ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੀ ਚੋਣ ਲਈ 72 ਘੰਟਿਆਂ 'ਚ ਕਰੀਬ 15 ਲੱਖ ਲੋਕਾਂ ਨੇ ਆਪਣੇ ਰਾਏ ਦਿੱਤੀ ਹੈ। ਪੰਜਾਬ ਦੇ ਲੋਕਾਂ ਨੇ ਵਾਇਸ ਮੈਸੇਜ, ਵਟਸਐਪ ਤੇ ਕਾਲ ਰਾਹੀਂ ਪਾਰਟੀ ਕੋਲ ਆਪਣੀ ਰਾਏ ਪਹੁੰਚਾਈ ਹੈ। ਇਸ ਰਾਏ ਦੇ ਆਧਾਰ ਉੱਪਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਹੋਏਗਾ।

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਰਪੀਲ ਸਿੰਘ ਚੀਮਾ ਨੇ ਕਿਹਾ ਕਿ 5 ਲੱਖ 50 ਹਜ਼ਾਰ ਲੋਕਾਂ ਨੇ ਵਟਸਐਪ ਰਾਹੀਂ ਰਾਏ ਦਿੱਤੀ ਹੈ। ਇਸ ਤੋਂ ਇਲਾਵਾ 670,000 ਲੋਕਾਂ ਨੇ ਕਾਲ ਰਾਹੀਂ ਆਪਣੀ ਰਾਏ ਦਿੱਤੀ ਹੈ। ਕਰੀਬ 1.5 ਲੱਖ ਲੋਕਾਂ ਨੇ ਰਿਕਾਰਡ ਕੀਤੇ ਵਾਇਸ ਸੰਦੇਸ਼ ਭੇਜੇ ਹਨ ਤੇ 1.5 ਲੱਖ ਲੋਕਾਂ ਨੇ ਟੈਕਸਟ ਸੰਦੇਸ਼ਾਂ ਰਾਹੀਂ ਆਪਣੀ ਰਾਏ ਦਿੱਤੀ ਹੈ।

ਦੱਸ ਦਈਏ ਕਿ 'ਆਪ' ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ 'ਤੇ ਫੀਡਬੈਕ ਲੈਣ ਲਈ ਮੋਬਾਈਲ ਨੰਬਰ ਲਾਂਚ ਕੀਤਾ ਸੀ। ਇਹ ਨੰਬਰ 70748 70748 ਹੈ। ਇਸ ਨੰਬਰ 'ਤੇ ਕਾਲ ਕਰਨ ਤੋਂ ਬਾਅਦ ਪੁੱਛਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। ਬੀਪ ਦੀ ਆਵਾਜ਼ ਤੋਂ ਬਾਅਦ, ਜਿਸ ਨੂੰ ਵੀ ਫੋਨ ਕਰਨ ਵਾਲਾ 'ਆਪ' ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਣਾ ਚਾਹੁੰਦਾ ਹੈ, ਉਸ ਦਾ ਨਾਂ ਲੈਣਾ ਹੋਵੇਗਾ। ਉਹ ਕਾਲ ਰਿਕਾਰਡ ਕਰਦਾ ਹੈ।

ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਫੈਸਲਾ ਕੀਤਾ ਹੈ। ਇਸ ਗੱਲ ਉੱਪਰ ਲਗਪਗ ਸਹਿਮਤੀ ਬਣ ਗਈ ਹੈ। ਪਾਰਟੀ ਵੱਲੋਂ ਇਸ ਦਾ ਐਲਾਨ ਲੋਹੜੀ ਤੋਂ ਬਾਅਦ ਕੀਤਾ ਜਾਏਗਾ। ਹਾਈਕਮਾਨ ਇਸ ਗੱਲ ਲਈ ਸਹਿਮਤ ਹੋ ਗਈ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਨਾਲ ਚੋਣਾਂ ਵਿੱਚ ਫਾਇਦਾ ਹੋਏਗਾ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ