Who is Narayan Singh Chaura: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ 'ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਗੇਟ 'ਤੇ ਫਾਇਰਿੰਗ ਕੀਤੀ ਗਈ ਪਰ ਨਿਸ਼ਾਨਾ ਖੁੰਝ ਗਿਆ। ਗੋਲੀ ਕੰਧ 'ਚ ਜਾ ਲੱਗੀ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਹਮਲਾਵਰ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਤੇ ਗੋਲੀ ਚਲਾ ਦਿੱਤੀ। ਫਿਰ ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਹਮਲਾਵਰ ਦੀ ਸ਼ਨਾਖਤ ਨਾਰਾਇਣ ਸਿੰਘ ਚੌੜਾ ਵਜੋਂ ਹੋਈ ਹੈ। 


ਕੌਣ ਹੈ ਨਾਰਾਇਣ ਸਿੰਘ ਚੌੜਾ? 


ਨਾਰਾਇਣ ਸਿੰਘ ਚੌੜਾ ਦਾ ਜਨਮ 04 ਅਪ੍ਰੈਲ, 1956 ਵਿੱਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌੜਾ ਵਿੱਚ ਹੋਇਆ ਸੀ। ਇਹ ਗਰਮਖਿਆਲੀ ਕਥਿਤ ਤੌਰ 'ਤੇ ਖਾਲਿਸਤਾਨੀ ਲਿਬਰੇਸ਼ਨ ਫੋਰਸ ਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ।


ਇਸ ਦੌਰਾਨ ਉਸ ਦੇ ਸਾਥੀਆਂ ਸੁਖਦੇਵ ਸਿੰਘ ਤੇ ਗੁਰਿੰਦਰ ਸਿੰਘ ਨੂੰ ਵੀ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਤੇ ਹਥਿਆਰਾਂ ਤੇ ਗੋਲਾ ਬਾਰੂਦ ਦੀ ਇੱਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।


ਉਸ 'ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨ ਤਾਰਨ ਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਧੀਨ ਕੇਸਾਂ ਵਿੱਚ ਵੀ ਲੋੜੀਂਦਾ ਸੀ। ਮੁਲਜ਼ਮ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਵਿਸਫੋਟਕ ਐਕਟ ਦੇ ਤਹਿਤ ਕੇਸ ਵਿੱਚ ਬਰੀ ਕਰ ਦਿੱਤਾ ਸੀ।


ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ "ਦੇਸ਼ ਧ੍ਰੋਹੀ" ਸਾਹਿਤ 'ਤੇ ਇੱਕ ਕਿਤਾਬ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਮੁਲਜ਼ਮ ਸੀ।



 


ਪਾਕਿਸਤਾਨ ਤੋਂ ਕੀਤੀ ਹਥਿਆਰਾਂ ਦੀ ਤਸਕਰੀ

ਨਰਾਇਣ ਸਿੰਘ ਚੌੜਾ ਖਾੜਕੂਵਾਦ ਦੇ ਸਮੇਂ ਤੋਂ ਹੀ ਪੰਜਾਬ ਵਿੱਚ ਕਾਫੀ ਸਰਗਰਮ ਸੀ। ਉਹ ਸਾਲ 1984 ਵਿੱਚ ਪਾਕਿਸਤਾਨ ਗਿਆ ਸੀ। ਉੱਥੇ ਉਸ ਨੇ ਕਈ ਅੱਤਵਾਦੀ ਸੰਗਠਨਾਂ ਨਾਲ ਮੁਲਾਕਾਤ ਕੀਤੀ ਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਤੇ ਵਿਸਫੋਟਕਾਂ ਦੀ ਵੱਡੀ ਖੇਪ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਸ ਸਮੇਂ ਦੌਰਾਨ ਨਰਾਇਣ ਸਿੰਘ ਨੇ ਪੰਜਾਬ 'ਚ ਖਾੜਕੂ ਗਤੀਵਿਧੀਆਂ 'ਚ ਅਹਿਮ ਭੂਮਿਕਾ ਨਿਭਾਈ ਸੀ। ਪਾਕਿਸਤਾਨ ਵਿੱਚ ਰਹਿੰਦਿਆਂ ਉਸ ਨੇ ਗੁਰੀਲਾ ਯੁੱਧ ਤੇ ਦੇਸ਼ ਧ੍ਰੋਹੀ ਸਾਹਿਤ ਬਾਰੇ ਇੱਕ ਕਿਤਾਬ ਲਿਖੀ ਸੀ।


2010 ਵਿੱਚ ਦਰਜ ਹੋਇਆ UAPA ਕੇਸ 


ਉਸ ਵਿਰੁੱਧ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਵਿਸਫੋਟਕ ਐਕਟ ਤਹਿਤ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨ ਤਾਰਨ ਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਵਿਸਫੋਟਕ ਐਕਟ ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਸੀ।


2013 ਵਿੱਚ ਕੀਤਾ ਗਿਆ ਗ੍ਰਿਫਤਾਰ 


ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸੇ ਦਿਨ ਸੁਖਦੇਵ ਸਿੰਘ ਤੇ ਗੁਰਿੰਦਰ ਸਿੰਘ ਨੂੰ ਪਿੰਡ ਪੰਡੋਰੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਤਿੰਨਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿੱਚ ਛਾਪਾ ਮਾਰਿਆ। ਪੁਲਿਸ ਨੇ ਉਥੋਂ ਆਰਡੀਐਕਸ ਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ। ਇਸ ਤੋਂ ਬਾਅਦ ਉਹ ਜ਼ਮਾਨਤ 'ਤੇ ਬਾਹਰ ਆ ਗਿਆ।



ਬੂੜੈਲ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ 


ਨਰਾਇਣ ਸਿੰਘ ਚੌੜਾ 'ਤੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਫਰਾਰ ਹੋਏ ਮੁਲਜ਼ਮਾਂ ਨੂੰ ਲਗਾਤਾਰ ਮਿਲਣ ਦਾ ਦੋਸ਼ ਹੈ। ਉਹ ਖਾਲਿਸਤਾਨੀ ਪੱਖੀ ਕੈਦੀਆਂ ਨੂੰ ਮਿਲਦਾ ਸੀ ਤੇ ਉਨ੍ਹਾਂ ਨੂੰ ਖਾਣਾ, ਕੱਪੜੇ ਤੇ ਹੋਰ ਜ਼ਰੂਰੀ ਸਾਮਾਨ ਵੀ ਦਿੰਦਾ ਸੀ। ਫਿਰ ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਉਨ੍ਹਾਂ ਨੂੰ ਪੱਗ ਦੇਣ ਦੀ ਗੱਲ ਕਰਕੇ ਮਿਲਦਾ ਸੀ। ਉਕਤ ਪੱਗ ਵਾਲੇ ਕੱਪੜੇ ਦੀ ਮਦਦ ਨਾਲ ਮੁਲਜ਼ਮ ਬੁਡੈਲ ਜੇਲ੍ਹ ਤੋੜ ਕੇ ਉਥੋਂ ਫ਼ਰਾਰ ਹੋ ਗਏ ਸਨ। ਇਸ ਦੇ ਨਾਲ ਹੀ ਜਦੋਂ ਬੁੜੈਲ ਜੇਲ੍ਹ ਤੋਂ ਮੁਲਜ਼ਮ ਫਰਾਰ ਹੋਏ ਸੀ ਤਾਂ ਉਨ੍ਹਾਂ ਦੀ ਮਦਦ ਲਈ ਚੇਨ ਨਾਲ ਬਿਜਲੀ ਕੱਟੀ ਸੀ।


ਦੱਸ ਦਈਏ ਕਿ ਜੇਲ੍ਹ 'ਚੋਂ ਫਰਾਰ ਹੋਣ ਵਾਲੇ ਦੋਸ਼ੀ ਕੋਈ ਹੋਰ ਨਹੀਂ ਸਗੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕੇਸ ਦਾ ਮੁਲਜ਼ਮ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਸਨ। ਫਿਰ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਉਕਤ ਮੁਲਜ਼ਮਾਂ ਦੇ ਪਾਕਿਸਤਾਨ ਵਿੱਚ ਬੈਠੇ ਕੁਝ ਅੱਤਵਾਦੀਆਂ ਨਾਲ ਵੀ ਸਬੰਧ ਸਨ।