Who is Jasdeep Singh Gill: ਜਾਣੋ ਕੌਣ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਨਵੇਂ ਮੁਖੀ, ਜਸਦੀਪ ਸਿੰਘ ਗਿੱਲ ?
ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ 1891 ਵਿੱਚ ਸਥਾਪਿਤ ਕੀਤਾ ਗਿਆ ਸੀ ਜਿਸਦਾ ਉਦੇਸ਼ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ।
Who is Jasdeep Singh Gill: ਜਸਦੀਪ ਸਿੰਘ ਗਿੱਲ (Jasdeep Singh Gill) ਹੁਣ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ (Radha Soami Satsang Beas) ਦੇ ਨਵੇਂ ਮੁਖੀ ਹੋਣਗੇ। ਡੇਰੇ ਦੇ ਮੌਜੂਦਾ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਉਨ੍ਹਾਂ ਨੂੰ ਆਪਣਾ ਵਾਰਿਸ ਐਲਾਨਿਆ ਹੈ। ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਬਤੌਰ ਗੁਰੂ ਨਾਮ ਦੇਣ ਦਾ ਵੀ ਅਧਿਕਾਰ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ ਇਨ੍ਹੀਂ ਦਿਨੀਂ ਖ਼ਰਾਬ ਚੱਲ ਰਹੀ ਹੈ। ਕੁਝ ਸਾਲ ਪਹਿਲਾਂ ਉਨ੍ਹਾਂ ਨੂੰ ਕੈਂਸਰ ਦਾ ਪਤਾ ਲੱਗਾ ਸੀ, ਜਿਸ ਲਈ ਉਨ੍ਹਾਂ ਦਾ ਲੰਮਾ ਇਲਾਜ ਚੱਲਿਆ ਸੀ। ਬਾਬਾ ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਦੀ ਖ਼ਰਾਬ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਨੇ ਆਪਣੇ ਵਾਰਿਸ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਾਰੇ ਸੇਵਾਦਾਰਾਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
90 ਦੇਸ਼ਾਂ ਤੱਕ ਫੈਲਿਆ ਡੇਰਾ
ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ 1891 ਵਿੱਚ ਸਥਾਪਿਤ ਕੀਤਾ ਗਿਆ ਸੀ ਜਿਸਦਾ ਉਦੇਸ਼ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ। ਡੇਰੇ ਕੋਲ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ। ਬਿਆਸ ਵਿੱਚ ਇਸਦਾ ਮੁੱਖ ਦਫਤਰ 3,000 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਆਪਣੇ ਆਪ ਵਿੱਚ ਇੱਕ ਛੋਟਾ ਜਿਹਾ ਸ਼ਹਿਰ ਹੈ, ਜਿਸ ਵਿੱਚ ਇੱਕ ਵਿਸ਼ਾਲ ਸਤਿਸੰਗ ਕੰਪਲੈਕਸ, ਰਿਹਾਇਸ਼ੀ ਖੇਤਰ, ਇੱਕ ਸਕੂਲ ਅਤੇ ਇੱਕ ਹਸਪਤਾਲ ਹੈ। ਇਸ ਦੇ ਲੱਖਾਂ ਫਾਲੋਅਰਜ਼ ਹਨ।
ਕੌਣ ਨੇ Jasdeep Singh Gill?
ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਉਦਯੋਗ ਵਿੱਚ ਇੱਕ ਵੱਡਾ ਨਾਮ ਹੈ। ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀਐਚਡੀ ਕੀਤੀ ਹੈ। ਲੰਡਨ ਬਿਜ਼ਨਸ ਸਕੂਲ ਵਿੱਚ ਕਾਰਜਕਾਰੀ ਸਿੱਖਿਆ ਪ੍ਰੋਗਰਾਮ ਨੂੰ ਪੂਰਾ ਕੀਤਾ ਤੇ ਆਈਆਈਟੀ ਦਿੱਲੀ ਤੋਂ ਬੈਚਲਰ ਦੀ ਡਿਗਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀਆਂ ਰੈਨਬੈਕਸੀ ਅਤੇ ਸਿਪਲਾ ਵਿੱਚ ਸੀਨੀਅਰ ਅਹੁਦਿਆਂ 'ਤੇ ਕੰਮ ਕੀਤਾ ਹੈ। ਜਸਦੀਪ ਸਿੰਘ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫ਼ਸਰ ਅਤੇ ਸੀਨੀਅਰ ਪ੍ਰਬੰਧਨ ਕਰਮਚਾਰੀ ਰਹੇ ਹਨ। ਉਨ੍ਹਾਂ ਨੇ ਇਸ ਸਾਲ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਗਿੱਲ ਦਾ ਆਖਰੀ ਕੰਮਕਾਜੀ ਦਿਨ 31 ਮਈ, 2024 ਤੱਕ ਸੀ।