ਪੜਚੋਲ ਕਰੋ

ਕੌਣ ਹੋਏਗਾ ਅਗਲਾ ਮੁੱਖ ਮੰਤਰੀ? ਦਿੱਲੀ ਤੋਂ ਆਈ ਵੱਡੀ ਖਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਬੇ ਸਮੇਂ ਤਕ ਚੱਲੀ ਖਿੱਚੋਤਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਲਈ ਦਿੱਲੀ ਵਿੱਚ ਚਰਚਾ ਜਾਰੀ ਹੈ। ਅਜਿਹੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਲੀਡਰ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਦੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕੋਈ ਸਿੱਖ ਚਿਹਰਾ ਹੀ ਮੁੱਖ ਮੰਤਰੀ ਹੋਣਾ ਚਾਹੀਦਾ ਹੈ।

ਉਧਰ, ਕਾਂਗਰਸ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਮੀਟਿੰਗ ਟਾਲ ਦਿੱਤੀ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਅਗਲੇ ਲੀਡਰ ਦੀ ਚੋਣ ਦਾ ਫੈਸਲਾ ਦਿੱਲੀ ਤੋਂ ਹੀ ਹੋਏਗਾ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰ ਹਾਈਕਮਾਨ ਨੂੰ ਦੇ ਦਿੱਤੇ ਹਨ, ਇਸ ਲਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੋ ਸਕਦਾ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਬੇ ਸਮੇਂ ਤਕ ਚੱਲੀ ਖਿੱਚੋਤਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਮਰਿੰਦਰ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਨ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਚਰਚਾ ਸੀ ਕਿ ਅੱਜ 11 ਵਜੇ ਪੰਜਾਬ ਕਾਂਗਰਸ ਭਵਨ 'ਚ ਪਾਰਟੀ ਵਿਧਾਇਕਾਂ ਦੀ ਮੁੜ ਬੈਠਕ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੋਏਗਾ ਪਰ ਇਹ ਮੀਟਿੰਗ ਟਲ ਗਈ ਹੈ।

ਇਸ ਤੋਂ ਪਹਿਲਾਂ ਦਿੱਲੀ 'ਚ ਦੇਰ ਰਾਤ ਤਕ ਰਾਹੁਲ ਗਾਂਧੀ ਦੇ ਘਰ ਬੈਠਕ ਚੱਲੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਅੰਬਿਕਾ ਸੋਨੀ ਇਸ ਬੈਠਕ 'ਚ ਸ਼ਾਮਲ ਸਨ। ਨਵੇਂ ਵਿਧਾਇਕ ਦਲ ਦੇ ਲੀਡਰ ਦੇ ਤੌਰ 'ਤੇ ਸਿੱਧੂ ਤੋਂ ਇਲਾਵਾ ਕਾਂਗਰਸ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਰਾਜ ਸਭਾ ਮੈਂਬਰ ਤਪ੍ਰਤਾਪ ਸਿੰਘ ਬਾਜਵਾ ਦੇ ਨਾਂ ਚਰਚਾ 'ਚ ਹਨ। ਅੰਬਿਕਾ ਸੋਨੀ ਦੇ ਨਾਂ ਦੀ ਚਰਚਾ ਛਿੜੀ ਸੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਸੁਨੀਲ ਜਾਖੜ ਦੇ ਨਾਂ 'ਤੇ ਕਈ ਵਿਧਾਇਕਾਂ ਨੇ ਇਤਰਾਜ਼ ਜਤਾਇਆ ਹੈ। ਇਨ੍ਹਾਂ ਨਾਵਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੇ ਨਾਵਾਂ ਦੀ ਵੀ ਚਰਚਾ ਹੈ।

ਕਾਂਗਰਸ ਸੂਤਰਾਂ ਦੇ ਮੁਤਾਬਕ ਜੇਕਰ ਪਾਰਟੀ ਹਾਈਕਮਾਨ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕਰਦੀ ਹੈ ਤਾਂ ਫਿਰ ਉਨ੍ਹਾਂ ਦੇ ਨਾਲ ਹਿੰਦੂ ਤੇ ਦਲਿਤ ਭਾਈਚਾਰੇ ਤੋਂ ਦੋ ਉਪ ਮੁੱਖ ਮੰਤਰੀ ਜਾਂ ਫਿਰ ਇਨ੍ਹਾਂ 'ਚੋਂ ਇੱਕ ਭਾਈਚਾਰੇ ਦਾ ਉਪ ਮੁੱਖ ਮੰਤਰੀ ਤੇ ਦੂਜੇ ਭਾਈਚਾਰੇ ਦਾ ਲੀਡਰ ਸੂਬਾ ਕਾਂਗਰਸ ਕਮੇਟੀ ਦਾ ਪ੍ਰਧਾਨ ਲਾਇਆ ਜਾ ਸਕਦਾ ਹੈ। ਦੂਜੇ ਪਾਸੇ ਅਮਰਿੰਦਰ ਸਿੰਘ ਨੇ ਸਿੱਧੂ ਦੇ ਨਾਂ ਦਾ ਤਿੱਖਾ ਵਿਰੋਧ ਕਰਦਿਆਂ ਉਨ੍ਹਾਂ 'ਤੇ ਪਾਕਿਸਤਾਨ ਨਾਲ ਸਬੰਧ ਰੱਖਣ ਦਾ ਇਲਜ਼ਾਮ ਲਾਇਆ ਤੇ ਕਿਹਾ ਕਿ ਉਸ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ਦਾ ਬੇੜਾ ਗਰਕ ਹੋ ਜਾਵੇਗਾ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget