ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਆਪਣੇ ਅਸਤੀਫ਼ੇ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਸ਼ਾਰਿਆਂ ਹੀ ਇਸ਼ਾਰਿਆਂ ਵਿੱਚ ਇਹ ਦੱਸ ਦਿੱਤਾ ਕਿ ਉਹਨਾਂ 'ਤੇ ਸਿਆਸੀ ਦਬਾਅ ਪਾਇਆ ਗਿਆ ਸੀ ਜਿਸ ਕਰਕੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। 


ਦਰਅਸਲ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫੰਰਸ ਦੌਰਾਨ ਸਵਾਲ ਕੀਤਾ ਗਿਆ ਕਿ ਕੀ ਤੁਹਾਡਾ ਅਸਤੀਫ਼ਾ ਲਿਆ ਗਿਆ ਹੈ ਜਾਂ ਤੁਸੀਂ ਆਪ ਦਿੱਤਾ ਹੈ ਜਾਂ ਫਿਰ ਤੁਹਾਡੇ 'ਤੇ ਕੋਈ ਦਬਾਅ ਪਾਇਆ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਕ ਪੁਰਾਣੀ ਇੰਟਰਵੀਊ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ - '' ਇੰਗਲੈਂਡ ਵਿੱਚ ਮੈਂ ਇੱਕ ਚੈਨਲ ਨੂੰ ਇੰਟਰਵੀਊ ਦਿੱਤਾ ਸੀ ਜਿਸ ਵਿੱਚ ਮੈਂ ਇਹ ਕਿਹਾ ਸੀ ਕਿ ਜਦੋਂ ਮੇਰੇ 'ਤੇ ਸਿਆਸੀ ਦਬਾਅ ਪਾਇਆ ਜਾਵੇਗਾ ਤਾਂ ਮੈਂ ਉਦੋਂ ਆਪ ਹੀ ਘਰ ਚੱਲ ਜਾਵਾਗਾਂ, ਸੋ ਮੈਂ ਹੁਣ ਅਸਤੀਫ਼ਾ ਦੇ ਚੁੱਕਿਆ ਹਾਂ। '' 



ਇਸ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਮੈਂ ਆਪਣੀ ਇੱਛਾ ਮੁਤਾਬਕ ਹੀ ਅਸਤੀਫ਼ਾ ਦਿੱਤਾ ਹੈ। ਮੈਂ ਆਸਟਰੇਲੀਆ ਜਾਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਦੋਵੇਂ ਤਖ਼ਤਾ ਤੋਂ ਸੇਵਾਮੁਕਤ ਕਰਨ ਲਈ ਕਿਹਾ ਸੀ, ਪਰ ਸ਼੍ਰੋਮਣੀ ਕਮੇਟੀ ਨੇ ਮੇਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਜਾਰੀ ਰੱਖੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਵੀ ਇਹੀ ਚਾਹੁੰਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਕਾ ਜਥੇਦਾਰ ਮਿਲੇ। 


ਪੌਣੇ ਪੰਜ ਸਾਲਾਂ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਕਰ ਰਿਹਾ ਹਾਂ ਨਾਲ ਮੈਨੂੰ ਬਤੌਰ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਿੰਮੇਵਾਰੀ ਦਿੱਤੀ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਾਹਿਗੁਰੂ ਦਾ ਸ਼ੁਕਰ ਹੈ ਕਿ ਮੈਂ ਬੇਦਾਗ ਹੋ ਕਿ ਸੇਵਾਮੁਕਤ ਹੋਇਆ ਹਾਂ। ਮੈਨੂੰ ਅਹੁਦਿਆਂ ਦਾ ਕੋਈ ਲਾਲਚ ਨਹੀਂ ਹੈ, ਜੇ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਤਾਂ ਮੇਰੇ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਵੀ ਲੈ ਸਕਦੀ ਹੈ, ਮੈਨੂੰ ਇਸ ਵਿੱਚ ਵੀ ਖੁਸ਼ੀ ਹੋਵੇਗੀ ਅਤੇ ਮੈਂ ਤਾਂ ਵੀ ਕੌਮ ਦੀ ਸੇਵਾ ਕਰਦਾ ਰਹਾਂਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।