ਪੜਚੋਲ ਕਰੋ

Minister in AAP government: ਪੰਜਾਬ 'ਚ ਆਪ ਸਰਕਾਰ 'ਚ ਕੌਣ ਬਣੇਗਾ ਮੰਤਰੀ? ਪਾਰਟੀ ਹਾਈਕਮਾਂਡ ਨੇ ਭਗਵੰਤ ਮਾਨ ਨੂੰ ਦਿੱਤੀ ਖੁੱਲ੍ਹੀ ਛੁੱਟੀ

ਸੂਤਰਾਂ ਦੀ ਮੰਨੀਏ ਤਾਂ ਪਾਰਟੀ ਹਾਈਕਮਾਂਡ ਵਲੋਂ ਭਗਵੰਤ ਮਾਨ ਨੂੰ ਮੰਤਰੀ ਮੰਡਲ ਦੀ ਚੋਣ ਲਈ ਖੁੱਲ੍ਹੀ ਛੁੱਟੀ ਦੇ ਦਿੱਤੀ ਗਈ ਹੈ। ਯਾਨੀ ਮਾਨ ਆਪਣਾ ਮੰਤਰੀ ਆਪ ਚੁਣਨਗੇ।

Who will become a minister in AAP government in Punjab Party gave free hand to Bhagwant Mann

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Ministers in AAP Punjab: ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਅਤੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਭਗਵੰਤ ਮਾਨ ਹੁਣ ਪੰਜਾਬ ਵਿਚ ਆਪਣੀ ਕੈਬਨਿਟ ਦੀ ਚੋਣ ਵਿਚ ਰੁੱਝੇ ਹੋਏ ਹਨ। ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਕੱਲ੍ਹ ਸਿਰਫ਼ ਭਗਵੰਤ ਮਾਨ ਸਹੁੰ ਚੁੱਕਣਗੇ, ਜਦਕਿ ਬਾਕੀ ਮੰਤਰੀ ਮੰਡਲ ਨੂੰ ਬਾਅਦ 'ਚ ਸਹੁੰ ਚੁਕਾਈ ਜਾਵੇਗੀ, ਇਸ ਲਈ ਹੁਣ ਭਗਵੰਤ ਮਾਨ ਦੀ ਸਰਕਾਰ 'ਚ ਮੰਤਰੀ ਬਣਨ ਵਾਲੇ ਉਨ੍ਹਾਂ ਚਿਹਰਿਆਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।

ਚੋਣ ਨਤੀਜਿਆਂ ਤੋਂ ਅਗਲੇ ਹੀ ਦਿਨ ਭਗਵੰਤ ਮਾਨ ਨੇ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਹਾਈਕਮਾਂਡ ਨੇ ਕੈਬਨਿਟ ਦੀ ਚੋਣ ਨੂੰ ਲੈ ਕੇ ਭਗਵੰਤ ਮਾਨ ਨੂੰ ਫਰੀ ਹੈਂਡ ਦੇ ਦਿੱਤਾ ਹੈ। ਯਾਨੀ ਮਾਨ ਆਪਣੇ ਆਪ ਮੰਤਰੀਆਂ ਦੀ ਚੁਣ ਕਰਨਗੇ। ਵਿਧਾਇਕ ਦਲ ਦੀ ਬੈਠਕ 'ਚ ਪਾਰਟੀ ਵਲੋਂ ਅਬਜ਼ਰਵਰ ਦੇ ਤੌਰ 'ਤੇ ਮੌਜੂਦ ਰਾਘਵ ਚੱਢਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਕੌਣ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਹੈ ਮੁੱਖ ਮੰਤਰੀ ਦੀ, ਭਗਵੰਤ ਮਾਨ ਦੀ ਪ੍ਰੋਗ੍ਰਾਮ, ਇਹ ਹੈ ਭਗਵੰਤ ਮਾਨ ਦੀ ਸਰਕਾਰ, ਉਹ ਤੈਅ ਕਰਨਗੇ ਕਿ ਕੌਣ ਸਹੁੰ ਚੁੱਕਣਗੇ।

ਹਾਲਾਂਕਿ ਪਾਰਟੀ ਨਾਲ ਜੁੜਿਆ ਕੋਈ ਵੀ ਆਗੂ ਇਸ 'ਤੇ ਖੁੱਲ੍ਹ ਕੇ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਇਸ ਦੌਰਾਨ ਪਾਰਟੀ ਦਾ ਕੋਈ ਅਜਿਹਾ ਚਿਹਰਾ ਵੀ ਸਾਹਮਣੇ ਨਹੀਂ ਆਇਆ ਜੋ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਕਰ ਰਿਹਾ ਹੋਵੇ ਪਰ ਸੂਤਰਾਂ ਦੀ ਮੰਨੀਏ ਤਾਂ ਭਗਵੰਤ ਮਾਨ ਉਨ੍ਹਾਂ ਆਗੂਆਂ 'ਤੇ ਭਰੋਸਾ ਜਤਾਉਣਗੇ ਜੋ ਔਖੇ ਸਮੇਂ 'ਚ ਪਾਰਟੀ ਦੇ ਨਾਲ ਖੜੇ ਹਨ।

ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਕਈ ਅਜਿਹੇ ਆਗੂ ਭਗਵੰਤ ਮਾਨ ਦੀ ਕੈਬਨਿਟ ਦਾ ਚਿਹਰਾ ਬਣ ਸਕਦੇ ਹਨ। ਭਗਵੰਤ ਮਾਨ ਤੋਂ ਬਾਅਦ ਪੰਜਾਬ ਦੇ ਦੂਜੇ ਸਭ ਤੋਂ ਵੱਡੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਪੂਰੀ ਕੈਬਨਿਟ ਵੀ ਸਹੁੰ ਚੁੱਕ ਲਵੇਗੀ। ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਵੇਲੇ ਇਸ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ ਅਤੇ ਉਹ ਤੈਅ ਕਰਨਗੇ ਕਿ ਕਿਸ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ।

ਹਰਪਾਲ ਸਿੰਘ ਚੀਮਾ ਮੰਤਰੀ ਬਣਨਗੇ

ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਵਿਚ ਸਭ ਤੋਂ ਪਹਿਲਾ ਨਾਂ ਹਰਪਾਲ ਸਿੰਘ ਚੀਮਾ ਦਾ ਹੈ। ਹਰਪਾਲ ਸਿੰਘ ਚੀਮਾ ਲਗਾਤਾਰ ਦੂਜੀ ਵਾਰ ਦਿੜ੍ਹਬਾ ਤੋਂ ਚੋਣ ਜਿੱਤੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਚੀਮਾ ਚੋਣ ਪ੍ਰਚਾਰ ਦੌਰਾਨ ਪੋਸਟਰਾਂ ਅਤੇ ਹੋਰਡਿੰਗਜ਼ ਦਾ ਚਿਹਰਾ ਰਹੇ ਹਨ। ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਤੋਂ ਪਹਿਲਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪੋਸਟਰਾਂ 'ਤੇ 3 ਚਿਹਰੇ ਹੁੰਦੇ ਸੀ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ।

ਚੀਮਾ ਦਾ ਮਾਨ ਮੰਤਰੀ ਮੰਡਲ ਦਾ ਅਹਿਮ ਚਿਹਰਾ ਬਣਨਾ ਲਗਪਗ ਤੈਅ ਹੈ। ਚਰਚਾ ਇਹ ਵੀ ਹੈ ਕਿ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਵੀ ਮਿਲ ਸਕਦਾ ਹੈ। ਉਧਰ ਜਦੋਂ ਇਸ ਸਬੰਧੀ ਹਰਪਾਲ ਸਿੰਘ ਚੀਮਾ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ, ਜੇਕਰ ਪਾਰਟੀ ਅੱਗੇ ਵੀ ਜ਼ਿੰਮੇਵਾਰੀ ਦੇਵੇਗੀ ਤਾਂ ਮੈਂ ਉਸ ਨੂੰ ਪੂਰਾ ਕਰਾਂਗਾ।

ਦੂਜਾ ਅਹਿਮ ਨਾਂ ਕੁਲਤਾਰ ਸਿੰਘ ਸੰਧਵਾਂ ਦਾ ਹੈ। ਕੁਲਤਾਰ ਸਿੰਘ ਲਗਾਤਾਰ ਦੂਜੀ ਵਾਰ ਕੋਟਕਪੂਰਾ ਤੋਂ ਵਿਧਾਇਕ ਬਣੇ ਹਨ। ਕੁਲਤਾਰ ਸਿੰਘ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵੱਡਾ ਚਿਹਰਾ ਹਨ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਲਗਪਗ ਤੈਅ ਹੈ।

ਸੁਨਾਮ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਨਾਂ ਵੀ ਸੰਭਾਵਿਤ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿੱਚ ਵੀ ਔਰਤਾਂ ਦੀ ਮਜ਼ਬੂਤ ​​ਨੁਮਾਇੰਦਗੀ ਦੇਖੀ ਜਾ ਸਕਦੀ ਹੈ। ਭਗਵੰਤ ਮਾਨ ਦੀ ਕੈਬਨਿਟ ਵਿੱਚ ਜਿਨ੍ਹਾਂ ਨਾਵਾਂ ਨੂੰ ਤੈਅ ਮੰਨਿਆ ਜਾ ਰਿਹਾ ਹੈ, ਉਨ੍ਹਾਂ ਵਿੱਚ ਬਲਜਿੰਦਰ ਕੌਰ ਅਤੇ ਜੀਵਨਜੋਤ ਕੌਰ ਸ਼ਾਮਲ ਹਨ। ਬਲਜਿੰਦਰ ਕੌਰ ਲਗਾਤਾਰ ਦੂਜੀ ਵਾਰ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੀ ਗਈ ਹੈ, ਜਦਕਿ ਜੀਵਨਜੋਤ ਕੌਰ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਅਤੇ ਵਿਕਰਮ ਮਜੀਠੀਆ ਵਰਗੇ ਦੋ ਦਿੱਗਜਾਂ ਨੂੰ ਹਰਾ ਕੇ ਵਿਧਾਇਕ ਬਣੀ ਹੈ।

ਅੰਮ੍ਰਿਤਸਰ ਉੱਤਰੀ ਸੀਟ ਤੋਂ ਅਕਾਲੀ ਉਮੀਦਵਾਰ ਅਨਿਲ ਜੋਸ਼ੀ ਨੂੰ ਹਰਾ ਕੇ ਪਹਿਲੀ ਵਾਰ ਵਿਧਾਇਕ ਬਣੇ ਕੁੰਵਰ ਵਿਜੇ ਪ੍ਰਤਾਪ ਨੂੰ ਵੀ ਮਾਨ ਮੰਤਰੀ ਮੰਡਲ ਵਿੱਚ ਅਹਿਮ ਅਹੁਦਾ ਮਿਲ ਸਕਦਾ ਹੈ। ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਮਾਮਲੇ ਦੇ ਜਾਂਚਕਰਤਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਦੀ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁੱਲ 17 ਮੰਤਰੀ ਬਣਾਏ ਜਾਣੇ ਹਨ। ਪਰ ਪਹਿਲਾਂ ਸਿਰਫ਼ ਮੁੱਖ ਮੰਤਰੀ ਦੀ ਸਹੁੰ ਚੁੱਕੀ ਜਾਣੀ ਹੈ ਅਤੇ ਬਾਕੀ ਮੰਤਰੀ ਮੰਡਲ ਬਾਰੇ ਫ਼ੈਸਲਾ ਹੋਣਾ ਬਾਕੀ ਹੈ। ਜੈਕਿਸ਼ਨ ਸਿੰਘ ਰੌੜੀ ਅਤੇ ਜਗਦੀਪ ਗੋਲਡੀ ਕੰਬੋਜ ਵੀ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਕੁਝ ਹੋਰ ਨਾਵਾਂ ਨੂੰ ਲੈ ਕੇ ਚਰਚਾ ਵਿੱਚ ਹਨ।

ਜੈਕਿਸ਼ਨ ਰੌੜੀ ਲਗਾਤਾਰ ਦੂਜੀ ਵਾਰ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਬਣੇ ਹਨ, ਜਦਕਿ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਤੋਂ ਅਕਾਲੀ ਦਲ ਦੇ ਵੱਡੇ ਆਗੂ ਸੁਖਬੀਰ ਬਾਦਲ ਨੂੰ ਹਰਾਇਆ ਹੈ, ਇਸ ਲਈ ਉਨ੍ਹਾਂ ਦੇ ਨਾਂ ਦੀ ਵੀ ਚਰਚਾ ਹੈ।

ਇਹ ਵੀ ਪੜ੍ਹੋ: Russia Ukraine War: ਯੂਕਰੇਨੀ ਫੌਜ ਦਾ ਦਾਅਵਾ- ਹੁਣ ਤੱਕ 13500 ਰੂਸੀ ਫੌਜੀਆਂ ਮਾਰਿਆ, ਕਈ ਜਹਾਜ਼ ਕੀਤੇ ਤਬਾਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget