Amritpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਗਾਤਾਰ ਬੁਝਾਰਤ ਬਣੀ ਹੋਈ ਹੈ। ਪੁਲਿਸ ਕੁਝ ਦਿਨ ਸਖਤੀ ਵਿਖਾਉਣ ਮਗਰੋਂ ਮੁੜ ਸ਼ਾਂਤ ਹੋ ਗਈ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਨਹੀਂ ਸਗੋਂ ਉੱਤਰ ਪ੍ਰਦੇਸ਼ ਵਿੱਚ ਛੁਪਿਆ ਹੈ। ਇਸ ਲਈ ਪੰਜਾਬ ਪੁਲਿਸ ਤੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਉੱਤਰ ਪ੍ਰਦੇਸ਼ ਵਿੱਚ ਡੇਰੇ ਲਾਏ ਹੋਏ ਹਨ।


ਸੂਤਰਾਂ ਮੁਤਾਬਕ ਕਰੀਬ 10 ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਮੋਬਾਈਲ ਲੋਕੇਸ਼ਨ ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਹੀ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹਨ ਤੇ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਪਹਿਲਾਂ ਸੁਰੱਖਿਆ ਏਜੰਸੀਆਂ ਦਾ ਦਾਅਵਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਰਹੱਦ ਤੇ ਨੇਪਾਲ ਅੰਦਰ ਚੌਕਸੀ ਵਧਾ ਦਿੱਤੀ ਗਈ ਸੀ ਜਿਸ ਕਾਰਨ ਅੰਮ੍ਰਿਤਪਾਲ ਸਿੰਘ ਨੇ ਨੇਪਾਲ ਸਰਹੱਦ ਪਾਰ ਕਰਨ ਦੀ ਬਜਾਏ ਪੰਜਾਬ ਆਉਣ ਦੀ ਯੋਜਨਾ ਬਣਾਈ ਸੀ।


ਹੁਣ ਪੁਲਿਸ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਮੁੜ ਪੰਜਾਬ ਤੋਂ ਬਾਹਰ ਚਲਾ ਗਿਆ ਹੈ। ਉਹ ਯੂਪੀ, ਉੱਤਰਾਖੰਡ ਜਾਂ ਨੇਪਾਲ ਦੀ ਸਰਹੱਦ ਨਾਲ ਲੱਗਦੇ ਡੇਰਿਆਂ ਵਿੱਚ ਜਾ ਕੇ ਸੁਰੱਖਿਅਤ ਥਾਂ ’ਤੇ ਠਹਿਰ ਸਕਦਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਬਾਰੇ ਸੀਮਾ ਸੁਰੱਖਿਆ ਬਲ ਤੇ ਨੇਪਾਲ ਸੁਰੱਖਿਆ ਬਲ ਪਹਿਲਾਂ ਹੀ ਚੌਕਸ ਹੋ ਗਏ ਹਨ।


ਸੂਤਰਾਂ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੀਲੀਭੀਤ ਦੇ ਮੋਹਨਪੁਰ ਗੁਰਦੁਆਰੇ ਵਿੱਚ 25 ਮਾਰਚ ਤੋਂ ਪਹਿਲਾਂ ਦੇ ਸਾਰੇ ਸੀਸੀਟੀਵੀ ਫੁਟੇਜ ਮਿਟਾ ਦਿੱਤੇ ਗਏ ਹਨ। 26 ਮਾਰਚ ਤੋਂ ਗੁਰਦੁਆਰੇ ਵਿੱਚ ਫੁਟੇਜ ਸ਼ੁਰੂ ਹੋ ਰਹੀ ਹੈ। ਇਸ ਸੀਸੀਟੀਵੀ ਫੁਟੇਜ ਵਿੱਚ ਵੀ ਪੁਲਿਸ ਨੂੰ ਪਤਾ ਲੱਗਾ ਕਿ ਗੁਰਦੁਆਰੇ ਵਿੱਚ ਸਕਾਰਪੀਓ ਕਾਰ ਖੜ੍ਹੀ ਹੈ ਜੋ ਡੇਰੇ ਦੇ ਮੁਖੀ ਦੇ ਨਾਂ ’ਤੇ ਦਰਜ ਹੈ ਤੇ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਯੂਪੀ ਤੋਂ ਪੰਜਾਬ ਪਹੁੰਚਿਆ ਸੀ।


ਇਹ ਵੀ ਪੜ੍ਹੋ: Twitter Blue Tick: ਟਵਿੱਟਰ ਤੁਹਾਡੇ ਤੋਂ ਮੁਫਤ ਬਲੂ ਟਿੱਕ ਨਹੀਂ ਖੋਹ ਸਕਦਾ, ਇਹ ਹੈ ਕਾਰਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Coronaviraus Update: ਇਨ੍ਹਾਂ ਸੂਬਿਆਂ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ, ਮਹਾਰਾਸ਼ਟਰ-ਦਿੱਲੀ ਦੇ ਅੰਕੜਿਆਂ ਨੇ ਵਧਾਇਆ ਡਰ, ਪੜ੍ਹੋ ਤਾਜ਼ਾ ਅਪਡੇਟ