ਪੜਚੋਲ ਕਰੋ

Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?

ਚਾਰ ਦਹਾਕੇ ਪਹਿਲਾਂ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (DIG) ਏ ਐਸ ਅਟਵਾਲ (A S Atwal ) ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਭਗ ਉਸੇ ਥਾਂ 'ਤੇ ਮਾਰ ਦਿੱਤਾ ਗਿਆ ਸੀ ਜਿੱਥੇ ਬੁੱਧਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀਬਾਰੀ ਕੀਤੀ ਗਈ ਸੀ।

Punjab News: ਚਾਰ ਦਹਾਕੇ ਪਹਿਲਾਂ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (DIG) ਏ ਐਸ ਅਟਵਾਲ (A S Atwal ) ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਭਗ ਉਸੇ ਥਾਂ 'ਤੇ ਮਾਰ ਦਿੱਤਾ ਗਿਆ ਸੀ ਜਿੱਥੇ ਬੁੱਧਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀਬਾਰੀ ਕੀਤੀ ਗਈ ਸੀ।

ਜਾਣਕਾਰੀ ਮੁਤਾਬਕ, ਜਲੰਧਰ ਰੇਂਜ ਦੇ DIG ਵਜੋਂ ਤਾਇਨਾਤ ਇੱਕ IPS ਅਧਿਕਾਰੀ ਅਟਵਾਲ ਨੂੰ 25 ਅਪ੍ਰੈਲ 1983 ਨੂੰ ਸਵੇਰੇ 11.10 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਤੋਂ ਬਾਹਰ ਨਿਕਲਦੇ ਸਮੇਂ ਇੱਕ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ ਸੀ।

ਉਸ ਸਮੇਂ ਦੇ ਕੇਂਦਰੀ ਗ੍ਰਹਿ ਮੰਤਰੀ ਪੀ ਸੀ ਸੇਠੀ ਨੇ ਸੰਸਦ ਵਿੱਚ ਕਿਹਾ ਸੀ ਕਿ ਅਟਵਾਲ ਨੂੰ ਦਰਬਾਰ ਸਾਹਿਬ ਦੇ ਮੁੱਖ ਗੇਟ ਉੱਤੇ ਗੋਲੀ ਮਾਰ ਦਿੱਤੀ ਗਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਣ ਤੋਂ ਬਾਅਦ ਦਰਬਾਰ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਕਥਿਤ ਤੌਰ 'ਤੇ ਇੱਕ ਅਣਪਛਾਤੇ ਸਿੱਖ ਨੌਜਵਾਨ ਨੇ ਉਸ 'ਤੇ ਗੋਲੀਬਾਰੀ ਕੀਤੀ। ਸੇਠੀ ਨੇ ਸੰਸਦ ਨੂੰ ਦੱਸਿਆ ਕਿ ਹਮਲਾਵਰ ਕਥਿਤ ਤੌਰ 'ਤੇ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰੋਂ ਰਾਈਫਲ ਲੈ ਕੇ ਆਇਆ ਸੀ ਤੇ ਕਥਿਤ ਤੌਰ 'ਤੇ ਅਪਰਾਧ ਕਰਨ ਤੋਂ ਬਾਅਦ ਵਾਪਸ ਦਰਬਾਰ ਸਾਹਿਬ ਵੱਲ ਭੱਜ ਗਿਆ ਸੀ।

ਜ਼ਿਕਰ ਕਰ ਦਈਏ ਕਿ ਖਾਲਿਸਤਾਨੀ ਪੱਖੀ ਨਰਾਇਣ ਸਿੰਘ ਚੌੜਾ ਨੇ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਫਾਇਰਿੰਗ ਕੀਤੀ ਸੀ। ਘਟਨਾ ਦੇ ਸਮੇਂ ਜਿਵੇਂ ਹੀ ਹਮਲਾਵਰ ਨੇ ਉਨ੍ਹਾਂ 'ਤੇ ਫਾਇਰਿੰਗ ਕੀਤੀ ਤਾਂ ਸਿਵਲ ਵਰਦੀ 'ਚ ਤਾਇਨਾਤ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਜਸਬੀਰ ਸਿੰਘ ਨੇ ਹਮਲਾਵਰ ਦਾ ਹੱਥ ਫੜ ਕੇ ਉਸ ਨੂੰ ਉੱਪਰ ਚੁੱਕ ਦਿੱਤਾ। ਇਸ ਕਾਰਨ ਗੋਲੀ ਹਰਿਮੰਦਰ ਸਾਹਿਬ ਦੀ ਕੰਧ ਨਾਲ ਲੱਗ ਗਈ। ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਹਮਲਾਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ।

ਕੌਣ ਹੈ ਨਾਰਾਇਣ ਸਿੰਘ ਚੌੜਾ? 

ਨਾਰਾਇਣ ਸਿੰਘ ਚੌੜਾ ਦਾ ਜਨਮ 04 ਅਪ੍ਰੈਲ, 1956 ਵਿੱਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌੜਾ ਵਿੱਚ ਹੋਇਆ ਸੀ। ਇਹ ਗਰਮਖਿਆਲੀ ਕਥਿਤ ਤੌਰ 'ਤੇ ਖਾਲਿਸਤਾਨੀ ਲਿਬਰੇਸ਼ਨ ਫੋਰਸ ਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਦੌਰਾਨ ਉਸ ਦੇ ਸਾਥੀਆਂ ਸੁਖਦੇਵ ਸਿੰਘ ਤੇ ਗੁਰਿੰਦਰ ਸਿੰਘ ਨੂੰ ਵੀ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਤੇ ਹਥਿਆਰਾਂ ਤੇ ਗੋਲਾ ਬਾਰੂਦ ਦੀ ਇੱਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।

ਉਸ 'ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨ ਤਾਰਨ ਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਧੀਨ ਕੇਸਾਂ ਵਿੱਚ ਵੀ ਲੋੜੀਂਦਾ ਸੀ। ਮੁਲਜ਼ਮ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਵਿਸਫੋਟਕ ਐਕਟ ਦੇ ਤਹਿਤ ਕੇਸ ਵਿੱਚ ਬਰੀ ਕਰ ਦਿੱਤਾ ਸੀ।

ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ "ਦੇਸ਼ ਧ੍ਰੋਹੀ" ਸਾਹਿਤ 'ਤੇ ਇੱਕ ਕਿਤਾਬ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਮੁਲਜ਼ਮ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget