ਪੜਚੋਲ ਕਰੋ

Punjab Tableaus: ਝਾਕੀਆਂ 'ਤੇ ਕੌਣ ਕਰ ਰਿਹਾ ਸਿਆਸਤ, ਭਗਵੰਤ ਮਾਨ ਜਾਂ ਬੀਜੇਪੀ ? ਢੀਂਡਸਾ ਦੀ ਪਾਰਟੀ ਨੇ ਮੰਗੀ ਨਿਆਂਇਕ ਜਾਂਚ

Punjab Tableau 2024: ਗਣਤੰਤਰ ਦਿਵਸ ਤੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੁਨੀਲ ਜਾਖੜ ਨੇ ਇਕ ਪ੍ਰੈਸ ਮਿਲਣੀ ਕਰਕੇ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਦਾ ਕਾਰਨ ਇਹ

Punjab Tableau 2024:  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਲਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਨਿਆਂਇਕ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਜੋਂ ਪੰਜਾਬ ਦੇ ਲੋਕਾਂ ਨੂੰ ਸੱਚ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਗਵੰਤ ਮਾਨ ਸਰਕਾਰ ਵਲੋ ਭੇਜੀਆਂ ਗਈਆਂ ਝਾਕੀਆਂ ਨੂੰ ਜਨਤਕ ਕਰਨਾ ਚਾਹੀਦਾ ਹੈ । ਜਿਸ ਨਾਲ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਅਸਲੀਅਤ ਆ ਸਕੇ।

 

ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਤੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੁਨੀਲ ਜਾਖੜ ਨੇ ਇਕ ਪ੍ਰੈਸ ਮਿਲਣੀ ਕਰਕੇ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਦਾ ਕਾਰਨ ਇਹ ਦੱਸਿਆ ਸੀ ਕਿ ਪੰਜਾਬ ਵਲੋ ਭੇਜੀਆਂ ਗਈਆਂ ਝਾਕੀਆਂ ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਫੋਟਵਾਂ ਲੱਗੀਆਂ ਹੋਈਆਂ ਸਨ।

 

ਜਿਸ ਕਰਕੇ ਇਨ੍ਹਾਂ ਝਾਕੀਆਂ ਨੂੰ ਗਣਤੰਤਰ ਦਿਵਸ ਦੀ ਪਰੇਡ ਵਿਚ ਸ਼ਾਮਿਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਅਜਿਹਾ ਕੀਤਾ ਹੈ ਤਾਂ ਇਸ ਦੀ ਜਿੰਨੀ ਨਿੰਦਾ ਕੀਤਾ ਜਾਵੇ ਉਨ੍ਹੀ ਘੱਟ ਹੈ। ਕਿਉਂਕਿ ਰਾਜਨੀਤਕ ਲਾਭ ਲੈਣ ਲਈ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਅਤੇ ਸੂਬੇ ਦੇ ਅਕਸ ਨੂੰ ਢਾਹ ਲਾਉਣਾ ਸਰਕਾਰ ਦੇ ਮਾੜੇ ਵਤੀਰੇ ਨੂੰ ਪ੍ਰਦਰਸ਼ਿਤ ਕਰਦਾ ਹੈ।


Punjab Tableaus: ਝਾਕੀਆਂ 'ਤੇ ਕੌਣ ਕਰ ਰਿਹਾ ਸਿਆਸਤ, ਭਗਵੰਤ ਮਾਨ ਜਾਂ ਬੀਜੇਪੀ ? ਢੀਂਡਸਾ ਦੀ ਪਾਰਟੀ ਨੇ ਮੰਗੀ ਨਿਆਂਇਕ ਜਾਂਚ

(ਜਸਟਿਸ ਨਿਰਮਲ ਸਿੰਘ)

ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸੁਨੀਲ ਜਾਖੜ ਵਲੋ ਲਗਾਏ ਗਏ ਦੋਸ਼ ਬੇਹੱਦ ਗੰਭੀਰ ਹਨ। ਇਸ ਕਰਕੇ ਇਸ ਦੀ ਨਿਆਇਕ ਜਾਂਚ ਹੋਣੀ ਬੇਹੱਦ ਲਾਜ਼ਮੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਨੀਤਿਕ ਮੱਤਭੇਦ ਹਰੇਕ ਪਾਰਟੀ ਦੇ ਹੁੰਦੇ ਹਨ ਤੇ ਹੋਣੇ ਵੀ ਲਾਜ਼ਮੀ ਹਨ ਪਰ ਕਿਸੇ ਵੀ ਪਾਰਟੀ ਨੂੰ ਸਿਆਸੀ ਲਾਹਾ ਲੈਣ ਲਈ ਅਜਿਹੇ ਹਥਕੰਡੇ ਵਰਤਣ ਤੋ ਗੁਰੇਜ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਤੇ ਹਰ ਰਾਜ ਆਪਣਾ   ਸੱਭਿਆਚਾਰ ,ਇਤਿਹਾਸ  ਅਤੇ ਦੇਸ਼ ਲਈ ਕੀਤੀਆਂ ਕੁਰਬਾਨੀਆਂ ਨੂੰ ਪ੍ਰਦਰਸ਼ਿਤ ਕਰਨ ਦਾ ਹੱਕ ਰੱਖਦਾ ਹੈ| ਪਿਛਲੀ  ਵਾਰ ਵੀ ਪੰਜਾਬ ਦੀਆਂ ਝਾਕੀਆਂ ਨੂੰ ਕੇਂਦਰੀ ਪ੍ਰਦਰਸ਼ਨੀ ਵਿੱਚ ਸ਼ਾਮਿਲ ਨਹੀ ਕੀਤਾ ਗਿਆ ਤੇ ਇਸ ਵਾਰ ਵੀ ਸ਼ਾਮਿਲ ਨਾ ਕਰਨਾ ਬੇਹਦ ਮੰਦਭਾਗਾ ਹੈ| 


ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਪਾਰਟੀਆਂ ਦੇ ਰਾਜਨੀਤਿਕ ਮੱਤਭੇਦ ਹੁੰਦੇ ਹਨ ਪਰ ਪੰਜਾਬ ਦਾ ਇਤਿਹਾਸ ,ਪੰਜਾਬ ਦੀਆਂ ਕੁਰਬਾਨੀਆਂ ਤੇ ਆਜ਼ਾਦੀ ਦੌਰਾਨ ਪਾਏ ਪੰਜਾਬ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ|

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget