ਪੜਚੋਲ ਕਰੋ

ਮੋਦੀ ਦੀ ਪਹਿਲੀ ਮੀਟਿੰਗ ਤੋਂ ਹੀ ਕੈਪਟਨ ਗੈਰਹਾਜ਼ਰ, ਪੰਜਾਬ ਲਈ ਰੱਖੀਆਂ ਵੱਡੀਆਂ ਮੰਗਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਵਿਚਲੀ ਮੋਦੀ ਸਰਕਾਰ ਦੀ ਪਹਿਲੀ ਮੀਟਿੰਗ ਵਿੱਚ ਹੀ ਨਹੀਂ ਪਹੁੰਚੇ। ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਬੈਠਕ ਵਿੱਚ ਕੈਪਟਨ ਨਹੀਂ ਪਹੁੰਚੇ। ਕੈਪਟਨ ਨੇ ਬਿਮਾਰੀ ਦਾ ਹਵਾਲਾ ਦੇ ਕੇ ਇੱਕ ਦਿਨ ਪਹਿਲਾਂ ਹੀ ਮਨਪ੍ਰੀਤ ਬਾਦਲ ਦੀ ਡਿਉਟੀ ਲਾ ਦਿੱਤੀ ਸੀ ਪਰ ਇਜਾਜ਼ਤ ਨਾਲ ਮਿਲਣ ਕਰਕੇ ਉਹ ਵੀ ਸ਼ਾਮਲ ਨਹੀਂ ਹੋ ਸਕੇ। ਉਂਝ ਮੁੱਖ ਮੰਤਰੀ ਨੇ ਨੀਤੀ ਆਯੋਗ ਨੂੰ ਪੰਜਾਬ ਦਾ ਸੁਨੇਹਾ ਜ਼ਰੂਰ ਪਹੁੰਚਾ ਦਿੱਤਾ। ਕੈਪਟਨ ਨੇ ਆਪਣਾ ਲਿਖਤੀ ਭਾਸ਼ਣ ਮੀਟਿੰਗ ਵਿੱਚ ਭੇਜ ਦਿੱਤਾ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਵਿਚਲੀ ਮੋਦੀ ਸਰਕਾਰ ਦੀ ਪਹਿਲੀ ਮੀਟਿੰਗ ਵਿੱਚ ਹੀ ਨਹੀਂ ਪਹੁੰਚੇ। ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਬੈਠਕ ਵਿੱਚ ਕੈਪਟਨ ਨਹੀਂ ਪਹੁੰਚੇ। ਕੈਪਟਨ ਨੇ ਬਿਮਾਰੀ ਦਾ ਹਵਾਲਾ ਦੇ ਕੇ ਇੱਕ ਦਿਨ ਪਹਿਲਾਂ ਹੀ ਮਨਪ੍ਰੀਤ ਬਾਦਲ ਦੀ ਡਿਉਟੀ ਲਾ ਦਿੱਤੀ ਸੀ ਪਰ ਇਜਾਜ਼ਤ ਨਾਲ ਮਿਲਣ ਕਰਕੇ ਉਹ ਵੀ ਸ਼ਾਮਲ ਨਹੀਂ ਹੋ ਸਕੇ। ਉਂਝ ਮੁੱਖ ਮੰਤਰੀ ਨੇ ਨੀਤੀ ਆਯੋਗ ਨੂੰ ਪੰਜਾਬ ਦਾ ਸੁਨੇਹਾ ਜ਼ਰੂਰ ਪਹੁੰਚਾ ਦਿੱਤਾ। ਕੈਪਟਨ ਨੇ ਆਪਣਾ ਲਿਖਤੀ ਭਾਸ਼ਣ ਮੀਟਿੰਗ ਵਿੱਚ ਭੇਜ ਦਿੱਤਾ। ਕੈਪਟਨ ਨੇ ਆਪਣੇ ਲਿਖਤੀ ਭਾਸ਼ਣ ਵਿੱਚ ਸੂਬੇ ਵਿੱਚ ਪਾਣੀ ਦੀ ਵੰਡ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਪ੍ਰਧਾਨ ਮੰਤਰੀ ਦੇ ਸਹਿਯੋਗ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪਾਣੀ ਦੀ ਘਾਟ ਦੇ ਮੱਦੇਨਜ਼ਰ ਗੁਆਂਢੀ ਸੂਬਿਆਂ ਨਾਲ ਵਿਵਾਦ ਦਾ ਹੱਲ ਕੱਢਣ ਲਈ ਦਰਿਆਈ ਪਾਣੀਆਂ ’ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੱਦਾ ਦਿੱਤਾ ਹੈ। ਕੈਪਟਨ ਦਾ ਭਾਸ਼ਣ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵਿੱਚ ਵੰਡਿਆ ਗਿਆ। ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਗੁਆਂਢੀ ਸੂਬਿਆਂ ਦਰਮਿਆਨ ਪਾਣੀ ਨਾਲ ਸਬੰਧਤ ਵਿਵਾਦ ਖਤਮ ਕਰਨ ਲਈ ਦਰਿਆਈ ਪਾਣੀਆਂ ’ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੁਝਾਅ ਦਿੱਤਾ। ਕੈਪਟਨ ਨੇ ਭਾਰਤ ਸਰਕਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਸਾਲਾਨਾ ਸਹਾਇਤਾ ਰਾਸ਼ੀ 6000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਕਿਸਾਨ ਕਰਨ ਤੇ ਖੇਤੀ ਕਾਮਿਆਂ ਨੂੰ ਵੀ ਇਸ ਨਾਲ ਜੋੜਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਢੁਕਵੇਂ ਵਿਕਾਸ ਲਈ ਵਿਸ਼ੇਸ਼ ਪੈਕੇਜ ਦੇਣ ਦਾ ਮਾਮਲਾ ਪਹਿਲਾਂ ਵੀ ਉਠਾਇਆ ਸੀ ਪਰ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਇਸ ਪਾਸੇ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਨੀਮ ਫੌਜੀ ਬਲਾਂ ਦੀ ਤਾਇਨਾਤੀ ਵਧਾਉਣ ਦੇ ਨਾਲ-ਨਾਲ ਸਰਹੱਦੀ ਖੇਤਰਾਂ ਵਿੱਚ ਪੁਲਿਸ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਦੀ ਮੰਗ ਕੀਤੀ, ਜਿੱਥੇ ਇਸ ਨੂੰ ਰੱਖਿਆ ਦੀ ਦੂਜੀ ਕਤਾਰ ਵਜੋਂ ਸਥਾਪਤ ਕੀਤਾ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸੂਬਾ ਖਾਸ ਤੌਰ ‘ਤੇ ਜ਼ਮੀਨ ਹੇਠਲੇ ਪਾਣੀ ਦੇ ਚਿੰਤਾਜਨਕ ਪੱਧਰ ਤੱਕ ਥੱਲੇ ਜਾਣ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਦੀ ਮੁੱਖ ਵਜ੍ਹਾ ਭਾਰਤ ਨੂੰ ਖਾਦ ਪਦਾਰਥਾਂ ਦੇ ਭੰਡਾਰ ਪੱਖੋਂ ਸੁਰੱਖਿਅਤ ਕਰਨ ਲਈ ਝੋਨੇ ਦੀ ਬਿਜਾਈ ਕਾਰਨ ਪਾਣੀ ਦੀ ਵੱਧ ਖਪਤ ਹੋਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਪਾਸੋਂ ਸਹਾਇਤਾ ਲਈ ਇਸ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ 20,758 ਕਰੋੜ ਰੁਪਏ ਦੀ ਲਾਗਤ ਵਾਲੀਆਂ ਸਕੀਮਾਂ ਬਣਾ ਕੇ ਕੇਂਦਰ ਸਰਕਾਰ ਨੂੰ ਪੇਸ਼ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਚਾਲੂ ਵਿੱਤੀ ਸਾਲ 2019-20 ਦੌਰਾਨ ਹੀ ਇਨ੍ਹਾਂ ਸਾਰੇ ਵਿਸਥਾਰਤ ਪ੍ਰਾਜੈਕਟਾਂ ਲਈ ਵੱਧ ਤੋਂ ਵੱਧ ਸੰਭਵ ਫੰਡ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget