Fazilka News: ਪੰਜਾਬ ਦਾ ਅਜਿਹਾ ਪਿੰਡ ਜਿੱਥੇ ਕਿਸੇ ਨੇ ਰਿਸ਼ਤਾ ਤਾਂ ਕੀ ਕਰਨਾ ਹੈ, ਕਿਸੇ ਦੀ ਮੌਤ ਹੋਣ 'ਤੇ ਵੀ ਕੋਈ ਨਹੀਂ ਆਉਂਦਾ। ਅਬੋਹਰ ਦੇ ਨਾਲ ਲੱਗਦੇ ਪਿੰਡ ਚੰਨਣਖੇੜਾ ਤੋਂ ਤਸਵੀਰਾਂ ਸਾਹਮਣੇ ਆਈਆਂ ਨੇ, ਜਿੱਥੇ ਪਿੰਡ ਦੇ ਇਹ ਹਾਲਾਤ ਹੋ ਗਏ ਹਨ ਕਿ ਇਸ ਪਿੰਡ ਵਿੱਚ ਰਿਸ਼ਤਾ ਤਾਂ ਕਿਸੇ ਨੇ ਕੀ ਕਰਨਾ, ਜੇਕਰ ਕਿਸੇ ਘਰ ਕਿਸੇ ਦੀ ਮੌਤ ਵੀ ਹੋ ਜਾਵੇ ਤਾਂ ਵੀ ਲੋਕ ਨਹੀਂ ਪਹੁੰਚਦੇ।

ਦਰਅਸਲ ਇਹ ਗੱਲ ਪਿੰਡ ਦੇ ਲੋਕ ਕਹਿ ਰਹੇ ਹਨ ਕਿਉਂਕਿ ਪਿੰਡ ਦੇ ਹਾਲਾਤ ਇਹ ਬਣ ਗਏ ਹਨ ਕਿ ਪਿੰਡ ਦੀਆਂ ਗਲੀਆਂ ਵਿੱਚ ਗੰਦਾ ਪਾਣੀ ਲੋਕਾਂ ਦੇ ਘਰਾਂ ਦੇ ਬਾਹਰ ਜਮ੍ਹਾਂ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਬਰਸਾਤ ਕਾਰਨ ਛੱਪੜ ਦਾ ਪਾਣੀ ਓਵਰਫਲੋਅ ਹੋ ਕੇ ਗਲੀਆਂ ਵਿੱਚ ਇਸ ਕਦਰ ਜਮ੍ਹਾਂ ਹੋ ਗਿਆ ਹੈ ਕਿ ਗਲੀ ਵਿੱਚੋਂ ਲੰਘਣਾ ਤਾਂ ਦੂਰ ਬਲਕਿ ਘਰ ਬੈਠੇ ਲੋਕਾਂ ਨੂੰ ਵੀ ਬਿਮਾਰੀਆਂ ਦਾ ਡਰ ਬਣਿਆ ਹੋਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹਾਲਾਤ ਅੱਜ ਦੇ ਨਹੀਂ ਪਿਛਲੇ ਲੰਬੇ ਸਮੇਂ ਤੋਂ ਇਹ ਦਿੱਕਤ ਆ ਰਹੀ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਬਰਸਾਤ ਕਾਰਨ ਛੱਪੜ ਦਾ ਪਾਣੀ ਓਵਰਫਲੋਅ ਹੋ ਕੇ ਗਲੀਆਂ ਵਿੱਚ ਇਸ ਕਦਰ ਜਮ੍ਹਾਂ ਹੋ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਸੜਕ 'ਤੇ ਰੀਲ ਬਣਾ ਰਹੀ ਸੀ ਲਾੜੀ , ਪੁਲਿਸ ਨੇ ਕੱਟਿਆ ਭਾਰੀ ਚਲਾਨ, ਕਿਹਾ- ਸੜਕ 'ਤੇ ਨਾ ਕਰੋ ਅਜਿਹੀਆਂ ਬੇਵਕੂਫੀਆਂ


ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਬਣਦੀ ਹੈ ਦੁਨੀਆ ਦੀ ਸਭ ਤੋਂ ਵੱਡੀ ਰੋਟੀ, 145 ਕਿਲੋ ਹੁੰਦਾ ਹੈ ਵਜ਼ਨ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ