ਪੜਚੋਲ ਕਰੋ

ਅਕਾਲੀ ਦਲ ਨੂੰ ਲੱਗ ਰਿਹੈ ਡਰ, ਕਿਤੇ ਲੋਕ ਇਹਨਾਂ ਤੋਂ ਪੈਸੇ ਲੈ ਕੇ ਵੋਟ AAP ਨੂੰ ਨਾ ਪਾ ਦੇਣ : ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ ਮਿਲ ਕੇ  ਲੁੱਟਿਆ ਅਤੇ ਆਪਣੇ ਫਾਇਦੇ ਲਈ ਵੇਚ ਦਿੱਤਾ ਹੈ।

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ ਮਿਲ ਕੇ ਲੁੱਟਿਆ ਅਤੇ ਆਪਣੇ ਫਾਇਦੇ ਲਈ ਵੇਚ ਦਿੱਤਾ ਹੈ। ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ੁਦ ਦੇ 5-ਸਿਤਾਰਾ-7-ਸਿਤਾਰਾ ਹੋਟਲ ਖੋਲ੍ਹੇ, ਫਾਰਮ ਹਾਊਸ ਅਤੇ ਵੱਡੀਆਂ ਵੱਡੀਆਂ ਕੋਠੀਆਂ ਬਣਾਈਆਂ ਅਤੇ ਮਹਿੰਗੀਆਂ ਗੱਡੀਆਂ ਖਰੀਦੀਆਂ।  ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਫਾਰਮ ਹਾਊਸਾਂ ਅਤੇ ਕੋਠੀਆਂ ਵਿੱਚ ਲੱਗੀ ਇੱਕ-ਇੱਕ ਇੱਟ ਦਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ।

ਪੰਜਾਬ ਵਿੱਚ ਵੰਡੇ ਜਾ ਰਹੇ ਇੱਕ ਪਰਚੇ, ਜਿਸ ਵਿੱਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। 'ਆਪ' ਚੋਣਾਂ 'ਚ ਵੋਟਾਂ ਖਰੀਦਣ ਲਈ ਸ਼ਰਾਬ ਅਤੇ ਪੈਸੇ ਨਹੀਂ ਵੰਡਦੀ, ਕੋਈ ਗਿਫ਼ਟ ਅਤੇ ਲਾਲਚ ਨਹੀਂ ਦਿੰਦੀ, ਕਿਉਂਕਿ ਆਮ ਆਦਮੀ ਪਾਰਟੀ ਪੈਸੇ ਦੇ ਕੇ ਵੋਟਾਂ ਖਰੀਦਣ ਦੀ ਕੋਸ਼ਿਸ਼ ਨਹੀਂ ਕਰਦੀ। ਪਰਚੇ 'ਚ ਲਿਖਿਆ ਹੋਇਆ ਹੈ ਕਿ ਚੋਣਾਂ 'ਚ ਲੋਕਾਂ ਨੂੰ ਲੁਭਾਉਣ ਲਈ ਦੂਜੀਆਂ ਪਾਰਟੀਆਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੈਸੇ ਅਤੇ ਸ਼ਰਾਬ ਵੰਡਣਗੀਆਂ। ਉਹ ਪੈਸਾ ਅਤੇ ਸ਼ਰਾਬ ਜਨਤਾ ਦੀ ਲੁੱਟ ਦਾ ਪੈਸਾ ਹੈ, ਇਸ ਲਈ ਉਸ ਤੋਂ ਲੈ ਲੈਣਾ, ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਉਣੀ। 

ਉਨ੍ਹਾਂ ਇਸ ਪਰਚੇ ਵਿੱਚ ਆਮ ਆਦਮੀ ਪਾਰਟੀ ਦੀ ਭੂਮਿਕਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਵਿੱਚ ਸਾਡਾ ਕੋਈ ਹੱਥ ਨਹੀਂ ਹੈ। ਅਸੀਂ ਇਹ ਪਰਚਾ ਨਹੀਂ ਛਪਵਾਇਆ। ਇਹ ਪਰਚਾ ਪੰਜਾਬ ਦੇ ਲੋਕਾਂ ਨੇ ਛਪਵਾਇਆ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਇਸਨੂੰ ਗਲੀ-ਗਲੀ ਵਿੱਚ ਵੰਡ ਰਹੇ ਹਨ।  ਉਨ੍ਹਾਂ ਸਵਾਲ ਕੀਤਾ ਕਿ ਆਖਿਰ ਅਕਾਲੀ ਦਲ ਇਸ ਪਰਚੇ ਤੋਂ ਇੰਨਾ ਪ੍ਰੇਸ਼ਾਨ ਕਿਉਂ ਹੈ? ਉਨ੍ਹਾਂ ਕਿਹਾ ਕਿ ਇਹ ਪਰਚਾ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ। ਪੰਜਾਬ ਦੇ ਲੋਕ ਸਵੈਮਾਣ ਵਾਲੇ ਹੁੰਦੇ ਹਨ। ਉਹ ਵਿਕਣ ਵਾਲੇ ਨਹੀਂ ਹੁੰਦੇ। ਚਾਹੇ ਉਹ ਪੈਸੇ ਕਿਸੇ ਤੋਂ ਵੀ ਲੈ ਲੈਣ ਪਰ ਆਪਣੇ ਬੱਚਿਆਂ ਲਈ ਚੰਗਾ ਭਵਿੱਖ, ਚੰਗੇ ਹਸਪਤਾਲ ਅਤੇ ਚੰਗੇ ਸਕੂਲ ਬਣਾਉਣ ਵਾਲੀ ਪਾਰਟੀ ਨੂੰ ਹੀ ਆਪਣਾ ਵੋਟ ਦੇਣਗੇ। ਪਰ ਅਕਾਲੀ ਦਲ ਇਸ ਪਰਚੇ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਹੈ। ਇਸ ਪਰਚੇ ਦੇ ਵੰਡਣ ਤੋਂ ਬਾਅਦ ਹੀ ਅਕਾਲੀ ਦਲ  ਬੇਚੈਨੀ ਵਿੱਚ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਇਸ ਪਰਚੇ 'ਤੇ ਸਭ ਤੋਂ ਵੱਧ ਇਤਰਾਜ਼ ਕਿਉਂ ਹੈ, ਕੀਤੇ ਉਹ ਚੋਣਾਂ 'ਚ ਪੈਸਾ ਅਤੇ ਸ਼ਰਾਬ ਤਾਂ ਵੰਡਣਾ ਨਹੀਂ ਚਾਹੁੰਦਾ। ਅਕਾਲੀ ਦਲ ਨੂੰ ਡਰ ਹੈ ਕਿ ਲੋਕ ਚੋਣਾਂ ਵਿੱਚ ਉਨ੍ਹਾਂ ਤੋਂ ਪੈਸੇ ਅਤੇ ਸ਼ਰਾਬ ਲੈ ਕੇ ਵੋਟ ਕੀਤੇ ਆਮ ਆਦਮੀ ਪਾਰਟੀ ਨੂੰ ਨਾ ਦੇ ਦੇਣ ਕਿਉਂਕਿ ਇਸ ਪਰਚੇ ਨਾਲ ਉਨ੍ਹਾਂ ਦੇ ਪੈਸੇ ਅਤੇ ਸ਼ਰਾਬ ਦਾ ਪ੍ਰਭਾਵ ਖਤਮ ਹੋ ਜਾਵੇਗਾ, ਇਸੇ ਲਈ ਅਕਾਲੀ ਦਲ ਇਸ ਪਰਚੇ ਦਾ ਚੋਣ ਕਮਿਸ਼ਨ ਤੋਂ ਲੈ ਕੇ ਹਰ ਥਾਂ ਵਿਰੋਧ ਕਰ ਰਿਹਾ ਹੈ। ਚੱਢਾ ਨੇ ਸਪੱਸ਼ਟ ਕੀਤਾ ਕਿ ਇਹ ਪਰਚਾ ਨਾ ਤਾਂ ਆਮ ਆਦਮੀ ਪਾਰਟੀ ਨੇ ਛਪਵਾਇਆ ਹੈ ਅਤੇ ਨਾ ਹੀ ਵੰਡਿਆ ਹੈ।ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਪੈਸੇ ਲੈਕੇ ਵੋਟ ਨਾ ਦੇਣਾ ਚੰਗੀ ਗੱਲ ਹੈ। ਇਸ ਨਾਲ ਦੋਹਰਾ ਫਾਇਦਾ ਹੁੰਦਾ ਹੈ।  ਪਹਿਲਾਂ ਜਨਤਾ ਦਾ ਲੁੱਟਿਆ ਪੈਸਾ ਲੋਕਾਂ ਤੱਕ ਪਹੁੰਚਦਾ ਹੈ ਅਤੇ ਫਿਰ ਚੰਗੀ ਅਤੇ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਜਨਤਾ ਨੂੰ ਉਸਦੇ ਚੰਗੇ ਕੰਮਾਂ ਦੇ ਫਾਇਦੇ ਮਿਲਦੇ ਹਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
Embed widget