Kulwinder Kaur: ਕੌਣ ਹੈ ਕੁਲਵਿੰਦਰ ਕੌਰ...ਤੇ ਕਿੱਥੋਂ ਦੀ ਰਹਿਣ ਵਾਲੀ? ਜਿਸ ਨੇ ਜੜਿਆ ਕੰਗਨਾ ਰਣੌਤ ਨੂੰ ਥੱਪੜ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Kangana Ranaut: ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਜੋ ਕਿ ਇੱਕ ਵਾਰ ਫਿਰ ਤੋਂ ਸੁਰਖੀਆਂ ਦੇ ਵਿੱਚ ਬਣ ਗਈ ਹੈ। ਜੀ ਹਾਂ ਅੱਜ ਸਵੇਰੇ ਉਨ੍ਹਾਂ ਦੇ ਨਾਲ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਗਾਰਡ ਨੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
Who is Kulwinder Kaur: ਨਵੀਂ-ਨਵੀਂ MP ਬਣੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨਾਲ ਅੱਜ ਅਜਿਹੀ ਘਟਨਾ ਵਾਪਰੀ ਜੋ ਕਿ ਉਨ੍ਹਾਂ ਨੇ ਕਦੇ ਆਪਣੇ ਸੁਫਨੇ ਦੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ। ਜੀ ਹਾਂ ਕਿਸਾਨੀ ਧਰਨੇ ਵਾਲੇ ਦਿੱਤੇ ਕੰਗਨਾ ਦੇ ਬਿਆਨ ਅੱਜ ਉਸ ਉੱਤੇ ਭਾਰੀ ਪੈ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ CISF ਦੀ ਮਹਿਲਾ ਗਾਰਡ ਨੇ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਇੱਕ ਥੱਪੜ ਜੜ ਦਿੱਤਾ। ਜਿਸਦੇ ਵੀਡੀਓ ਹੁਣ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੇ ਹਨ।
ਕੰਗਨਾ ਰਣੌਤ ਨਾਲ ਬਹਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਕੰਗਨਾ ਸਕਿਓਰਿਟੀ ਚੈਕਿੰਗ ਦੇ ਕੋਲ ਹੈ। ਫਿਰ ਇੱਕ ਅਵਾਜ਼ ਸੁਣਾਈ ਦਿੰਦੀ ਹੈ ਕਿ ਉਡੀਕ ਕਰੋ ਮੈਡਮ। ਕਾਂਸਟੇਬਲ ਕੁਲਵਿੰਦਰ ਕੌਰ ਕਹਿ ਰਹੀ ਹੈ ਕਿ "ਜਦੋਂ ਕੰਗਨਾ ਰਣੌਤ ਨੇ ਕਿਸਾਨਾਂ ਬਾਰੇ ਬਿਆਨ ਦਿੱਤਾ ਤਾਂ ਮੇਰੀ ਮਾਂ ਉਸ ਸਮੇਂ ਉੱਤੇ ਬੈਠੀ ਹੋਈ ਸੀ...ਇਹ ਕਹਿੰਦੀ ਸੀ ਕਿ 100-100 ਰੁਪਏ ਦੇ ਵਿੱਚ ਆਈਆਂ ਨੇ..."
ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਕਿੱਥੋਂ ਦੀ ਰਹਿਣ ਵਾਲੀ ਹੈ
ਥੱਪੜ ਮਾਰਨ ਵਾਲੀ ਕਿਸਾਨ ਕੁਲਵਿੰਦਰ ਕੌਰ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਮਹੀਵਾਲ ਦੀ ਰਹਿਣ ਵਾਲੀ ਹੈ। ਉਸ ਦੇ ਭਰਾ ਸ਼ੇਰ ਸਿੰਘ ਨੇ ਦੱਸਿਆ ਕਿ ਫਿਲਹਾਲ ਸਾਨੂੰ ਪੂਰੇ ਮਾਮਲੇ ਦੀ ਜਾਣਕਾਰੀ ਨਹੀਂ ਹੈ ਕਿ ਉਸ ਨੇ ਅਜਿਹਾ ਕਿਉਂ ਕੀਤਾ। ਮੈਂ ਕੁਲਵਿੰਦਰ ਨਾਲ ਗੱਲ ਕਰਨ ਤੋਂ ਬਾਅਦ ਹੀ ਕੁਝ ਕਹਿ ਸਕਦਾ ਹਾਂ। ਉਹ ਕਰੀਬ 2 ਸਾਲ ਤੋਂ ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਹੈ।
ਕੁਲਵਿੰਦਰ ਕੌਰ ਦਾ ਪਰਿਵਾਰ ਕਿਸਾਨੀ ਨਾਲ ਜੁੜਿਆ ਹੋਇਆ ਹੈ
ਉਨ੍ਹਾਂ ਕਿਹਾ ਕਿ ਮੈਂ ਸਰਵਨ ਪੰਧੇਰ ਅਤੇ ਸਤਨਾਮ ਪੰਨੂੰ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜਿਆ ਹੋਇਆ ਹਾਂ। ਕੁਲਵਿੰਦਰ ਦਾ ਪਤੀ ਵੀ ਸੀਆਈਐਸਐਫ ਵਿੱਚ ਹੈ। ਉਸ ਦੇ 2 ਛੋਟੇ ਬੱਚੇ (ਪੁੱਤਰ ਅਤੇ ਧੀ) ਹਨ। ਜਿਵੇਂ ਹੀ ਉਨ੍ਹਾਂ ਨੂੰ ਕੁਲਵਿੰਦਰ ਕੌਰ ਦੇ ਥੱਪੜ ਮਾਰਨ ਦਾ ਪਤਾ ਲੱਗਾ ਤਾਂ ਕਿਸਾਨ ਜਥੇਬੰਦੀ ਸਨਮਾਨ ਲਈ ਹਵਾਈ ਅੱਡੇ ਲਈ ਰਵਾਨਾ ਹੋ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।