ਪੜਚੋਲ ਕਰੋ
Advertisement
Punjab News: ਕੌਣ ਹੈ ਅੰਮ੍ਰਿਤਪਾਲ ਦੀ ਸੱਜੀ ਬਾਂਹ ਪਪਲਪ੍ਰੀਤ? ਅੰਮ੍ਰਿਤਪਾਲ ਤੋਂ ਵੀ ਪਹਿਲਾਂ ਸੀ ਐਕਟਿਵ
Punjab News : ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਪਪਲਪ੍ਰੀਤ ਸਿੰਘ ਨੂੰ ਪੁਲਿ
Punjab News: ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਚੱਲ ਰਿਹਾ ਹੈ ਜਿਸ ਦੀ ਭਾਲ ਅਜੇ ਜਾਰੀ ਹੈ।
ਕੌਣ ਹੈ ਪਪਲਪ੍ਰੀਤ ?
ਪਪਲਪ੍ਰੀਤ ਨੂੰ ਅੰਮ੍ਰਿਤਪਾਲ ਦੀ ਸੱਜੀ ਬਾਂਹ ਮੰਨਿਆ ਜਾਂਦਾ ਹੈ। ਪਪਲਪ੍ਰੀਤ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ ਦਾ ਰਹਿਣ ਵਾਲਾ ਹੈ। ਉਸ ਦੀ ਮਾਤਾ ਸਰਕਾਰੀ ਅਧਿਆਪਕ ਸੀ ਤੇ ਪਿਤਾ ਖੇਤੀਬਾੜੀ ਨਾਲ ਜੁੜੇ ਹੋਏ ਹਨ। 2017 ਵਿੱਚ ਪਾਪਲਪ੍ਰੀਤ ਵਾਰਿਸ ਪੰਜਾਬ ਦੇ ਜਥੇਬੰਦੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਦੀ ਖਾਲਿਸਤਾਨ ਪੱਖੀ ਪਾਰਟੀ ਵਿੱਚ ਸ਼ਾਮਲ ਸੀ।
ਇਹ ਵੀ ਪੜ੍ਹੋ :ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਹੁਸ਼ਿਆਰਪੁਰ ਤੋਂ ਹੋਈ ਗ੍ਰਿਫ਼ਤਾਰੀ
ਇਸ ਤੋਂ ਇਲਾਵਾ ਉਹ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਖਾਲਿਸਤਾਨ ਲਹਿਰ ਦਾ ਪ੍ਰਚਾਰ ਕਰਦਾ ਰਹਿੰਦਾ ਸੀ। ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਵੇਲੇ ਸਾਲ 2015 'ਚ ਸਰਬੱਤ ਖਾਲਸਾ ਬੁਲਾਇਆ ਗਿਆ ਸੀ। ਇਸ ਦੇ ਪ੍ਰਬੰਧਕਾਂ ਵਿੱਚੋਂ ਇੱਕ ਪਾਪਲਪ੍ਰੀਤ ਸੀ। ਜਾਂਚ ਵਿੱਚ ਪੁਲਿਸ ਨੇ ਪਪਲਪ੍ਰੀਤ ਸਿੰਘ 'ਤੇ ਆਈਐਸਆਈ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ। 12 ਨਵੰਬਰ, 2015 ਨੂੰ ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਵਿੱਚ ਦਰਜ ਕੀਤੀ ਗਈ ਐਫਆਈਆਰ ਵਿੱਚ ਪਪਲਪ੍ਰੀਤ ਦਾ ਭੜਕਾਊ ਭਾਸ਼ਣ ਵੀ ਦਰਜ ਕੀਤਾ ਗਿਆ ਸੀ।
ਪਪਲਪ੍ਰੀਤ ਸਿੰਘ ਨੇ ਜੇਲ੍ਹ ਵਿੱਚ ਬੰਦ ਬੱਬਰ ਖਾਲਸਾ ਦੇ ਇੱਕ ਖੌਫਨਾਕ ਅੱਤਵਾਦੀ ਨਰਾਇਣ ਸਿੰਘ ਚੌੜਾ ਦਾ ਭੜਕਾਊ ਸੰਦੇਸ਼ ਪੜਿਆ ਸੀ। ਇਸ ਦੌਰਾਨ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਦਾ ਜਥੇਦਾਰ ਥਾਪਿਆ ਗਿਆ ਸੀ। ਪੁਲਿਸ ਨੇ ਪਪਲਪ੍ਰੀਤ ਸਿੰਘ ਤੇ ਹੋਰ ਪ੍ਰਬੰਧਕਾਂ ਵਿਰੁੱਧ ਧਾਰਾ 124 ਏ, 153-ਏ, 153-ਬੀ, 115, 117, 120-ਬੀ ਅਤੇ ਯੂਏਪੀਏ ਦੀ ਧਾਰਾ 13 (1) ਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66-ਐਫ ਤਹਿਤ ਐਫਆਈਆਰ ਦਰਜ ਕੀਤੀ ਸੀ।
ਫਰਾਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਦੇ 28 ਘੰਟਿਆਂ ਵਿੱਚ 2 ਵੀਡੀਓ ਤੇ ਇੱਕ ਆਡੀਓ ਸਾਹਮਣੇ ਆ ਚੁੱਕੀ ਹੈ ਜਿਸ ਵਿੱਚ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ 14 ਅਪ੍ਰੈਲ ਨੂੰ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਅੰਮ੍ਰਿਤਪਾਲ ਨੇ ਇਹ ਵੀ ਕਿਹਾ ਕਿ ਉਹ ਸੁਰੱਖਿਅਤ ਹੈ। ਹਾਲਾਂਕਿ ਅਜੇ ਤੱਕ ਉਸ ਦਾ ਪਤਾ ਨਹੀਂ ਲੱਗ ਸਕਿਆ ਹੈ।
ਪਪਲਪ੍ਰੀਤ ਸ਼ੁਰੂ ਤੋਂ ਹੀ ਅੰਮ੍ਰਿਤਪਾਲ ਦੇ ਕਾਫੀ ਕਰੀਬ ਰਿਹਾ ਹੈ। ਪਾਪਲਪ੍ਰੀਤ ਅੰਮ੍ਰਿਤਪਾਲ ਦਾ ਮੀਡੀਆ ਸਲਾਹਕਾਰ ਵੀ ਹੈ। ਜੇਕਰ ਕਿਸੇ ਵੀ ਤਰ੍ਹਾਂ ‘ਵਾਰਿਸ ਪੰਜਾਬ ਦੇ’ ਦਾ ਕੋਈ ਪ੍ਰੋਗਰਾਮ ਹੋਵੇ ਤਾਂ ਮੀਡੀਆ ਦਾ ਸਾਰਾ ਪ੍ਰਬੰਧ ਪਾਪਲਪ੍ਰੀਤ ਵੱਲੋਂ ਕੀਤਾ ਜਾਂਦਾ ਹੈ। ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨਾਲ ਜੁੜੀ ਹਰ ਖਬਰ ਤੇ ਪਲ-ਪਲ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ।
ਇਹ ਸਭ ਕੁਝ ਦੱਸਣਾ ਪਪਲਪ੍ਰੀਤ ਦਾ ਕੰਮ ਸੀ ਕਿ ਕੀ ਪਾਉਣਾ ਹੈ ਤੇ ਕੀ ਨਹੀਂ। ਪਾਪਲਪ੍ਰੀਤ ਇੱਕ ਯੂ-ਟਿਊਬ ਚੈਨਲ ਵੀ ਚਲਾਉਂਦਾ ਹੈ ਤੇ ਇੰਸਟਾਗ੍ਰਾਮ 'ਤੇ ਵੀ ਕਾਫੀ ਐਕਟਿਵ ਰਹਿੰਦਾ ਹੈ। ਉਹ ਵਿਦੇਸ਼ੀ ਚੈਨਲਾਂ ਵਿੱਚ ਪੱਤਰਕਾਰ ਰਹਿ ਚੁੱਕਾ ਹੈ। ਉਸ ਨੇ ਕਈ ਇੰਟਰਵਿਊ ਵੀ ਕਵਰ ਕੀਤੇ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਪੰਜਾਬ
ਪੰਜਾਬ
Advertisement