ਪੜਚੋਲ ਕਰੋ

ਆਖਰ ਕੌਣ ਬੋਲ ਰਿਹਾ ਝੂਠ? ਸ਼੍ਰੋਮਣੀ ਅਕਾਲੀ ਦਲ ਜਾਂ ਫਿਰ ਕਾਂਗਰਸ ਸਰਕਾਰ

ਪੰਜਾਬ ਦੇ ਮੁੱਦਿਆਂ 'ਤੇ ਕਾਂਗਰਸ ਝੂਠ ਬੋਲ ਰਹੀ ਹੈ ਜਾਂ ਫਿਰ ਅਕਾਲੀ ਦਲ ਗੁੰਮਰਾਹ ਕਰ ਰਿਹਾ ਹੈ। ਇਸ ਨੂੰ ਲੈ ਕੇ ਦੋਵੇਂ ਰਵਾਇਤੀ ਪਾਰਟੀਆਂ ਆਹਮੋ-ਸਾਹਮਣੇ ਹਨ। ਕੈਪਟਨ ਸਰਕਾਰ ਦੇ ਦਾਵਿਆਂ ਨੂੰ ਅਕਾਲੀ ਦਲ ਨੇ ਰੱਦ ਕੀਤਾ ਹੈ ਜਿਸ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੰਜਾਬ ਦੇ ਮਹੱਤਵਪੂਰਨ ਹਿੱਤਾਂ ਵਾਲੇ ਮੁੱਦਿਆਂ ’ਤੇ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਦਿਆਂ 'ਤੇ ਕਾਂਗਰਸ ਝੂਠ ਬੋਲ ਰਹੀ ਹੈ ਜਾਂ ਫਿਰ ਅਕਾਲੀ ਦਲ ਗੁੰਮਰਾਹ ਕਰ ਰਿਹਾ ਹੈ। ਇਸ ਨੂੰ ਲੈ ਕੇ ਦੋਵੇਂ ਰਵਾਇਤੀ ਪਾਰਟੀਆਂ ਆਹਮੋ-ਸਾਹਮਣੇ ਹਨ। ਕੈਪਟਨ ਸਰਕਾਰ ਦੇ ਦਾਵਿਆਂ ਨੂੰ ਅਕਾਲੀ ਦਲ ਨੇ ਰੱਦ ਕੀਤਾ ਹੈ ਜਿਸ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੰਜਾਬ ਦੇ ਮਹੱਤਵਪੂਰਨ ਹਿੱਤਾਂ ਵਾਲੇ ਮੁੱਦਿਆਂ ’ਤੇ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸ਼ੁਰੂ ਕੀਤੇ ਪ੍ਰੋਗਰਾਮ ਬਾਰੇ ਅਕਾਲੀਆਂ ਦੀ ਨੁਕਤਾਚੀਨੀ ਗ਼ਲਤ ਅੰਕੜਿਆਂ ’ਤੇ ਅਧਾਰਤ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਪੈਦਾ ਕੀਤੀਆਂ ਨੌਕਰੀਆਂ ਬਾਰੇ ਅਕਾਲੀ ਦਲ ਵੱਲੋਂ ਢੀਠਪੁਣੇ ਨਾਲ ਤੋਲੇ ਜਾ ਰਹੇ ਕੁਫ਼ਰ ਦਾ ਜਵਾਬ ਦੇਣ ਲਈ ਮੁੜ ਸਾਰੇ ਤੱਥਾਂ ਤੇ ਅੰਕੜਿਆਂ ਨੂੰ ਸਾਹਮਣੇ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਰਥਿਕ ਸਰਵੇਖਣ ਵਿੱਚ ਦਿੱਤੀ ਗਈ ਜਾਣਕਾਰੀ ਨੂੰ ਸਮਝਣ ਜਾਂ ਇਸ ਦਾ ਵਿਸ਼ਲੇਸ਼ਣ ਕਰਨ ਲਈ ਅਕਾਲੀਆਂ ਨੇ ਸਿਰ ਖਪਾਈ ਕਰਨ ਦੀ ਖੇਚਲ ਨਹੀਂ ਕੀਤੀ ਜਦਕਿ ਉਲਟਾ ਉਹ ਇਸ ਸਰਵੇਖਣ ਨੂੰ ਆਧਾਰ ਬਣਾ ਕੇ ਹੀ ਉਨ੍ਹਾਂ ਦੀ ਸਰਕਾਰ ’ਤੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਰਥਿਕ ਸਰਵੇਖਣ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ, ਜੋ ਸਪੱਸ਼ਟ ਦਰਸਾਉਂਦੇ ਹਨ ਕਿ ਬੇਰੁਜ਼ਗਾਰੀ ਦੇ ਅੰਕੜਿਆਂ ਦਾ ਸਰੋਤ ਪੀਐਫਐਲਐਸ (ਪਰਿਓਡਿਕ ਲੇਬਰ ਫੋਰਸ ਸਰਵੇ) 2017-18 ਦਾ ਹੈ, ਜੋ ਭਾਰਤ ਸਰਕਾਰ ਦੇ ਲੇਬਰ ਬਿਊਰੋ ਵੱਲੋਂ ਕਰਵਾਇਆ ਗਿਆ ਹੈ। ਇਸ ਵਿੱਚ ਦਰਜ ਸਮਾਂ ਜੁਲਾਈ 2017 ਤੋਂ ਲੈ ਕੇ ਜੂਨ 2018 ਤੱਕ ਦਾ ਹੈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਪਾਸੋਂ ਵਿਰਸੇ ’ਚ ਮਿਲੇ ਲੜਖੜਾਉਂਦੇ ਸ਼ਾਸਨ ਤੋਂ ਮਸਾਂ ਇਕ ਸਾਲ ਬਾਅਦ ਦਾ ਹੈ। ਕੈਪਟਨ ਨੇ ਕਿਹਾ ਕਿ ਇਸ ਸਰਵੇਖਣ ਵਿੱਚ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਕ੍ਰਮਵਾਰ 6497 ਤੇ 6877 ਵਿਅਕਤੀਆਂ ਨੂੰ ਸਰਵੇਖਣ ਲਈ ਬਹੁਤ ਛੋਟੇ ਜਿਹੇ ਨਮੂਨੇ ਦਾ ਆਕਾਰ ਬਣਾਇਆ ਗਿਆ ਸੀ, ਜਿਸ ਨੇ 2.77 ਕਰੋੜ ਦੀ ਆਬਾਦੀ ਵਿੱਚ ਮਹਿਜ਼ 13,374 ਵਿਅਕਤੀਆਂ ਦੇ ਨਮੂਨੇ ਵਿੱਚ ਤਬਦੀਲ ਕਰ ਲਿਆ। ਇਸੇ ਤਰ੍ਹਾਂ 15 ਤੋਂ 29 ਸਾਲ ਦੇ ਨੌਜਵਾਨਾਂ ਲਈ ਨਮੂਨੇ ਦਾ ਆਕਾਰ ਹੈਰਾਨ ਕਰ ਦੇਣ ਵਾਲਾ ਹੈ ਜਿਸ ਵਿੱਚ ਪੇਂਡੂ ਤੇ ਸ਼ਹਿਰੀ ਇਲਾਕਿਆਂ ਲਈ ਕ੍ਰਮਵਾਰ 1870 ਤੇ 1961 ਵਿਅਕਤੀਆਂ ਨੂੰ ਲਿਆ ਗਿਆ ਹੈ। ਸੂਬੇ ਵਿੱਚ ਇਸ ਉਮਰ ਵਰਗ ਦੀ 80.58 ਲੱਖ ਦੀ ਆਬਾਦੀ ’ਚੋਂ ਮਹਿਜ਼ 3831 ਨੌਜਵਾਨਾਂ ਨੂੰ ਇਸ ਨਮੂਨੇ ਦੇ ਆਕਾਰ ਵਿੱਚ ਸ਼ਾਮਲ ਕੀਤਾ ਗਿਆ। ਅਕਾਲੀ ਇਨ੍ਹਾਂ ਅੰਕੜਿਆਂ ਦੇ ਪ੍ਰਭਾਵ ਨੂੰ ਜਾਣਬੁੱਝ ਕੇ ਚੋਣਵੀਂ ਜਾਣਕਾਰੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਸਰਵੇਖਣ ਵਿੱਚ ਭਾਰਤ ਸਰਕਾਰ ਵੱਲੋਂ ਹੀ ਜ਼ਿਕਰ ਕੀਤਾ ਗਿਆ ਹੈ ਕਿ ਬੇਰੁਜ਼ਗਾਰੀ ਸਬੰਧੀ ਪਿਛਲੇ ਅੰਕੜਿਆਂ ਨਾਲ ਇਸ ਸਰਵੇਖਣ ਦੇ ਆਧਾਰ ’ਤੇ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ। ਸਪੱਸ਼ਟ ਹੈ ਕਿ ਸਾਲ 2017-18 ਦੇ ਅੰਕੜਿਆਂ ਦੀ ਸਾਲ 2015-16 ਦੇ ਅੰਕੜਿਆਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ’ ਮਿਸ਼ਨ ਬਾਰੇ ਦੱਸਦਿਆਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਪਿਛਲੇ ਤਿੰਨ ਸਾਲਾਂ ਵਿੱਚ 12.14 ਲੱਖ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 57,905 ਸਰਕਾਰੀ ਨੌਕਰੀਆਂ, ਪ੍ਰਾਈਵੇਟ ਸੈਕਟਰ ਵਿੱਚ 3.97 ਲੱਖ ਨੌਕਰੀਆਂ ਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ 7.61 ਲੱਖ ਨੌਜਵਾਨਾਂ ਨੂੰ ਢੁੱਕਵੀਂ ਸਹਾਇਤਾ ਦਿੱਤੀ ਗਈ। ਉਧਰ, ਅਕਾਲੀ ਦਲ ਨੇ ਕੈਪਟਨ ਵੱਲੋਂ ਭਾਰਤ ਦੇ ਆਰਥਿਕ ਸਰਵੇਖਣ ਬਾਰੇ ਦਿੱਤੇ ਬਿਆਨ ਨੂੰ ਕਾਂਗਰਸ ਸਰਕਾਰ ਦੀ ਪੋਲ ਸਰਵੇਖਣ ਦੇ ਨਤੀਜਿਆਂ ਕਾਰਨ ਝੱਲਣੀ ਪੈ ਰਹੀ ਨਮੋਸ਼ੀ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਤਕਨੀਕੀ ਪੱਖਾਂ ਪਿੱਛੇ ਲੁਕਣ ਦੀ ਥਾਂ ਅਸਲੀਅਤ ਦਾ ਸਾਹਮਣਾ ਕਰਨ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਪੰਜਾਬ ਦੇ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਫਾਡੀ ਰਹਿਣ ਬਾਰੇ ਕਾਰਨ ਦੱਸਣ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਜਾਂ ਤਾਂ ਮੁੱਖ ਮੰਤਰੀ ਦੇਸ਼ ਭਰ ਵਿੱਚ ਆਰਥਿਕ ਸਰਵੇਖਣ ਵਿੱਚ ਅਪਣਾਏ ਜਾਂਦੇ ਤਰੀਕੇ ਤੋਂ ਜਾਣੂ ਨਹੀਂ ਹਨ ਜਾਂ ਫਿਰ ਉਹ ਦੁਬਾਰਾ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਹਾਲੇ ਵੀ ਭਾਰਤ ਦੇ ਆਰਥਿਕ ਸਰਵੇਖਣ ਦੇ ਸੈਂਪਲ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਉਨ੍ਹਾਂ ਨੌਜਵਾਨਾਂ ਦੀ ਗਿਣਤੀ ਕਰ ਲੈਣ, ਜੋ ਪਟਿਆਲਾ ਵਿੱਚ ਉਨ੍ਹਾਂ ਦੇ ਮਹਿਲ ਅੱਗੇ ਰੁਜ਼ਗਾਰ ਮੰਗ ਰਹੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget