ਦਿੱਲੀ ਦੀ ਜਿਹੜੀ ਵਿਧਾਨ ਸਭਾ ‘ਚ ਮਾਨ ਨੇ ਕੀਤਾ ਪ੍ਰਚਾਰ ਉੱਥੇ ਆਪ ਦੀਆਂ ਉਮੀਦਾਂ ‘ਤੇ ਫਿਰਿਆ ਝਾੜੂ, ਹੁਣ ਪੰਜਾਬ ਦੀ ਵਾਰੀ, ਰਵਨੀਤ ਬਿੱਟੂ ਦਾ ਦਾਅਵਾ
ਹੁਣ ਭਗਵੰਤ ਮਾਨ ਨੂੰ ਚੰਡੀਗੜ੍ਹ ਵਿੱਚ ਆਪਣਾ ਸਮਾਨ ਪੈਕ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਸਾਲ 2027 ਤੱਕ ਆਪ ਦੇ ਬਹੁਤ ਸਾਰੇ ਮੁੱਖ ਮੰਤਰੀ ਬਦਲ ਦਿੱਤੇ ਜਾਣਗੇ।

Delhi Election: ਪੰਜਾਬ ਵਿੱਚ ਚੱਲ ਰਹੇ ਸਿਆਸੀ ਹੰਗਾਮੇ ਦੇ ਵਿਚਕਾਰ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ 'ਆਪ' 'ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ, 'ਦਿੱਲੀ ਤੋਂ ਬਾਅਦ, ਹੁਣ ਪੰਜਾਬ ਦੀ ਵਾਰੀ ਹੈ।' ਕੇਜਰੀਵਾਲ ਦੇ ਨਾਲ-ਨਾਲ ਸਿਸੋਦੀਆ ਅਤੇ ਆਤਿਸ਼ੀ ਦਾ ਕੱਚ ਦਾ ਮਹਿਲ ਖਾਲੀ ਹੋ ਗਿਆ ਹੈ। ਹੁਣ ਭਗਵੰਤ ਮਾਨ ਦੀ ਵਾਰੀ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਦਿੱਲੀ ਦੇ ਜਿਨ੍ਹਾਂ ਵੀ ਵਿਧਾਨ ਸਭਾ ਹਲਕਿਆਂ ਵਿੱਚ ਭਗਵੰਤ ਨੇ ਚੋਣ ਪ੍ਰਚਾਰ ਕੀਤਾ ਹੈ ਉੱਥੇ ਆਪ ਦਾ ਸਫਾਇਆ ਹੋ ਗਿਆ ਹੈ। ਹੁਣ ਭਗਵੰਤ ਮਾਨ ਨੂੰ ਚੰਡੀਗੜ੍ਹ ਵਿੱਚ ਆਪਣਾ ਸਮਾਨ ਪੈਕ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਸਾਲ 2027 ਤੱਕ ਆਪ ਦੇ ਬਹੁਤ ਸਾਰੇ ਮੁੱਖ ਮੰਤਰੀ ਬਦਲ ਦਿੱਤੇ ਜਾਣਗੇ।
ਦਰਅਸਲ, ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਕਰਾਰੀ ਹਾਰ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ। ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਪਰਕ ਵਿੱਚ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਗਭਗ 30 ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨ। ਭਾਜਪਾ ਵੱਲੋਂ ਵੀ ਇਸੇ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ।
ਹਾਲਾਂਕਿ, 'ਆਪ' ਕਹਿ ਰਹੀ ਹੈ ਕਿ ਇਨ੍ਹਾਂ ਗੱਲਾਂ ਵਿੱਚ ਕੋਈ ਸਾਰ ਨਹੀਂ ਹੈ। ਇਹ ਸਿਰਫ਼ ਦਬਾਅ ਦੀ ਰਾਜਨੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ। ਜੇ 30 ਵਿਧਾਇਕ ਵੀ ਚਲੇ ਜਾਣ ਤਾਂ ਵੀ ਪੰਜਾਬ ਵਿੱਚ 'ਆਪ' ਦੀ ਨੀਂਹ ਮਜ਼ਬੂਤ ਰਹੇਗੀ ਪਰ ਜੇਕਰ ਵਿਧਾਇਕਾਂ ਦੀ ਗਿਣਤੀ ਇਸ ਤੋਂ ਵੱਧ ਜਾਂਦੀ ਹੈ ਤਾਂ ਸਰਕਾਰ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















