Punjab news: ਭਗਵੰਤ ਮਾਨ ਨੇ ਆਪਣੇ ਮੰਤਰੀਆਂ ਨੂੰ ਟਿਕਟਾਂ ਦੇ ਕੇ ਪੰਜਾਬ ਦੇ ਜਿਨ੍ਹਾਂ ਮਹਿਕਮਿਆਂ ਦਾ ਰੋਕਿਆ ਕੰਮ, ਉਸ ਦਾ ਜ਼ਿੰਮੇਵਾਰ ਕੌਣ: ਚੰਨੀ
Ludhiana news: ਐੱਸ. ਐੱਸ. ਚੰਨੀ ਨੇ ਕਿਹਾ ਕਿ ਪੰਜਾਬ ਦਾ ਕਰਜ਼ਾ ਖਤਮ ਕਰਨ ਦੇ ਵਾਅਦੇ ਨਾਲ ਸੱਤਾ 'ਚ ਆਈ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕੰਗਾਲ ਕਰਨ ਦੇ ਰਾਹ 'ਤੇ ਚੱਲ ਰਹੀ ਹੈ।
Ludhiana news: ਭਾਜਪਾ ਪੰਜਾਬ ਦੇ ਬੁਲਾਰੇ ਐੱਸ. ਐੱਸ. ਚੰਨੀ ਨੇ ਕਿਹਾ ਕਿ ਪੰਜਾਬ ਦਾ ਕਰਜ਼ਾ ਖਤਮ ਕਰਨ ਦੇ ਵਾਅਦੇ ਨਾਲ ਸੱਤਾ 'ਚ ਆਈ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕੰਗਾਲ ਕਰਨ ਦੇ ਰਾਹ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਜ਼ੇ ਲੈ ਰਹੀ ਹੈ, ਜਿਸ ਕਾਰਨ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਹਨੇਰੇ ਵਿੱਚ ਡੁੱਬਦਾ ਜਾ ਰਿਹਾ ਹੈ।
ਐੱਸ. ਐੱਸ. ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਲਿਆ ਹੈ। ਇਸ ਤਰ੍ਹਾਂ ਪੰਜ ਸਾਲਾਂ ਵਿੱਚ ਪੰਜਾਬ ਕੰਗਾਲ ਹੋ ਜਾਵੇਗਾ। ਕਾਂਗਰਸ ਨੇ ਪੰਜ ਸਾਲਾਂ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਜਿਸ ਦਰ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਕਰਜ਼ਾ ਲੈ ਰਹੀ ਹੈ, ਪੰਜ ਸਾਲਾਂ ਵਿੱਚ ਪੰਜਾਬ ਕੰਗਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੀ ਕਮਾਈ ਨਾਲ ਨਹੀਂ ਚੱਲ ਰਹੀ।
ਚੰਨੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਰਜ਼ਾ ਲੈਣ ਲਈ ਰਾਕੇਟ 'ਤੇ ਸਵਾਰ ਹੈ। ਮੁੱਖ ਮੰਤਰੀ ਦੀਆਂ ਕਾਰਗੁਜਾਰੀਆਂ ਅਤੇ ਨੀਅਤ 'ਤੇ ਸਵਾਲ ਖੜੇ ਕਰਦਿਆਂ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਪਹਿਲਾਂ ਕਹਿੰਦੇ ਸਨ ਕਿ ਉਹ ਸੁਰੱਖਿਆ ਨਹੀਂ ਲੈਣਗੇ, ਪਰ ਹੁਣ ਇਹਨਾਂ ਨਾਲ ਹਜ਼ਾਰਾਂ ਪੁਲਿਸ ਮੁਲਾਜ਼ਮ ਸੁਰੱਖਿਆ ਵਿੱਚ ਤਾਇਨਾਤ ਹਨ ਜਿਹਨਾ ਦੀ ਗਿਣਤੀ ਵੀ ਨਹੀਂ ਕੀਤੀ ਜਾ ਸਕਦੀ। ਸਰਕਾਰ ਨੇ ਸੂਚਨਾ ਅਧਿਕਾਰ ਕਾਨੂੰਨ ਤਹਿਤ ਇਸ ਦਾ ਜਵਾਬ ਦੇਣਾ ਵੀ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Sexual Pleasure: ਸੈਕਸ ਦਾ ਮਜ਼ਾ ਲੈਣ ਲਈ ਲਈ ਵਿਅਕਤੀ ਨੇ ਆਪਣੇ ਪ੍ਰਾਈਵੇਟ ਪਾਰਟ ‘ਤੇ ਪਾਏ 11 ਰਿੰਗ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼
ਚੰਨੀ ਨੇ ਭਗਵੰਤ ਮਾਨ ਵੱਲੋਂ ਪੰਜਾਬ 'ਚ ਆਪਣੇ ਮੰਤਰੀਆਂ ਨੂੰ ਲੋਕ ਸਭਾ ਚੋਣਾਂ ਲਈ ਟਿਕਟਾਂ ਵੰਡਣ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਹਿਲਾਂ ਰਾਜਸਭਾ ਚੋਣਾਂ 'ਚ ਉਨ੍ਹਾਂ ਨੂੰ ਪੰਜਾਬ 'ਚੋਂ ਕੋਈ ਵੀ ਯੋਗ ਵਿਅਕਤੀ ਨਹੀਂ ਮਿਲਿਆ ਅਤੇ ਹੁਣ ਲੋਕਸਭਾ ਚੋਣਾਂ 'ਚ ਆਪਣੇ ਮੰਤਰੀਆਂ ਨੂੰ ਚੋਣ ਮੈਦਾਨ 'ਚ ਉਤਾਰ ਕੇ ਆਮ ਆਦਮੀ ਪਾਰਟੀ ਨੇ ਸਾਬਿਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਟਿਕਟਾਂ ਦੇ ਕੇ ਭਗਵਾਨ ਮਾਨ ਨੇ ਪੰਜਾਬ ਨੂੰ ਰਾਮ ਭਰੋਸੇ ਛੱਡ ਦਿੱਤਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਪੰਜਾਬ ਦੇ ਜਿਨ੍ਹਾਂ ਮੰਤਰੀਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਕੋਲ ਪੰਜਾਬ ਦੇ ਅਹਿਮ ਵਿਭਾਗ ਹਨ ਅਤੇ ਚੋਣਾਂ ਕਾਰਨ ਪੰਜਾਬ ਦੇ ਇਨ੍ਹਾਂ ਵਿਭਾਗਾਂ ਦੇ ਕੰਮ ਨੂੰ ਜੋ ਨੁਕਸਾਨ ਹੋਵੇਗਾ, ਉਸਦਾ ਜ਼ਿੰਮੇਵਾਰ ਕੌਣ ਹੋਵੇਗਾ?
ਇਹ ਵੀ ਪੜ੍ਹੋ: Lok sabha elections : DGP ਗੌਰਵ ਯਾਦਵ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਤਿਆਰੀਆਂ ਦਾ ਲਿਆ ਜਾਇਜ਼ਾ, ਦਿੱਤੇ ਦਿਸ਼ਾ-ਨਿਰਦੇਸ਼