Punjab Congress New President: ਆਖਰ ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ, ਸਿੱਧੂ ਤੋਂ ਬਾਅਦ ਇਨ੍ਹਾਂ ਨਾਵਾਂ ਦੀ ਹੈ ਚਰਚਾ, ਜਾਣੋ ਕਿਸ ਕੋਲ ਹੋਵੇਗੀ ਕਮਾਨ
ਸਿੱਧੂ ਨੇ ਚੋਣ ਹਾਰ ਦੀ ਜ਼ਿੰਮੇਵਾਰੀ ਨਹੀਂ ਲਈ। ਉਨ੍ਹਾਂ ਕਿਹਾ ਕਿ ਇਹ ਚੋਣ ਉਨ੍ਹਾਂ ਦੀ ਨਹੀਂ, ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੜੀ ਗਈ ਸੀ। ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੀ ਇੱਛਾ ਦੇ ਚੱਲਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।
Who is the new chief of Punjab Congress: Randhawa, Bajwa in race for Punjab Congress chief post, know who will be in command
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Congress: ਪੰਜਾਬ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਇੱਕ ਵਾਰ ਫਿਰ ਤੋਂ ਉੱਠਣ ਲਈ ਤਿਆਰ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਨਵੇਂ ਮੁਖੀ ਦੀ ਤਲਾਸ਼ ਸ਼ੁਰੂ ਕੀਤੀ। ਜਾਣਕਾਰੀ ਮਿਲ ਰਹੀ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਨਵੇਂ ਮੁਖੀ ਦਾ ਐਲਾਨ ਕਰ ਦਿੱਤਾ ਜਾਵੇਗਾ। ਪਾਰਟੀ ਹਾਈਕਮਾਂਡ ਨੇ ਸੂਬਾ ਪ੍ਰਧਾਨ ਦਾ ਨਾਂ ਤੈਅ ਕਰਨ ਲਈ ਸ਼ਨੀਵਾਰ ਨੂੰ ਦਿੱਲੀ 'ਚ ਮੀਟਿੰਗ ਬੁਲਾਈ ਹੈ। ਜਿਸ ਵਿੱਚ ਸਮੂਹ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਨੂੰ ਆਉਣ ਲਈ ਕਿਹਾ ਗਿਆ ਹੈ। ਇਸ ਬੈਠਕ 'ਚ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹਿਣਗੇ।
ਇਨ੍ਹਾਂ ਦੇ ਹੱਥਾਂ ਵਿਚ ਜਾ ਸਕਦੀ ਹੈ ਕਮਾਨ
ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਵਿੱਚ ਪ੍ਰਿਅੰਕਾ ਗਾਂਧੀ ਦੀ ਗੱਲ ਮੰਨ ਲਈ ਜਾਂਦੀ ਹੈ ਤਾਂ ਇੱਕ ਵਾਰ ਫਿਰ ਸਿੱਧੂ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣ ਸਕਦੇ ਹਨ, ਪਰ ਇਸਦੀ ਸੰਭਾਵਨਾ ਘੱਟ ਹੈ। ਜਿਨ੍ਹਾਂ ਆਗੂਆਂ ਦੇ ਨਾਂਅ ਸਭ ਤੋਂ ਵੱਧ ਚਰਚਾ ਵਿੱਚ ਹਨ ਉਨ੍ਹਾਂ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਰਾਜਾ ਵੜਿੰਗ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹਨ। ਪਾਰਟੀ ਸੂਬਾ ਕਾਂਗਰਸ ਦੀ ਕਮਾਨ ਇਨ੍ਹਾਂ ਚੋਂ ਕਿਸੇ ਨੂੰ ਵੀ ਸੌਂਪ ਸਕਦੀ ਹੈ।
ਦੱਸ ਦੇਈਏ ਕਿ ਇਸ ਚੋਣ ਵਿੱਚ ਕਾਂਗਰਸ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਸੀ। ਜਦੋਂ ਕਿ ਪਿਛਲੀਆਂ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਸ ਨੇ 77 ਸੀਟਾਂ ਜਿੱਤੀਆਂ ਸੀ। ਇਸ ਵਾਰ ਦੀ ਚੋਣ ਦਲਿਤ ਚਿਹਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੜੀ ਗਈ। ਪਰ ਮੁੱਖ ਮੰਤਰੀ ਖੁਦ ਦੋ-ਦੋ ਸੀਟਾਂ ਹਾਰ ਗਏ ਅਤੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਹੀਂ ਜਿੱਤ ਸਕੇ। ਇਸ ਦੇ ਨਾਲ ਹੀ ਚੋਣਾਂ ਤੋਂ ਬਾਅਦ ਕਿਸੇ ਵੀ ਆਗੂ ਨੇ ਹਾਰ ਦੀ ਜ਼ਿੰਮੇਵਾਰੀ ਨਹੀਂ ਲਈ, ਉਲਟਾ ਇਕ ਦੂਜੇ 'ਤੇ ਦੋਸ਼ ਮੜ੍ਹਦੇ ਰਹੇ। ਇਸ ਦੇ ਮੱਦੇਨਜ਼ਰ ਪਾਰਟੀ ਨੇ ਸੰਗਠਨ ਬਦਲਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਪੁਲਿਸ ਵਿਭਾਗ ਨੂੰ ਲੈ ਕੇ ਵੱਡਾ ਫੈਸਲਾ, ਪਹਿਲੀ ਵਾਰ ਇਸ ਮਹਿਲਾ IPS ਨੂੰ ਮਿਲੀ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ