Amritsar News: ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਪੱਟੀ ਨੇੜਲੇ ਪਿੰਡ ਸੈਦਪੁਰ ਵਿੱਚ ਇੱਕ ਨੌਜਵਾਨ ਜਗਰੂਪ ਸਿੰਘ (27) ਪੁੱਤਰ ਹਰਭਜਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਕਤਲ ਆਪਸੀ ਰੰਜਿਸ਼ ਕਰਕੇ ਹੋਇਆ ਹੈ। ਪੁਲਿਸ ਮਾਮਲਾ ਦੀ ਜਾਂਚ ਕਰ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਗਰੂਪ ਸਿੰਘ ਆਪਣੇ ਚਾਰ ਸਾਲਾ ਲੜਕੇ ਨਾਲ ਸ਼ਾਮ ਵੇਲੇ ਪਿੰਡ ਦੇ ਖੇਡ ਮੈਦਾਨ ਵਿੱਚ ਫੁਟਬਾਲ ਖੇਡਣ ਗਿਆ ਸੀ। ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਆਪਣੇ ਬੱਚੇ ਨਾਲ ਵਾਪਸ ਆਉਣ ਲੱਗਾ ਤਾਂ ਉਨ੍ਹਾਂ ਦੇ ਪਿੰਡ ਸੈਦਪੁਰ ਨਾਲ ਸਬੰਧਤ ਨੌਜਵਾਨ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਉਸ ਦਾ ਚਾਰ ਸਾਲਾ ਲੜਕਾ ਵਾਲ ਵਾਲ ਬਚ ਗਿਆ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਦੋ ਕੁ ਮਹੀਨੇ ਪਹਿਲੇ ਪਿੰਡ ਦੀ ਲੜਕੀ ਤੇ ਉਨ੍ਹਾਂ ਦੇ ਲੜਕੇ ਦਰਮਿਆਨ ਵਿਵਾਦ ਹੋ ਗਿਆ ਸੀ। ਇਸ ਦਾ ਮੋਹਤਬਰਾਂ ਵੱਲੋਂ ਰਾਜ਼ੀਨਾਮਾ ਕਰਵਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਰੰਜਿਸ਼ ਰੱਖਦਿਆਂ ਉਨ੍ਹਾਂ ਦੇ ਲੜਕੇ ਜਗਰੂਪ ਸਿੰਘ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਪਿਤਾ ਨੇ ਇਲਜ਼ਾਮ ਲਾਇਆ ਕਿ ਘਟਨਾ ਤੋਂ ਤੁਰੰਤ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੂੰ ਕਤਲ ਦੀ ਵਾਰਦਾਤ ਬਾਰੇ ਸੂਚਿਤ ਕੀਤਾ ਗਿਆ ਪਰ ਕਾਫੀ ਸਮਾਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਸ ਨੇ ਕਿਹਾ ਕਿ ਜਦੋਂਕਿ ਉਨ੍ਹਾਂ ਦੇ ਲੜਕੇ ਦੇ ਮੁੱਖ ਕਾਤਲ ਦੀ ਵਿਦੇਸ਼ ਜਾਣ ਦੀ ਉਡਾਣ ਬੁੱਕ ਹੈ ਤੇ ਉਹ ਵਿਦੇਸ਼ ਭੱਜ ਸਕਦਾ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਸਦਰ ਪੱਟੀ ਦੀ ਪੁਲਿਸ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕੁਝ ਵੀ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਹਾਲੇ ਬਿਆਨ ਲਿਖ ਰਹੇ ਹਨ ਤੇ ਕੇਸ ਦਰਜ ਕਰਨ ਤੋਂ ਬਾਅਦ ਹੀ ਜਾਣਕਾਰੀ ਦੇਣਗੇ। ਉਧਰ ਡੀਐਸਪੀ ਪੱਟੀ ਸਤਨਾਮ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ