ਚੰਡੀਗੜ੍ਹ: ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਉਹ ਇਸ ਵੇਲੇ ਰੂਪੋਸ਼ ਹੋ ਗਏ ਹਨ ਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਹੁਣ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਸ ਲਈ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਸੋਮਵਾਰ ਨੂੰ ਆਉਣ ਵਾਲੇ ਫੈਸਲੇ 'ਤੇ ਹਨ।
ਦੱਸ ਦਈਏ ਕਿ ਸਾਬਕਾ ਡੀਜੀਪੀ ਸੁਮੇਧ ਖਿਲਾਫ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਫਸਰਾਂ ਵੱਲੋਂ ਵਾਅਦ ਮਾਫ ਗਵਾਹ ਬਣਨ ਮਗਰੋਂ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਇਸ ਮਗਰੋਂ ਸੈਣੀ ਖਿਲਾਫ ਕੇਸ ਵਿੱਚ ਧਾਰਾ 302 ਜੋੜ ਦਿੱਤੀ ਹੈ। ਸੈਣੀ ਨੇ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਹਾਈਕੋਰਟ ਦੇ ਮੁੱਖ ਜੱਜ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ।
ਸੁਮੇਧ ਸੈਣੀ ਅਜੇ ਵੀ ਰੂਪੋਸ਼, ਸੋਮਵਾਰ ਨੂੰ ਜ਼ਮਾਨਤ ਦਾ ਫੈਸਲਾ!
ਏਬੀਪੀ ਸਾਂਝਾ
Updated at:
06 Sep 2020 10:19 AM (IST)
ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਉਹ ਇਸ ਵੇਲੇ ਰੂਪੋਸ਼ ਹੋ ਗਏ ਹਨ ਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਹੁਣ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਸ ਲਈ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਸੋਮਵਾਰ ਨੂੰ ਆਉਣ ਵਾਲੇ ਫੈਸਲੇ 'ਤੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -