹੀਨੇ ਵਿੱਚ ਬੇਅਦਬੀ ਤੇ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾ ਕੇ ਪੀੜਤਾਂ ਨੂੰ ਇਨਸਾਫ ਦੇਵੇਗੀ ਤੇ ਬਹਿਬਲ ਕਲਾਂ ਵਿੱਚ ਸ਼ੁਕਰਾਨੇ ਦਾ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਸਰਕਾਰ ਇਨ੍ਹਾਂ ਸੰਜੀਦਾ ਮਸਲਿਆਂ ’ਤੇ ਇਨਸਾਫ਼ ਨਹੀਂ ਦਿਵਾਉਂਦੀ ਤਾਂ ਉਨ੍ਹਾਂ ਇਸ ਸਰਕਾਰ ਤੋਂ ਕੀ ਲੈਣਾ ਹੈ।

ਹਾਸਲ ਜਾਣਕਾਰੀ ਅਨੁਸਾਰ ਉਕਤ ਡੇਢ ਮਹੀਨੇ ਦੀ ਮਿਆਦ 30 ਨਵੰਬਰ ਨੂੰ ਖ਼ਤਮ ਹੋ ਗਈ ਹੈ। ਬਹਿਬਲ ਕਲਾਂ ਇਨਸਾਫ ਮੋਰਚੇ ਅੰਦਰ ਸੱਦੀ ਗਈ ਪ੍ਰੈੱਸ ਵਾਰਤਾ ਵਿੱਚ ਸ਼ਾਮਲ ਐਡਵੋਕੇਟ ਹਰਪਾਲ ਸਿੰਘ ਖਾਰਾ ਤੇ ਹੋਰਨਾਂ ਨੇ ਕਿਹਾ ਕਿ ਉਸ ਵੇਲੇ ਸਪੀਕਰ ਸੰਧਵਾਂ ਨਾਲ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਤੇ ਕੁਲਵੰਤ ਸਿੰਘ ਪੰਡੋਰੀ ਨੇ ਸਿੱਖ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਸਿੱਖ ਸੰਗਤ ਨਾਲ ਜੋ ਕੁਝ ਮਰਜ਼ੀ ਕੀਤਾ ਹੈ, ਪਰ ਉਨ੍ਹਾਂ ਦੀ ਸਰਕਾਰ ਸਿੱਖ ਪਰਿਵਾਰਾਂ ਨਾਲ ਜ਼ਰੂਰ ਇਨਸਾਫ ਕਰੇਗੀ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਹੁਣ ਉਕਤ ਸਿਆਸੀ ਆਗੂਆਂ ਨੂੰ ਆਪਣੇ ਬੋਲ ਪੁਗਾ ਕੇ ਅਸਤੀਫੇ ਦੇਣੇ ਚਾਹੀਦੇ ਹਨ ਕਿਉਂਕਿ ਪਿਛਲੇ ਡੇਢ ਮਹੀਨੇ ਵਿਚ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਮਸਲਿਆਂ ’ਤੇ ਸਿਰਫ਼ ਸਮਾਂ ਲੰਘਾਉਣ ਵਾਲੀ ਨੀਤੀ ਅਪਣਾਈ ਹੈ। ਬੁਲਾਰਿਆਂ ਨੇ ਦੱਸਿਆ ਕਿ ਇਨਸਾਫ ਮੋਰਚੇ ਵੱਲੋਂ 15 ਦਸੰਬਰ ਨੂੰ ਇਨਸਾਫ ਮੋਰਚੇ ਵਾਲੀ ਥਾਂ ’ਤੇ ਵੱਡਾ ਇਕੱਠ ਕਰਕੇ ਬੇਅਦਬੀ ਤੇ ਗੋਲੀ ਕਾਂਡ ਵਿੱਚ ਇਨਸਾਫ ਲਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ: Funny Video: ਸਕੂਟੀ ਲੈ ਕੇ ਬੇਕਾਬੂ ਹੋਇਆ 'ਪਾਪਾ ਕੀ ਪਰੀ', ਜਨਤਾ ਨੇ ਕਿਹਾ- ਦੀਦੀ ਦੀ ਐਂਟਰੀ ਮਸਤ ਹੈ!

ਇਸ ਦੌਰਾਨ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਫ਼ਰੀਦਕੋਟ ’ਤੇ ਇਸ ਸਬੰਧੀ ਰਿਕਾਰਡ ਇਕੱਠੇ ਕਰਦਿਆਂ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਘਟਨਾ ਵਾਲੀਆਂ ਥਾਵਾਂ ’ਤੇ ਜਾਂਚ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਡੇਰਾ ਮੁਖੀ ਰਾਮ ਰਹੀਮ ਵੱਲੋਂ ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਤਲਬੀ ਕਰਕੇ ਮਾਮਲੇ ਦੀ ਸੁਣਵਾਈ ਤੈਅ ਕੀਤੀ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget