ਪੜਚੋਲ ਕਰੋ

ਪੰਜਾਬ 'ਚ ਗੈਂਗਸਟਰਾਂ ਦਾ ਸਿਆਸੀ ਆਕਾ ਕੌਣ ? ਮਜੀਠੀਆ ਜਾਂ ਰੰਧਾਵਾ

ਪੰਜਾਬ ਵਿੱਚ ਗੈਂਗਸਟਰਾਂ ਦਾ ਸਿਆਸੀ ਆਕਾ ਕੌਣ ਹੈ? ਇਸ ਨੂੰ ਲੈ ਕੇ ਸਭ ਤੋਂ ਤਿੱਖੀਆਂ ਝੜਪਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਹੋ ਰਹੀਆਂ ਹਨ। ਦਿਲਚਸਪ ਹੈ ਕਿ ਅਕਾਲੀ ਸਰਕਾਰ ਵੇਲੇ ਮਜੀਠੀਆ ਉੱਪਰ ਗੈਂਗਸਟਰਾਂ ਨਾਲ ਗੰਢਤੁੱਪ ਦੇ ਇਲਜ਼ਾਮ ਲੱਗਦੇ ਸੀ ਤੇ ਹੁਣ ਕਾਂਗਰਸ ਸਰਕਾਰ ਆਉਣ 'ਤੇ ਮਜੀਠੀਆ ਇਹੀ ਇਲਜ਼ਾਮ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਲਾ ਰਹੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰਾਂ ਦਾ ਸਿਆਸੀ ਆਕਾ ਕੌਣ ਹੈ? ਇਸ ਨੂੰ ਲੈ ਕੇ ਸਭ ਤੋਂ ਤਿੱਖੀਆਂ ਝੜਪਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਹੋ ਰਹੀਆਂ ਹਨ। ਦਿਲਚਸਪ ਹੈ ਕਿ ਅਕਾਲੀ ਸਰਕਾਰ ਵੇਲੇ ਮਜੀਠੀਆ ਉੱਪਰ ਗੈਂਗਸਟਰਾਂ ਨਾਲ ਗੰਢਤੁੱਪ ਦੇ ਇਲਜ਼ਾਮ ਲੱਗਦੇ ਸੀ ਤੇ ਹੁਣ ਕਾਂਗਰਸ ਸਰਕਾਰ ਆਉਣ 'ਤੇ ਮਜੀਠੀਆ ਇਹੀ ਇਲਜ਼ਾਮ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਲਾ ਰਹੇ ਹਨ। ਦੋਵੇਂ ਲੀਡਰ ਮੀਡੀਆ ਵਿੱਚ ਇੱਕ-ਦੂਜੇ ਨੂੰ ਗੈਂਗਸਟਰਾਂ ਦਾ ਸਰਦਾਰ ਦੱਸਦੇ ਰਹਿੰਦੇ ਹਨ। ਇਸ ਨੂੰ ਲੈ ਕੇ ਵਿਧਾਨ ਸਭਾ ਵਿੱਚ ਵੀ ਦੋਵੇਂ ਲੀਡਰ ਖਹਿਬੜਦੇ ਰਹਿੰਦੇ ਹਨ। ਮੰਗਲਵਾਰ ਨੂੰ ਤਾਂ ਮਜੀਠੀਆ ਤੇ ਰੰਧਾਵਾ ਦੀ ਬਹਿਸ ਇੰਨੀ ਵਧ ਗਈ ਕਿ ਦੋਵਾਂ ਲੀਡਰਾਂ ਨੇ ਬਾਹਾਂ ਟੰਗ ਲਈਆਂ। ਰੰਧਾਵਾ ਤਾਂ ਇੰਨੇ ਗੁੱਸੇ ਵਿੱਚ ਆ ਗਏ ਕਿ ਉਨ੍ਹਾਂ ਆਪਣੀ ਹੀ ਸਰਕਾਰ ਨੂੰ ਨਿਕੰਮੀ ਕਰਾਰ ਦੇ ਦਿੱਤਾ ਜਿਸ ਨੇ ਮਜੀਠੀਆ ਖਿਲਾਫ ਕਾਰਵਾਈ ਨਹੀਂ ਕੀਤੀ। ਮਜੀਠੀਆ ਨੇ ਰੰਧਾਵਾ ’ਤੇ ਗੈਂਗਸਟਰਾਂ ਨਾਲ ਗੰਢਤੁੱਪ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਨੂੰ ਸੱਤਾਧਾਰੀਆਂ ਵੱਲੋਂ ਸਰਪ੍ਰਸਤੀ ਦਿੱਤੀ ਜਾ ਰਹੀ ਹੈ। ਮਜੀਠੀਆ ਨੇ ਮੰਗ ਕੀਤੀ ਕਿ ਮੰਤਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਮੰਤਰੀ-ਗੈਂਗਸਟਰ ਗੱਠਜੋੜ ਦੀ ਸੁਤੰਤਰ ਜਾਂਚ ਕਰਾਈ ਜਾਵੇ। ਮਜੀਠੀਆ ਨੇ ਆਖਿਆ ਕਿ ਅਪਰਾਧੀਆਂ ਲਈ ਜੇਲ੍ਹਾਂ ਸੁਰੱਖਿਅਤ ਅੱਡੇ ਬਣ ਚੁੱਕੀਆਂ ਹਨ, ਜਿਸ ਕਰਕੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਬਦਤਰ ਹੋ ਚੁੱਕੀ ਹੈ। ਗੈਂਗਸਟਰਾਂ ਵੱਲੋਂ ਜੇਲ੍ਹ ਵਿੱਚ ਬੈਠ ਕੇ ਫਿਰੌਤੀ, ਡਕੈਤੀ ਤੇ ਸੁਪਾਰੀ ਲੈ ਕੇ ਕਤਲ ਕਰਨ ਦਾ ਧੰਦਾ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਰਟ ਫੋਨ ਨਹੀਂ ਦਿੱਤੇ ਜਾ ਰਹੇ ਪਰ ਗੈਂਗਸਟਰਾਂ ਕੋਲ ਜੇਲ੍ਹਾਂ ਅੰਦਰ ਵੀ ਸਮਾਰਟ ਫੋਨ ਹਨ। ਉਨ੍ਹਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਕੇਕ ਕੱਟ ਕੇ ਜੇਲ੍ਹਾਂ ਵਿੱਚ ਜਨਮ ਦਿਨ ਮਨਾ ਰਹੇ ਹਨ ਤੇ ਇਸ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਪਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੇ ਖ਼ੁਲਾਸਾ ਕੀਤਾ ਸੀ ਕਿ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਤਲ ਸਿਆਸੀ ਦੁਸ਼ਮਣੀ ਕਰਕੇ ਗੈਂਗਸਟਰ ਹਰਮਨ ਭੁੱਲਰ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭੁੱਲਰ, ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਜੁੜਿਆ ਹੋਇਆ ਸੀ, ਜਿਸ ਦੀ ਸੁਖਜਿੰਦਰ ਰੰਧਾਵਾ ਵੱਲੋਂ ਲਗਾਤਾਰ ਕਥਿਤ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਕਬੱਡੀ ਫੈਡਰੇਸ਼ਨਾਂ ਨੇ ਵੀ ਸ਼ਿਕਾਇਤ ਕੀਤੀ ਸੀ ਕਿ ਭਗਵਾਨਪੁਰੀਆ ਗੈਂਗ ਕਬੱਡੀ ਖਿਡਾਰੀਆਂ ਨੂੰ ਧਮਕਾ ਰਿਹਾ ਸੀ। ਇਸ ਬਾਰੇ ਉਸ ਸਮੇਂ ਕੋਈ ਕਾਰਵਾਈ ਨਹੀਂ ਕੀਤੀ ਗਈ। ਮਜੀਠੀਆ ਨੇ ਦੋਸ਼ ਲਾਇਆ ਕਿ ਜੇਲ੍ਹ ਮੰਤਰੀ ਵੱਲੋਂ ਪਾਏ ਗਏ ਦਬਾਅ ਕਰਕੇ ਪੁਲਿਸ ਭਗਵਾਨਪੁਰੀਆ ਪਰਿਵਾਰ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget