ਪੜਚੋਲ ਕਰੋ

ਪਰਾਲੀ ਦੇ ਨਿਬੇੜੇ ਲਈ ਆਏ 100 ਕਰੋੜ ਕਿਸ ਨੇ ਡਕਾਰੇ!

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੌਜੂਦਾ ਕੈਪਟਨ ਸਰਕਾਰ ਦੇ ਨਾਲ-ਨਾਲ ਪਿਛਲੀ ਬਾਦਲ ਸਰਕਾਰ ਉੱਪਰ ਕਿਸਾਨਾਂ ਨਾਲ ਧੋਖਾ ਤੇ ਪੰਜਾਬ ਦੇ ਵਾਤਾਵਰਨ ਸਮੇਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦਾ ਗੰਭੀਰ ਇਲਜ਼ਾਮ ਲਾਇਆ ਹੈ। 'ਆਪ' ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸਹਿ-ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ, ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਨਾਜਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ ਤੇ ਮੀਤ ਹੇਅਰ (ਸਾਰੇ ਵਿਧਾਇਕ) ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਸੂਬੇ ਦੇ ਕਿਸਾਨਾਂ ਨੂੰ ਪੂਰੇ ਦੇਸ਼ 'ਚ ਬਦਨਾਮ ਕਰਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਅਸਲੀ ਜ਼ਿੰਮੇਵਾਰ ਤੇ ਦੋਸ਼ੀ ਹਨ। ਇਨ੍ਹਾਂ ਨੇ ਪਰਾਲੀ ਦੇ ਸਹੀ ਨਿਬੇੜੇ ਲਈ ਪਿਛਲੇ ਦੋ ਸਾਲਾਂ 'ਚ ਕੇਂਦਰ ਸਰਕਾਰ ਵੱਲੋਂ ਜਾਰੀ ਹੋਏ ਕਰੀਬ 100 ਕਰੋੜ ਰੁਪਏ 'ਚੋਂ ਇੱਕ ਪੈਸਾ ਵੀ ਇਸ ਮਕਸਦ ਲਈ ਖ਼ਰਚ ਨਹੀਂ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਇਸ ਬਦਨੀਅਤ ਤੇ ਨਾਲਾਇਕ ਨੀਤੀ ਦਾ ਪਰਦਾਫਾਸ਼ ਕਿਸੇ ਹੋਰ ਨੇ ਨਹੀਂ, ਸਗੋਂ ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਕੀਤਾ ਹੈ। ਮੀਡੀਆ ਰਿਪੋਰਟਾਂ 'ਚ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਦੱਸਿਆ ਹੈ ਕਿ ਪਰਾਲੀ ਨੂੰ ਖੇਤਾਂ 'ਚ ਅੱਗ ਲਾਉਣ ਦੀ ਥਾਂ ਉਸ ਦਾ ਉਚਿੱਤ ਨਿਬੇੜਾ ਕਰਨ ਲਈ ਤਜਵੀਜ਼ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਕੇਂਦਰ ਵੱਲੋਂ 2016-17 'ਚ 49.80 ਕਰੋੜ ਤੇ 2017-18 ਲਈ 48.50 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਅਲਾਟ ਕੀਤੇ ਗਏ ਪਰ ਪਿਛਲੀ ਅਕਾਲੀ-ਭਾਜਪਾ ਸਰਕਾਰ ਤੇ ਮੌਜੂਦਾ ਕਾਂਗਰਸ ਸਰਕਾਰ ਨੇ ਪਰਾਲੀ ਦੇ ਨਿਬੇੜੇ ਲਈ ਕਿਸਾਨਾਂ ਦੀ ਸਹਾਇਤਾ ਕਰਨ 'ਚ ਇਹ ਪੈਸਾ ਵਰਤਿਆ ਹੀ ਨਹੀਂ। ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਆਏ ਪੈਸੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣ ਤੇ ਪਿਛਲੀ ਬਾਦਲ ਸਰਕਾਰ ਦੀ ਭੂਮਿਕਾ ਦਾ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ। 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਉਤਰ ਪ੍ਰਦੇਸ਼ ਸਰਕਾਰਾਂ ਨੂੰ ਵੀ ਕ੍ਰਮਵਾਰ 45 ਤੇ 50 ਕਰੋੜ ਰੁਪਏ ਪਰਾਲੀ ਦੇ ਨਿਬੇੜੇ ਲਈ ਜਾਰੀ ਕੀਤੇ ਗਏ ਸਨ। ਇਨ੍ਹਾਂ ਦੋਵਾਂ ਸੂਬਿਆਂ ਨੇ 90 ਫ਼ੀਸਦੀ ਤੋਂ ਵੱਧ ਰਾਸ਼ੀ ਇਸ ਮਕਸਦ ਲਈ ਖ਼ਰਚ ਕਰ ਦਿੱਤੀ ਪਰ ਪੰਜਾਬ ਸਰਕਾਰ ਨੇ ਇਹ ਪੈਸਾ ਪਤਾ ਨਹੀਂ ਕਿਧਰ ਖ਼ੁਰਦ-ਬੁਰਦ ਕਰ ਦਿੱਤਾ, ਜਿਸ ਬਾਰੇ ਕੈਪਟਨ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ। 'ਆਪ' ਆਗੂਆਂ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਰਿਪੋਰਟ ਦੇ ਪੈਰਾ ਨੰਬਰ 14 ਅਨੁਸਾਰ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਪਰਾਲੀ ਨਿਬੇੜੇ ਲਈ ਮਸ਼ੀਨਰੀ ਤੇ ਤਕਨੀਕੀ ਸੰਦ ਜਾ ਫਿਰ ਕਿਸਾਨ ਨੂੰ ਇਸ ਉੱਪਰ ਆਉਂਦੇ ਜਾਇਜ਼ ਖ਼ਰਚ ਦੇ ਪੈਸੇ ਮੁਹੱਈਆ ਕਰਵਾਏ ਜਾਣ। ਦੋ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨ ਨੂੰ ਮੁਫ਼ਤ ਹੈਪੀਸੀਡਰ ਮੁਹੱਈਆ ਕੀਤੇ ਜਾਣ। ਸੂਬਾ ਸਰਕਾਰ ਉੱਪਰ ਦੋਹਰੀ ਜ਼ਿੰਮੇਵਾਰੀ ਪਾਉਂਦੇ ਹੋਏ ਐਨਜੀਟੀ ਨੇ ਪਰਾਲੀ ਇਕੱਠੀ ਕਰਨ ਤੋਂ ਢੋ-ਢੁਆਈ ਕਰਨ ਦਾ ਕੰਮ ਵੀ ਸਰਕਾਰ ਜ਼ਿੰਮੇ ਲਗਾਇਆ ਸੀ, ਪਰ ਪੰਜਾਬ ਸਰਕਾਰ ਨੇ ਕੋਈ ਫ਼ਰਜ਼ ਨਹੀਂ ਨਿਭਾਇਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget