ਚੰਡੀਗੜ੍ਹ: ਕੱਲ੍ਹ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਹੈ। ਪਾਰਟੀ ਨੂੰ ਬਣੇ ਪੂਰੇ 99ਵੇਂ ਸਾਲ ਹੋ ਜਾਣਗੇ। ਕੱਲ੍ਹ ਨੂੰ ਹੀ ਪਾਰਟੀ ਦੇ ਜਨਰਲ ਇਜਲਾਸ ਵਿੱਚ ਨਵੇਂ ਪ੍ਰਧਾਨ ਦੀ ਚੋਣ ਹੋਏਗੀ। ਠੀਕ ਇਸੇ ਵੇਲੇ ਸਿੱਖਾਂ ਦਾ ਇੱਕ ਧੜਾ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸਰਗਰਮ ਹੋਇਆ ਹੈ। ਇਸ ਸਬੰਧੀ ਬਾਗੀ ਟਕਸਾਲੀ ਅਕਾਲੀ ਵੱਖਰਾ ਸਮਾਗਮ ਕਰ ਰਹੇ ਹਨ।
ਉਧਰ ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਵਿਰੋਧੀ ਦਲਾਂ ਨੂੰ ਇਕੱਠੇ ਹੋ ਜਾਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦਾ ਕਬਜ਼ਾ ਤੋੜਨ ਲਈ ਸਾਰਿਆਂ ਨੂੰ ਰਲ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣਾ ਚਾਹੀਦਾ ਹੈ। ਦਾਦੂਵਾਲ ਨੇ ਕਿਹਾ ਕਿ ਖ਼ਾਲਸਾ ਪੰਥ ਨੇ ਆਪਣੀ ਸਿਆਸੀ ਅਗਵਾਈ ਵਾਸਤੇ ਬਹੁਤ ਸ਼ਹਾਦਤਾਂ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ਵਿਚ ਲਿਆਂਦਾ ਸੀ।
ਇਸ ਜਥੇਬੰਦੀ ਦੇ ਪ੍ਰਧਾਨ ਰਹੇ ਬਾਬਾ ਖੜਕ ਸਿੰਘ ਤੇ ਜਥੇਦਾਰ ਮੋਹਨ ਸਿੰਘ ਤੁੜ ਨੇ ਸਿੱਖ ਪੰਥ ਨੂੰ ਬੁਲੰਦੀਆਂ ’ਤੇ ਲਿਜਾਣ ਵਾਸਤੇ ਦਿਨ-ਰਾਤ ਇੱਕ ਕੀਤਾ ਪਰ ਜਦੋਂ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਕਬਜ਼ੇ ਵਿੱਚ ਆਇਆ ਹੈ, ਉਨ੍ਹਾਂ ਨੇ ਸ਼ਹੀਦਾਂ ਦੀ ਇਸ ਮਹਾਨ ਜਥੇਬੰਦੀ ਨੂੰ ਆਪਣੀ ਨਿੱਜੀ ਜਾਗੀਰ ਬਣਾ ਲਿਆ ਹੈ ਤੇ ਪੰਥ ਦਰਦੀ ਆਗੂਆਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਂ ਜਥੇਬੰਦੀ ਛੱਡਣ ਲਈ ਮਜਬੂਰ ਕਰ ਦਿੱਤਾ।
ਮੋਗਾ ਦੀ ਕਾਨਫਰੰਸ ਵਿੱਚ ਸੰਵਿਧਾਨ ਬਦਲ ਕੇ ਇਸ ਨੂੰ ਪੰਜਾਬੀ ਪਾਰਟੀ ਬਣਾ ਦਿੱਤਾ ਗਿਆ ਹੈ। ਇਸ ਲਈ ਬਾਦਲ ਪਰਿਵਾਰ ਨੂੰ ਸ਼ਹੀਦਾਂ ਦੀ ਜਥੇਬੰਦੀ ਦਾ 99 ਸਾਲਾ ਸਥਾਪਨਾ ਦਿਵਸ ਮਨਾਉਣ ਦਾ ਕੋਈ ਅਧਿਕਾਰ ਨਹੀਂ ਹੈ। ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਸਾਹਿਬਾਨ ਦਾ ਬਾਦਲ ਪਰਿਵਾਰ ਨੇ ਪਰਿਵਾਰੀਕਰਨ ਕਰ ਦਿੱਤਾ ਹੈ। ਅਸੂਲਾਂ ਤੇ ਸਿਧਾਂਤਾਂ ਨੂੰ ਤਿਆਗ ਦਿੱਤਾ ਗਿਆ ਹੈ। ਇਸ ਕਰਕੇ ਬਾਦਲ ਪਾਰਟੀ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਪਣਾ ਸਿਆਸੀ ਪ੍ਰੋਗਰਾਮ ਕਰਨ ਦਾ ਕੋਈ ਅਧਿਕਾਰ ਨਹੀਂ।
ਸ਼੍ਰੋਮਣੀ ਅਕਾਲੀ ਦਲ 'ਤੇ ਕਬਜ਼ੇ ਲਈ ਬੀੜੀਆਂ ਤੋਪਾਂ, ਵਿਰੋਧੀਆਂ ਨੂੰ ਇੱਕਜੁਟ ਹੋਣ ਦਾ ਸੱਦਾ
ਏਬੀਪੀ ਸਾਂਝਾ
Updated at:
13 Dec 2019 04:26 PM (IST)
ਕੱਲ੍ਹ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਹੈ। ਪਾਰਟੀ ਨੂੰ ਬਣੇ ਪੂਰੇ 99ਵੇਂ ਸਾਲ ਹੋ ਜਾਣਗੇ। ਕੱਲ੍ਹ ਨੂੰ ਹੀ ਪਾਰਟੀ ਦੇ ਜਨਰਲ ਇਜਲਾਸ ਵਿੱਚ ਨਵੇਂ ਪ੍ਰਧਾਨ ਦੀ ਚੋਣ ਹੋਏਗੀ। ਠੀਕ ਇਸੇ ਵੇਲੇ ਸਿੱਖਾਂ ਦਾ ਇੱਕ ਧੜਾ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸਰਗਰਮ ਹੋਇਆ ਹੈ। ਇਸ ਸਬੰਧੀ ਬਾਗੀ ਟਕਸਾਲੀ ਅਕਾਲੀ ਵੱਖਰਾ ਸਮਾਗਮ ਕਰ ਰਹੇ ਹਨ।
- - - - - - - - - Advertisement - - - - - - - - -