Patiala News: ਭਾਜਪਾ ਦੇ ਕੌਮੀ ਬੁਲਾਰੇ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਭਾਈਵਾਲ ਹੁੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕਿਉਂ ਨਹੀਂ ਉਠਾਇਆ ਗਿਆ ਜਿਹੜਾ ਕਿ ਉਹ ਹੁਣ ਮੰਤਰੀ ਮੰਡਲ ਤੋਂ ਬਾਹਰ ਹੋਣ ਤੇ ਅਕਾਲੀ ਭਾਜਪਾ ਗੱਠਜੋੜ ਟੁੱਟਣ ਮਗਰੋਂ ਚੁੱਕ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰਾਏ ਜਾਂਦੇ ਪ੍ਰੋਫਾਰਮੇ ਭਰਨ ਲਈ ਭਾਜਪਾ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੈਂਬਰ ਬਣਾਉਣ ਲਈ ਪੰਜਾਬ ਦਾ ਪੂਰਾ ਹੱਕ ਹੈ। ਚੰਡੀਗੜ੍ਹ ਤੇ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਬਰਕਰਾਰ ਰਹੇਗਾ।
ਦੱਸ ਦਈਏ ਕਿ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਗਰੀਬ ਹੋਰ ਗਰੀਬ ਹੋਇਆ ਹੈ। ਜਿਨ੍ਹਾਂ ਨੂੰ ’ਅੱਛੇ ਦਿਨ’ ਦਿਖਾਉਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਬਿਲਕੀਸ ਬਾਨੋ ਜਬਰ-ਜਨਾਹ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਗਈ ਪਰ ਬੰਦੀ ਸਿੰਘ ਜਿਨ੍ਹਾਂ ਨੇ ਪਿਛਲੇ 30 ਸਾਲਾਂ ਵਿੱਚ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ