ਚੰਡੀਗੜ੍ਹ: ਚੋਣਾਂ (Punjab Election) ਦੇ ਵਿਚਾਲੇ ਮੁੱਖ ਮੰਤਰੀ ਚਰਨਜੀਤ ਚੰਨੀ (CM Charanjit Singh CHanni) ਦੇ ਭਾਣਜੇ ਉੱਪਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਛਾਪਿਆਂ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ। ਵਿਰੋਧੀ ਧਿਰਾਂ ਸਵਾਲ ਕਰ ਰਹੀਆਂ ਹਨ ਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਕੋਲੋਂ ਬਰਾਮਦ 10 ਕਰੋੜ ਰੁਪਏ ਕਿੱਥੋਂ ਆਏ ਸੀ। ਅਕਾਲੀ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ (SAD Leader Harsimrat Kaur Badal) ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚੰਨੀ ਦੇ ਪਰਿਵਾਰ ਨੇ ਉਨ੍ਹਾਂ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ।


ਉਧਰ, ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (Khalra Mission Organization) ਨੇ ਕਿਹਾ ਹੈ ਕਿ ਪੰਜਾਬ ਮੁੱਖ ਮੰਤਰੀ ਚੰਨੀ ਦੇ ਭਾਣਜੇ ਪਾਸੋਂ 10 ਕਰੋੜ ਰੁਪਏ ਫੜੇ ਜਾਣ ਦਾ ਨਹੀਂ, ਬਲਕਿ ਤਿੰਨ ਲੱਖ ਕਰੋੜ ਦੀ ਲੁੱਟ ਦਾ ਹਿਸਾਬ ਚਾਹੁੰਦਾ ਹੈ ਜਿਸ ਕਾਰਨ ਪੰਜਾਬ ਕਰਜ਼ਾਈ ਹੋਇਆ ਪਿਆ ਹੈ। ਜਥੇਬੰਦੀ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਵਿਰਸਾ ਸਿੰਘ ਬਹਿਲਾ, ਗੁਰਜੀਤ ਸਿੰਘ, ਕਾਬਲ ਸਿੰਘ ਤੇ ਪ੍ਰਵੀਨ ਕੁਮਾਰ ਨੇ ਮੰਗ ਕੀਤੀ ਕਿ ਕੈਪਟਨ, ਚੰਨੀ, ਸੁਖਬੀਰ, ਮਜੀਠੀਆ, ਮਨਪ੍ਰੀਤ, ਕੇਜਰੀਵਾਲ, ਰਾਘਵ ਚੱਢਾ, ਦੁਰਗੇਸ਼ ਪਾਠਕ ਤੇ ਸੰਜੈ ਸਿੰਘ ਦੇ ਨਾਰਕੋ ਟੈਸਟ ਹੋਣੇ ਚਾਹੀਦੇ ਹਨ ਤਾਂ ਕਿ ਪੰਜਾਬ ਦੀ ਲੁੱਟ ਦਾ ਸੱਚ ਸਾਹਮਣੇ ਆ ਸਕੇ। ਇਸ ਮਾਮਲੇ ਸਬੰਧੀ ਸਪੈਸ਼ਲ ਕਮਿਸ਼ਨ ਬਣਨਾ ਚਾਹੀਦਾ ਹੈ, ਜਿਹੜਾ ਇਨ੍ਹਾਂ ਲੋਕਾਂ ਦੀਆਂ ਬਣਾਈਆਂ ਜਾਇਦਾਦਾਂ ਦੀ ਪੜਤਾਲ ਕਰੇ।


ਸੂਬੇ 'ਚ ਰੇਤ ਮਾਫੀਆ ਚੰਨੀ ਵੱਲੋਂ ਚਲਾਇਆ ਜਾ ਰਿਹਾ-ਹਰਸਿਮਰਤ ਬਾਦਲ


ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਨੇ ਉਨ੍ਹਾਂ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਗਏ ਛਾਪੇ ਦੌਰਾਨ ਕਰੋੜਾਂ ਦੀ ਨਕਦੀ ਬਰਾਮਦ ਹੋਣ ਤੋਂ ਸਾਫ਼ ਹੋ ਗਿਆ ਹੈ ਕਿ ਸੂਬੇ ਵਿੱਚ ਰੇਤ ਮਾਫੀਆ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਚੰਗਾ ਹੋਵੇਗਾ ਜੇਕਰ ਇਹ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ।


ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕੀਤਾ ਹੈ ਕਿ ਈਡੀ ਵੱਲੋਂ ਉਨ੍ਹਾਂ ਦੇ ਰਿਸ਼ਤੇਦਾਰ ਦੇ ਅਦਾਰੇ ’ਤੇ ਮਾਰੇ ਗਏ ਛਾਪੇ ਦੌਰਾਨ ਜੋ ਕਰੋੜਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ, ਉਸ ਬਾਰੇ ਸਪਸ਼ਟੀਕਰਨ ਦੇਣ। ਚੱਢਾ ਨੇ ਦੋਸ਼ ਲਗਾਇਆ ਕਿ ਚੰਨੀ ਦੇ ਭਤੀਜੇ ਨੇ ਬੀਤੇ ਤਿੰਨ-ਚਾਰ ਮਹੀਨਿਆਂ ਵਿੱਚ ਹੀ ਕਥਿਤ ਤੌਰ ’ਤੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ ਤੇ ਹੋਰ ਸੰਪਤੀ ਬਣਾਈ ਹੈ।


ਉਨ੍ਹਾਂ ਨੇ ਸਵਾਲ ਉਠਾਇਆ ਕਿ ਇਹ ਪੈਸਾ ਕਿਥੋਂ ਆਇਆ ਹੈ। ਉਨ੍ਹਾਂ ਕਿਹਾ ਕਿ ਚਾਰ ਮਹੀਨੇ ਪਹਿਲਾਂ ਚੰਨੀ ਦੇ ਭਤੀਜੇ ਕੋਲ ਇੰਨੀ ਵੱਡੀ ਰਕਮ ਨਹੀਂ ਸੀ। ਉਨ੍ਹਾਂ ਨੇ ਤਨਜ਼ ਕੱਸਿਆ ਕਿ ਕਾਂਗਰਸ ਪਾਰਟੀ ਪਰਦਾਫਾਸ਼ ਹੋ ਗਈ ਹੈ ਤੇ ਚੰਨੀ ਦੀ ‘ਗਰੀਬੀ’ ਵੀ ਜੱਗ ਜਾਹਰ ਹੋ ਗਈ ਹੈ।



ਇਹ ਵੀ ਪੜ੍ਹੋ: Supreme Court ਦਾ ਵੱਡਾ ਫੈਸਲਾ, ਪਿਤਾ ਦੀ ਜਾਇਦਾਦ 'ਤੇ ਧੀ ਦਾ ਹੱਕ ਚਚੇਰੇ ਭਰਾਵਾਂ ਤੋਂ ਵੱਧ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904