ਪੜਚੋਲ ਕਰੋ

ਭਗਵੰਤ ਮਾਨ ਨੇ ਕਿਉਂ ਖੜਕਾਈ ਖਹਿਰਾ ਤੇ ਕੰਵਰ ਸੰਧੂ ਨੂੰ ਘੰਟੀ, ਖਹਿਰਾ ਨੇ ਪਾੜਿਆ ਵਰਕਾ

ਸੰਗਰੂਰ ਲੋਕ ਸਭਾ ਸੀਟ ਜਿੱਤਣ ਮਗਰੋਂ ਭਗਵੰਤ ਮਾਨ ਨੇ ਆਪਣੇ ਪੁਰਾਣੇ ਸਾਥੀਆਂ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਫੋਨ ਖੜਕਾਇਆ ਸੀ। ਇਸ ਬਾਰੇ ਇਹ ਵੀ ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਖ ਹੋਏ ਸਾਰੇ ਲੀਡਰ ਮੁੜ ਇੱਕਜੁਟ ਹੋ ਸਕਦੇ ਹਨ ਪਰ ਦੂਜੇ ਪਾਸੇ ਪਾਰਟੀ ਨੂੰ ਛੱਡ ਗਏ ਲੀਡਰ ਕਿਸੇ ਵੀ ਕੀਮਤ 'ਤੇ ਵਾਪਸ ਨਾ ਆਉਣ ਦਾ ਦਾਅਵਾ ਕਰ ਰਹੇ ਹਨ।

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਜਿੱਤਣ ਮਗਰੋਂ ਭਗਵੰਤ ਮਾਨ ਨੇ ਆਪਣੇ ਪੁਰਾਣੇ ਸਾਥੀਆਂ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਫੋਨ ਖੜਕਾਇਆ ਸੀ। ਇਸ ਬਾਰੇ ਇਹ ਵੀ ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਖ ਹੋਏ ਸਾਰੇ ਲੀਡਰ ਮੁੜ ਇੱਕਜੁਟ ਹੋ ਸਕਦੇ ਹਨ ਪਰ ਦੂਜੇ ਪਾਸੇ ਪਾਰਟੀ ਨੂੰ ਛੱਡ ਗਏ ਲੀਡਰ ਕਿਸੇ ਵੀ ਕੀਮਤ 'ਤੇ ਵਾਪਸ ਨਾ ਆਉਣ ਦਾ ਦਾਅਵਾ ਕਰ ਰਹੇ ਹਨ। ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਮੰਨਿਆ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦਾ ਫੋਨ ਆਇਆ ਸੀ ਪਰ ਨਾਲ ਹੀ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਨਾਲ ਏਕਤਾ ਕਰਨ ਦਾ ਵਰਕਾ ਹੀ ਪਾੜ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਹੁਣ ਸਿਧਾਂਤਕ ਤੌਰ ’ਤੇ ‘ਆਪ’ ਨਾਲ ਹੱਥ ਮਿਲਾਉਣੇ ਸੰਭਵ ਨਹੀਂ ਹਨ। ਖਹਿਰਾ ਨੇ ਕਿਹਾ ਕਿ ‘ਆਪ’ ਪ੍ਰਧਾਨ ਭਗਵੰਤ ਮਾਨ ਨੇ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਸਮੇਤ ਵਿਧਾਇਕ ਕੰਵਰ ਸੰਧੂ ਨੂੰ ਫੋਨ ਕਰਕੇ ਏਕਤਾ ਕਰਨ ਦੀ ਗੱਲ ਨਹੀਂ ਕੀਤੀ ਸੀ, ਸਗੋਂ ਰਸਮੀ ਫੋਨ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇੱਕ ਪਾਸੇ ਕਾਂਗਰਸ ਨਾਲ ਗੱਠਜੋੜ ਕਰਨ ਲਈ ਤਰਲੇ ਮਾਰਦੇ ਰਹੇ ਹਨ ਤੇ ਦੂਸਰੇ ਪਾਸੇ ਉਹ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਕੋਲੋਂ ਡਰੱਗ ਦੇ ਮਾਮਲੇ ’ਤੇ ਅਦਾਲਤ ਵਿੱਚ ਮੁਆਫ਼ੀ ਮੰਗ ਕੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕਰ ਚੁੱਕੇ ਹਨ। ਇਸ ਕਾਰਨ ‘ਆਪ’ ਨਾਲ ਹੁਣ ਏਕਤਾ ਨਹੀਂ ਹੋ ਸਕਦੀ। ਸੂਤਰਾਂ ਮੁਤਾਬਕ ਪੰਜਾਬ ਵਿੱਚ ਜ਼ਿਆਦਾਤਰ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣ ਮਗਰੋਂ ਆਮ ਆਦਮੀ ਪਾਰਟੀ ਵਿੱਚ ਹਲਚਲ ਹੈ। ਬੇਸ਼ੱਕ ਪਾਰਟੀ ਨੂੰ ਜ਼ਿਆਦਾ ਸੀਟਾਂ ਜਿੱਤਣ ਦੀ ਉਮੀਦ ਨਹੀਂ ਸੀ ਪਰ ਵੋਟ ਬੈਂਕ ਨੂੰ ਇੰਨਾ ਖੋਰਾ ਲੱਗੇਗਾ, ਇਹ ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਤੋਂ ਇਲਾਵਾ ਆਮ ਜਨਤਾ ਦੇ ਵੀ ਪਾਰਟੀ ਉਮੀਦਵਾਰਾਂ ਨੂੰ ਆਪਸੀ ਖਾਨਾਜੰਗੀ ਬਾਰੇ ਹੀ ਸਵਾਲ ਸਨ। ਇਸ ਲਈ ਭਗਵੰਤ ਮਾਨ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮੁੜ ਖੜ੍ਹੀ ਕਰਨ ਦੀ ਕੋਸ਼ਿਸ਼ ਕਰਨ ਲੱਗੇ ਹਨ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget