ਪੜਚੋਲ ਕਰੋ

Punjab News: ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਉਂ ਦਿੱਤਾ ਅਸਤੀਫਾ? ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹਿਆ ਰਾਜ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਵੱਡਾ ਖੁਲਾਸਾ ਕੀਤਾ ਹੈ।

Punjab News: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਧਾਮੀ 'ਤੇ ਦਬਾਅ ਪਾਇਆ ਜਾ ਰਿਹਾ ਸੀ। ਇਸ ਕਰਕੇ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਧਾਮੀ ਦੇ ਅਸਤੀਫੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਭ ਬਾਦਲ ਪਰਿਵਾਰ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ। 


ਅੱਜ ਅੰਮ੍ਰਿਤਸਰ ਵਿੱਚ ਚੀਫ਼ ਖ਼ਾਲਸਾ ਦੀਵਾਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਤਾਂ ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਦਰਸਾਉਂਦੇ ਸਨ ਕਿ ਉਹ ਕਿਸੇ ਤਰ੍ਹਾਂ ਦੇ ਦਬਾਅ ਹੇਠ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਸਿਰਫ਼ ਬਾਦਲ ਪਰਿਵਾਰ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਐਸਜੀਪੀਸੀ ਦੇ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ 'ਤੇ ਗੰਭੀਰ ਦੋਸ਼ ਲਗਾਏ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਜਾਂਚ ਕਰਵਾਉਣ ਦੀ ਗੱਲ ਕਰ ਰਹੀ ਹੈ ਤਾਂ ਸਭ ਤੋਂ ਪਹਿਲਾਂ ਰਘੂਜੀਤ ਸਿੰਘ ਵਿਰਕ ਦੀ ਜਾਂਚ ਹੋਣੀ ਚਾਹੀਦੀ ਹੈ, ਜਿਸ ਨੇ ਸਾਰਾਗੜ੍ਹੀ ਸਰਾਂ ਤੇ ਲੰਗਰ ਹਾਲ ਵਿੱਚ ਕਰੋੜਾਂ ਰੁਪਏ ਦੇ ਘੁਟਾਲੇ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਰਘੂਜੀਤ ਸਿੰਘ ਵਿਰਕ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੁਰੂਕਸ਼ੇਤਰ ਵਿੱਚ ਰਘੂਜੀਤ ਸਿੰਘ ਵਿਰਕ ਦਾ ਬੁੱਤ ਲਗਾਉਣਾ ਚਾਹੀਦਾ ਹੈ।


ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਵੇਦਾਂਤੀ ਜੀ ਨੇ ਵੀ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਰੂਪ ਵਿੱਚ ਸੁਝਾਅ ਦਿੱਤਾ ਸੀ ਕਿ ਸਿੰਘ ਸਾਹਿਬਾਨ ਦੀ ਨਿਯੁਕਤੀ ਤੇ ਸੇਵਾ ਸਮਾਪਤੀ ਲਈ ਨਿਯਮ ਬਣਾਏ ਜਾਣ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਇਸ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਨੂੰ ਯਾਦ-ਪੱਤਰ ਵੀ ਭੇਜੇ ਸਨ। ਐਸਜੀਪੀਸੀ ਮੁਖੀ ਤੇ ਸੱਤ ਮੈਂਬਰੀ ਕਮੇਟੀ ਦੇ ਅਸਤੀਫ਼ੇ 'ਤੇ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਜੋ ਸੇਵਾ ਸੌਂਪੀ ਸੀ, ਉਸ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਾ ਚਾਹੀਦਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget