ਪੜਚੋਲ ਕਰੋ

ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲਾਂ ਘੁੰਮਣ ਭਰਾਵਾਂ 'ਤੇ ਕੌਣ ਪਾ ਰਿਹਾ ਦਬਾਅ? ਅਕਾਲ ਤਖ਼ਤ ਸਾਹਿਬ ਵੱਲੋਂ ਸਖਤ ਨੋਟਿਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ...

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਵਿਰੁੱਧ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ, ਉਸ ਬਾਰੇ ਆਪਣਾ ਪੱਖ ਰੱਖਣ ਲਈ ਉਸ ਨੂੰ ਕਿਸੇ ਵੀ ਵਕੀਲ ਦਾ ਸਾਥ ਲੈਣ ਦਾ ਪੂਰਾ ਅਧਿਕਾਰ ਹੈ। 

ਉਨ੍ਹਾਂ ਕਿਹਾ ਕਿ ਘੁੰਮਣ ਭਰਾਵਾਂ ਉੱਤੇ ਦਬਾਅ ਬਣਾਉਣ ਵਾਲੀ ਕਾਰਵਾਈ ਸਰਕਾਰੀ ਨੀਤੀ ਦਾ ਹਿੱਸਾ ਜਾਪਦੀ ਹੈ, ਜੋ ਨਿਆਂਪੂਰਣ ਨਹੀਂ ਪੱਖਪਾਤੀ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਉੱਤੇ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ, ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਵੀ ਸ਼ੁਰੂਆਤ ਵਿੱਚ ਉਸ ਦੀ ਮੈਡੀਕਲ ਜਾਂਚ ਨਹੀਂ ਕਰਵਾਈ ਜਾ ਰਹੀ ਸੀ, ਜਿਸ ਵਿਰੁੱਧ ਸਿੱਖਾਂ ਨੇ ਸਖ਼ਤ ਰੋਸ ਪ੍ਰਗਟਾਇਆ ਤੇ ਇਸ ਢਿੱਲੀ ਕਾਰਗੁਜ਼ਾਰੀ ਦੀ ਚਾਰੇ ਪਾਸਿਓਂ ਨਿੰਦਾ ਹੋਈ। 

ਉਨ੍ਹਾਂ ਕਿਹਾ ਕਿ ਕੁਝ ਸਿੱਖ ਜਥੇਬੰਦੀਆਂ ਨੂੰ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਵੀ ਦੇਣਾ ਪਿਆ ਤੇ ਅਜਿਹੇ ਹਾਲਾਤ ਵਿੱਚ ਜੇਕਰ ਸੰਦੀਪ ਸਿੰਘ ਦੇ ਵਕੀਲ ਘੁੰਮਣ ਭਰਾਵਾਂ ਨੇ ਮੀਡੀਆ ਰਾਹੀਂ ਉਸ ਉੱਤੇ ਕੀਤੇ ਗਏ ਤਸ਼ੱਦਦ ਬਾਰੇ ਜਾਣਕਾਰੀ ਪੰਜਾਬ ਦੇ ਲੋਕਾਂ ਨਾਲ ਸਾਂਝੀ ਕੀਤੀ ਹੈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸੰਦੀਪ ਸਿੰਘ ਉੱਤੇ ਕੀਤੇ ਗਏ ਤਸ਼ੱਦਦ ਦੀ ਜਾਣਕਾਰੀ ਜਨਤਕ ਨਾ ਹੁੰਦੀ ਤਾਂ ਉਸ ਦੇ ਅਧਿਕਾਰਾਂ ਦੀ ਉਲੰਘਣਾ ਜਾਰੀ ਰਹਿਣੀ ਸੀ ਤੇ ਇਹ ਉਸ ਨਾਲ ਅਨਿਆਂ ਹੁੰਦਾ। 

ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਜ਼ਰਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰੇ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਨੂੰ ਖੁੱਲ੍ਹ ਦੇਵੇ ਜਾਂ ਅਜਿਹੀ ਕਾਰਵਾਈ ਉੱਤੇ ਪਰਦਾ ਪਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਘੁੰਮਣ ਭਰਾ ਡਟ ਕੇ ਸੰਦੀਪ ਸਿੰਘ ਦਾ ਕੇਸ ਲੜਣ ਅਤੇ ਸਮੁੱਚੀ ਸਿੱਖ ਕੌਮ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦਾ ਨਾਲ ਖੜ੍ਹਾ ਹੈ। 

ਉਨ੍ਹਾਂ ਬੀਤੇ ਦਿਨੀਂ ਪੰਜਾਬ ਹਰਿਆਣਾ ਉੱਚ ਅਦਾਲਤ ਵਿਖੇ ਇੱਕ ਗੁਰਸਿੱਖ ਵਕੀਲ ਐਡਵੋਕੇਟ ਸਿਮਰਜੀਤ ਸਿੰਘ ਉੱਤੇ ਕੁਝ ਵਕੀਲਾਂ ਵੱਲੋਂ ਕੀਤੇ ਗਏ ਹਮਲੇ ਦੀ ਵੀ ਕਰੜੀ ਨਿੰਦਾ ਕੀਤੀ ਤੇ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਗੱਲ ਆਖੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਵੱਲੋਂ ਐਡਵੋਕੇਟ ਸਿਮਰਜੀਤ ਸਿੰਘ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਸੰਦੀਪ ਸਿੰਘ ਦੇ ਮਾਮਲੇ ਵਿੱਚ ਦਬਾਅ ਬਣਾਉਣ ਦੀ ਨੀਤੀ ਉੱਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਤੇ ਸ਼ੰਕੇ ਖੜ੍ਹੇ ਹੁੰਦੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget