ਚੰਡੀਗੜ੍ਹ: ਸੂਬਾ ਸਰਕਾਰ ਕਿਸਾਨਾਂ ਵੱਲੋਂ ਪਰਾਲੀ ਸਾੜਣ ਦੀ ਘਟਨਾਵਾਂ ਨੂੰ ਰੋਕਣ ਦੇ ਲਈ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਦੇ ਮੁੱਖ ਸਕਤਰ ਕਰਨ ਅਵਤਾਰ ਸਿੰਘ ਨੇ ਸਬੰਧਿਤ ਵਿਭਾਗਾਂ ‘ਚ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਸਬੰਧੀ ਸਰਕਾਰ ਵੱਲੋਂ ਕੁਝ ਹਿਦਾਇਤਾਂ ਦਾ ਸਖ਼ਤੀ ਨਾ ਪਾਲਨ ਕੀਤਾ ਜਾਵੇ।


ਬੈਠਕ ‘ਚ ਮੁੱਖ ਸਕਤਰ ਨੇ ਕਿਹਾ ਕਿ ਪਰਾਲੀ ਦੇ ਧੁੰਏ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਸਰਕਾਰ ਯੋਜਨਾ ਬਚਾ ਰਹੀ ਹੈ ਕਿ ਜੋ ਕਿਸਾਨ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਹੀਂ ਸਾੜਦੇ ਉਨ੍ਹਾਂ ਨੂੰ ਬਾਕੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬ੍ਰਾਂਡ ਅਬੈਸਡਰ ਬਣਾਇਆ ਜਾਵੇ।

ਮੁੱਖ ਸਕਤਰ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੂਰਬ ਮੌਕੇ ਇਸ ਬੁਰੇ ਰੁਝਾਨ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਣਾ ਚਾਹਿਦਾ ਹੈ।