ਚੰਡੀਗੜ੍ਹ: ਰਾਜਸਥਾਨ ਵਿੱਚ ਸਿਆਸੀ ਕੋਹਰਾਮ ਮੱਚਿਆ ਹੋਇਆ ਹੈ। ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਦੇ ਵਿਚਕਾਰ, ਅਸ਼ੋਕ ਗਹਿਲੋਤ ਦੀ ਥਾਂ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਫੈਸਲੇ ਲਈ ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ 7 ਵਜੇ ਜੈਪੁਰ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਬੁਲਾਈ ਗਈ ਹੈ। ਇਸ ਮੀਟਿੰਗ ਲਈ ਰਾਜ ਸਭਾ ਮੈਂਬਰ ਮਲਿਕਾਰਜੁਨ ਖੜਗੇ ਤੇ ਜਨਰਲ ਸਕੱਤਰ ਇੰਚਾਰਜ ਅਜੇ ਮਾਕਨ ਨੂੰ ਅਬਜ਼ਰਵਰ ਬਣਾਇਆ ਗਿਆ ਹੈ ਤੇ ਉਹ ਵੀ ਜੈਪੁਰ ਵਿੱਚ ਹੀ ਰਹਿਣਗੇ।
ਉਧਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾਕ੍ਰਮ 'ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਰਾਜਸਥਾਨ ਦਾ ਚੰਨੀ ਕੌਣ ਹੋਏਗਾ।
ਜਾਖੜ ਹੁਣ ਭਾਜਪਾ ਵਿੱਚ ਹਨ ਤੇ ਉਨ੍ਹਾਂ ਨੂੰ 2021 ਦੇ ਅੰਤ ਵਿੱਚ ਅਮਰਿੰਦਰ ਸਿੰਘ ਦੀ ਥਾਂ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਸੀ। ਜਾਖੜ ਨੇ ਬਾਅਦ ਵਿੱਚ ਜਨਤਕ ਤੌਰ ’ਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਵਿਧਾਇਕਾਂ ਦਾ ਸਮਰਥਨ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਕੇ ਚੰਨੀ ਨੂੰ ਅਹੁਦਾ ਦਿੱਤਾ ਗਿਆ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।