ਪੜਚੋਲ ਕਰੋ

ਕੇਜਰੀਵਾਲ ਨੂੰ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਉਣ ਦਾ ਅਧਿਕਾਰ ਕਿਸਨੇ ਅਤੇ ਕਿਵੇਂ ਦਿੱਤਾ : ਜੀਵਨ ਗੁਪਤਾ

ਕੇਜਰੀਵਾਲ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ ਦਾ ਸਖ਼ਤ ਨੋਟਿਸ ਲੈਂਦਿਆਂ BJP ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਹਿਲਾਂ ਹੀ ਅਜਿਹਾ ਕੀਤੇ ਜਾਣ ਦੀ ਗੱਲ ਕਹਿ ਰਹੀ ਸੀ,

ਜਲੰਧਰ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਹਿਲਾਂ ਹੀ ਅਜਿਹਾ ਕੀਤੇ ਜਾਣ ਦੀ ਗੱਲ ਕਹਿ ਰਹੀ ਸੀ, ਜੇ ਪੰਜਾਬ ‘ਚ 'ਆਪ' ਦੀ ਸਰਕਾਰ ਬਣੀ ਤਾਂ ਪੰਜਾਬ 'ਚ ਸ਼ਾਸਨ ਪੰਜਾਬ ਤੋਂ ਨਹੀਂ ਬਲਕਿ ਦਿੱਲੀ ਤੋਂ ਚੱਲੇਗਾ ਅਤੇ ਇਹ ਗੱਲ ਸੱਚ ਸਾਬਤ ਹੋ ਰਹੀ ਹੈ। 

 
ਗੁਪਤਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਬੁਲਾਈ ਗਈ ਪੰਜਾਬ ਅਧਿਕਾਰੀਆਂ ਦੀ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਨਹੀਂ ਦਿੱਤਾ ਗਿਆ। ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਚੁਣੇ ਗਏ ਮੈਂਬਰਾਂ ਵਿੱਚੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਮੈਂਬਰਸ਼ਿਪ ਦੇਣ ਤੋਂ ਬਾਅਦ ਹੀ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਪੰਜਾਬ ਦਾ ਰਾਜ ਹੁਣ ਪੰਜਾਬ ਸਰਕਾਰ ਦਾ ਨਹੀਂ ਸਗੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਹੋਵੇਗਾ।

ਜੀਵਨ ਗੁਪਤਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਜਨਤਾ ਨੂੰ ਕਹਿੰਦੇ ਸਨ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ ਪਰ ਜੇਕਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਂਦੇ ਹਨ ਤਾਂ ਪੰਜਾਬ ਦੀ ਸਰਕਾਰ ਨੂੰ ਪੰਜਾਬ ਤੋਂ ਚਲਾਇਆ ਜਾਵੇਗਾ। ਗੁਪਤਾ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਬਣਾ ਦਿੱਤਾ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੋਲ ਪੰਜਾਬ ਨਾਲ ਸਬੰਧਤ ਸਾਰੇ ਅਧਿਕਾਰੀਆਂ ਨੂੰ ਬੈਠਕ ਲਈ ਬੁਲਾਉਣ ਅਤੇ ਸਵਾਲ-ਜਵਾਬ ਦੇ ਅਧਿਕਾਰ ਹਨ ਤਾਂ ਫਿਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਉਣ ਦਾ ਅਧਿਕਾਰ ਕਿਸਨੇ ਅਤੇ ਕਿਉਂ ਦਿੱਤਾ ? ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਮਹੀਨੇ ਵਿੱਚ ਹੀ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੀ ਕਠਪੁਤਲੀ ਹਨ।

ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਨੂੰ ਹਾਲੇ ਇੱਕ ਮਹੀਨਾ ਹੀ ਹੋਇਆ ਹੈ ਅਤੇ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਡੰਮੀ ਬਣਾ ਕੇ ਪੰਜਾਬ ਸਰਕਾਰ ’ਤੇ ਕਾਬਜ਼ ਹੋਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੇ ਚੋਣਾਂ ਵਿਚ ਜਨਤਾ ਨਾਲ ਹਰ ਘਰ ਵਿਚ 300 ਯੂਨਿਟ ਪ੍ਰਤੀ ਮਹੀਨਾ ਮੁਫਤ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਲਾ ਪ੍ਰਤੀ ਮਹੀਨਾ 1 ਅਪ੍ਰੈਲ 2022 ਤੋਂ ਦਿੱਤੇ ਜਾਣ ਸਮੇਤ ਕਈ ਹੋਰ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਆਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹੁਣ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਦੀ ਜੋੜੀ ਨੇ ਪੰਜਾਬ ਦੀ ਮਿਸਾਲ ਦੇ ਕੇ ਦੂਜੇ ਚੋਣ ਰਾਜਾਂ ਵਿੱਚ ਜਾ ਕੇ ਕੂੜ-ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਰ ਇੱਥੇ ਦੋਵਾਂ ਨੂੰ ਮੂੰਹ ਦੀ ਖਾਣੀ ਪਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget