ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਜਿੱਤਣ ਮਗਰੋਂ ਭਗਵੰਤ ਮਾਨ ਨੇ ਆਪਣੇ ਪੁਰਾਣੇ ਸਾਥੀਆਂ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਫੋਨ ਖੜਕਾਇਆ ਸੀ। ਇਸ ਬਾਰੇ ਇਹ ਵੀ ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਖ ਹੋਏ ਸਾਰੇ ਲੀਡਰ ਮੁੜ ਇੱਕਜੁਟ ਹੋ ਸਕਦੇ ਹਨ ਪਰ ਦੂਜੇ ਪਾਸੇ ਪਾਰਟੀ ਨੂੰ ਛੱਡ ਗਏ ਲੀਡਰ ਕਿਸੇ ਵੀ ਕੀਮਤ 'ਤੇ ਵਾਪਸ ਨਾ ਆਉਣ ਦਾ ਦਾਅਵਾ ਕਰ ਰਹੇ ਹਨ।
ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਮੰਨਿਆ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦਾ ਫੋਨ ਆਇਆ ਸੀ ਪਰ ਨਾਲ ਹੀ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਨਾਲ ਏਕਤਾ ਕਰਨ ਦਾ ਵਰਕਾ ਹੀ ਪਾੜ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਹੁਣ ਸਿਧਾਂਤਕ ਤੌਰ ’ਤੇ ‘ਆਪ’ ਨਾਲ ਹੱਥ ਮਿਲਾਉਣੇ ਸੰਭਵ ਨਹੀਂ ਹਨ। ਖਹਿਰਾ ਨੇ ਕਿਹਾ ਕਿ ‘ਆਪ’ ਪ੍ਰਧਾਨ ਭਗਵੰਤ ਮਾਨ ਨੇ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਸਮੇਤ ਵਿਧਾਇਕ ਕੰਵਰ ਸੰਧੂ ਨੂੰ ਫੋਨ ਕਰਕੇ ਏਕਤਾ ਕਰਨ ਦੀ ਗੱਲ ਨਹੀਂ ਕੀਤੀ ਸੀ, ਸਗੋਂ ਰਸਮੀ ਫੋਨ ਹੀ ਕੀਤਾ ਸੀ।
ਉਨ੍ਹਾਂ ਕਿਹਾ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇੱਕ ਪਾਸੇ ਕਾਂਗਰਸ ਨਾਲ ਗੱਠਜੋੜ ਕਰਨ ਲਈ ਤਰਲੇ ਮਾਰਦੇ ਰਹੇ ਹਨ ਤੇ ਦੂਸਰੇ ਪਾਸੇ ਉਹ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਕੋਲੋਂ ਡਰੱਗ ਦੇ ਮਾਮਲੇ ’ਤੇ ਅਦਾਲਤ ਵਿੱਚ ਮੁਆਫ਼ੀ ਮੰਗ ਕੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕਰ ਚੁੱਕੇ ਹਨ। ਇਸ ਕਾਰਨ ‘ਆਪ’ ਨਾਲ ਹੁਣ ਏਕਤਾ ਨਹੀਂ ਹੋ ਸਕਦੀ।
ਸੂਤਰਾਂ ਮੁਤਾਬਕ ਪੰਜਾਬ ਵਿੱਚ ਜ਼ਿਆਦਾਤਰ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣ ਮਗਰੋਂ ਆਮ ਆਦਮੀ ਪਾਰਟੀ ਵਿੱਚ ਹਲਚਲ ਹੈ। ਬੇਸ਼ੱਕ ਪਾਰਟੀ ਨੂੰ ਜ਼ਿਆਦਾ ਸੀਟਾਂ ਜਿੱਤਣ ਦੀ ਉਮੀਦ ਨਹੀਂ ਸੀ ਪਰ ਵੋਟ ਬੈਂਕ ਨੂੰ ਇੰਨਾ ਖੋਰਾ ਲੱਗੇਗਾ, ਇਹ ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਤੋਂ ਇਲਾਵਾ ਆਮ ਜਨਤਾ ਦੇ ਵੀ ਪਾਰਟੀ ਉਮੀਦਵਾਰਾਂ ਨੂੰ ਆਪਸੀ ਖਾਨਾਜੰਗੀ ਬਾਰੇ ਹੀ ਸਵਾਲ ਸਨ। ਇਸ ਲਈ ਭਗਵੰਤ ਮਾਨ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮੁੜ ਖੜ੍ਹੀ ਕਰਨ ਦੀ ਕੋਸ਼ਿਸ਼ ਕਰਨ ਲੱਗੇ ਹਨ।
ਭਗਵੰਤ ਮਾਨ ਨੇ ਕਿਉਂ ਖੜਕਾਈ ਖਹਿਰਾ ਤੇ ਕੰਵਰ ਸੰਧੂ ਨੂੰ ਘੰਟੀ, ਖਹਿਰਾ ਨੇ ਪਾੜਿਆ ਵਰਕਾ
ਏਬੀਪੀ ਸਾਂਝਾ
Updated at:
29 May 2019 04:03 PM (IST)
ਸੰਗਰੂਰ ਲੋਕ ਸਭਾ ਸੀਟ ਜਿੱਤਣ ਮਗਰੋਂ ਭਗਵੰਤ ਮਾਨ ਨੇ ਆਪਣੇ ਪੁਰਾਣੇ ਸਾਥੀਆਂ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਫੋਨ ਖੜਕਾਇਆ ਸੀ। ਇਸ ਬਾਰੇ ਇਹ ਵੀ ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਖ ਹੋਏ ਸਾਰੇ ਲੀਡਰ ਮੁੜ ਇੱਕਜੁਟ ਹੋ ਸਕਦੇ ਹਨ ਪਰ ਦੂਜੇ ਪਾਸੇ ਪਾਰਟੀ ਨੂੰ ਛੱਡ ਗਏ ਲੀਡਰ ਕਿਸੇ ਵੀ ਕੀਮਤ 'ਤੇ ਵਾਪਸ ਨਾ ਆਉਣ ਦਾ ਦਾਅਵਾ ਕਰ ਰਹੇ ਹਨ।
- - - - - - - - - Advertisement - - - - - - - - -