(Source: ECI/ABP News/ABP Majha)
Punjab News: ਜੋ ਵੀ ਭਾਰਤ ਮਾਤਾ ਖਿਲਾਫ ਅੱਖ ਉਠਾਏਗਾ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ
Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੋ ਵੀ ਭਾਰਤ ਮਾਤਾ ਖਿਲਾਫ ਅੱਖ ਉਠਾਏਗਾ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਪੰਜਾਬ ਨੇ ਕੇਜਰੀਵਾਲ..
Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੋ ਵੀ ਭਾਰਤ ਮਾਤਾ ਖਿਲਾਫ ਅੱਖ ਉਠਾਏਗਾ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਪੰਜਾਬ ਨੇ ਕੇਜਰੀਵਾਲ ਦੀ ਇੱਕ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਦੇ ਤਾਜ਼ਾ ਹਲਾਤ ਬਾਰੇ ਉਨ੍ਹਾਂ ਦਾ ਪ੍ਰਤੀਕਰਮ ਪੇਸ਼ ਕੀਤਾ ਹੈ।
ਕੇਜਰੀਵਾਲ ਨੇ ਕਿਹਾ ਹੈ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਸੀ ਤਾਂ ਕਿਹਾ ਗਿਆ ਸੀ ਕਿ ਇਨ੍ਹਾਂ ਕੋਲੋਂ ਅਮਨ-ਕਾਨੂੰਨ ਕਾਇਮ ਨਹੀਂ ਰੱਖਿਆ ਜਾ ਸਕੇਗਾ ਪਰ ਹਾਲ ਹੀ ਦੇ ਘਟਨਾਕ੍ਰਮ ਨੇ ਸਾਬਤ ਕਰ ਦਿੱਤਾ ਹੈ ਕਿ 'ਆਪ' ਕਾਨੂੰਨ ਤੇ ਵਿਵਸਥਾ ਨੂੰ ਵੀ ਸੰਭਾਲ ਸਕਦੀ ਹੈ।
ਉਧਰ, ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਤੇ ਵਿਦੇਸ਼ ਤੋਂ ਲਗਾਤਾਰ ਲੋਕਾਂ ਦੇ ਫੋਨ ਆ ਰਹੇ ਹਨ ਤੇ ਅਸਮਾਜਿਕ ਤੱਤਾਂ ਵਿਰੁੱਧ ਇਸ ਕਾਰਵਾਈ ਲਈ ਉਹ ਮਾਨ ਸਰਕਾਰ ਦੀ ਇਸ ਕਾਰਵਾਈ ਲਈ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ।
ਉਨ੍ਹਾਂ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਧਾਈ ਵੀ ਦਿੱਤੀ ਕਿ ਉਨ੍ਹਾਂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਬਣਾਏ ਰੱਖਣ ਲਈ ਇੰਨਾ ਵੱਡਾ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਕਿੰਨੀ ਗੰਭੀਰ ਹੈ ਤੇ ਕੋਈ ਵੀ ਸਮਾਜ ਵਿਰੋਧੀ ਤੱਤਾਂ ਨੂੰ ਪੰਜਾਬ ਵਿੱਚ ਵਧਣ ਨਹੀਂ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਪੰਜਾਬ ਵਿੱਚ ਬਹੁਤ ਕੁਝ ਵਾਪਰਿਆ ਹੈ ਪਰ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਭ ਤੋਂ ਵੱਧ ਸੁਰੱਖਿਅਤ ਹੈ ਕਿਉਂਕਿ ਉਹ ਇੱਕ ਕੱਟੜ ਇਮਾਨਦਾਰ ਆਗੂ ਹਨ ਅਤੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਸਮਰੱਥਾ ਰੱਖਦੇ ਹਨ।
ਇਹ ਵੀ ਪੜ੍ਹੋ: Manish Sisodia: ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ, 3 ਅਪ੍ਰੈਲ ਤੱਕ ED ਦੀ ਹਿਰਾਸਤ 'ਚ ਰਹਿਣਗੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: BREAKING NEWS: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 23 ਮਾਰਚ ਤੱਕ ਰਹੇਗਾ ਮੋਬਾਈਲ ਇੰਟਰਨੈੱਟ ਬੰਦ