Amritpal Singh News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ’ਤੇ ਦਰਜ ਕੀਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਬਾਰੇ ਹਾਈ ਕੋਰਟ ਦੇ ਤਿੰਨ ਜੱਜਾਂ ’ਤੇ ਆਧਾਰਤ ਐਡਵਾਈਜ਼ਰੀ ਬੋਰਡ ਨੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਸੈਕਟਰ-68 ਸਥਿਤ ਵਣ ਭਵਨ ਵਿੱਚ ਹੋਈ ਪਹਿਲੀ ਸੁਣਵਾਈ ਮੌਕੇ ਅੰਮ੍ਰਿਤਸਰ ਦੇ ਡੀਸੀ-ਕਮ-ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਤੇ ਅੰਮ੍ਰਿਤਸਰ ਦੇ ਐਸਐਸਪੀ (ਦਿਹਾਤੀ) ਸਤਿੰਦਰ ਸਿੰਘ ਨੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ।
ਸੂਤਰਾਂ ਮੁਤਾਬਕ ਐਡਵਾਈਜ਼ਰੀ ਬੋਰਡ ਨੇ ਜ਼ਿਲ੍ਹਾ ਮੈਜਿਸਟਰੇਟ ਤੇ ਐਸਐਸਪੀ ਤੋਂ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਵਿਅਕਤੀਆਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਲਗਾਉਣ ਬਾਰੇ ਪੁੱਛਿਆ ਗਿਆ ਤਾਂ ਸੀਨੀਅਰ ਅਧਿਕਾਰੀਆਂ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਕਿ ਲੋਕਹਿੱਤ ਵਿੱਚ ਐਨਐਸਏ ਲਾਉਣਾ ਜ਼ਰੂਰੀ ਹੋ ਗਿਆ ਸੀ ਨਹੀਂ ਤਾਂ ਹਾਲਾਤ ਹੋ ਖ਼ਰਾਬ ਹੋਣ ਦਾ ਖ਼ਦਸ਼ਾ ਸੀ।
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਕੇਸ ਦਰਜ ਕਰਕੇ 36 ਦਿਨਾਂ ਬਾਅਦ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਅੱਠ ਸਹਿਯੋਗੀਆਂ ਹਰਜੀਤ ਸਿੰਘ ਉਰਫ਼ ਚਾਚਾ, ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ, ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਫੌਜੀ, ਭਗਵੰਤ ਸਿੰਘ ਬਾਜੇਕੇ ਉਰਫ਼ ਪ੍ਰਧਾਨ ਮੰਤਰੀ, ਬਸੰਤ ਸਿੰਘ ਤੇ ਗੁਰਿੰਦਰਪਾਲ ਸਿੰਘ ਔਜਲਾ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਸਾਰੇ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ: ਦੁਖਦਾਈ ਖਬਰ! ਗੋਲਡ ਮੈਡਲ ਜੇਤੂ ਨਿਸ਼ਾਨੇਬਾਜ਼ ਦੀ ਗੋਲੀ ਲੱਗਣ ਨਾਲ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਇਸ ਮਾਮਲੇ ਵਿੱਚ ਗਠਿਤ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਨੇ ਅੰਮ੍ਰਿਤਪਾਲ ਸਿੰਘ ਸਮੇਤ ਹੋਰਨਾਂ ਵਿਅਕਤੀਆਂ ’ਤੇ ਦਰਜ ਕੌਮੀ ਸੁਰੱਖਿਆ ਐਕਟ (ਐਨਐਸਏ) ਨੂੰ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਤੇ ਅੰਮ੍ਰਿਤਸਰ ਦੇ ਐਸਐਸਪੀ (ਦਿਹਾਤੀ) ਸਤਿੰਦਰ ਸਿੰਘ ਨੂੰ ਪੱਤਰ ਲਿਖ ਕੇ ਆਪਣਾ ਜਵਾਬ ਦਾਖ਼ਲ ਕਰਨ ਲਈ ਆਖਿਆ ਸੀ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੂੰ ਵੀ ਭੇਜੀ ਗਈ ਸੀ।
ਇਹ ਵੀ ਪੜ੍ਹੋ: Twitter: ਐਲੋਨ ਮਸਕ ਦਾ ਫੈਸਲਾ, ਅਜਿਹੇ ਟਵੀਟਸ ਨੂੰ ਲੈ ਕੇ ਚੁੱਕਿਆ ਵੱਡਾ ਕਦਮ, ਘਟੇਗੀ ਉਨ੍ਹਾਂ ਦੀ ਦਿੱਖ