ਕਵਰ ਸੰਧੂ ਨੂੰ ਮੁਅੱਤਲ ਕਰਨ ਪਿੱਛੇ ਇਹ ਸੀ 'ਸਾਜ਼ਿਸ਼' ?
ਏਬੀਪੀ ਸਾਂਝਾ | 04 Nov 2018 03:26 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੰਵਰ ਸੰਧੂ ਨੇ ਵੱਡਾ ਖੁਲਾਸਾ ਕੀਤਾ ਹੈ। ਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਕੇਜਰੀਵਾਲ ਨੇ ਮੁਅੱਤਲੀ ਦਾ ਤੋਹਫਾ ਦਿੱਤਾ ਹੈ। ਇਸ ਤੋਂ ਇਲਾਵਾ ਜਿਸ ਦਿਨ ਪੰਜਾਬ ਪਬਲਿਕ ਸਕੂਲ ਨਾਭਾ ਨੇ ਉਨ੍ਹਾਂ ਦੀਆਂ ਪ੍ਰਾਪਤੀਆਂ ਕਰਕੇ ਸਨਮਾਨਤ ਕਰਨਾ ਸੀ, ਉਸੇ ਦਿਨ ਨੂੰ ਹੀ ਮੁਅੱਤਲ ਕੀਤਾ ਗਿਆ ਤਾਂ ਜੋ ਸਨਮਾਨ ਵਿੱਚ ਅੜਿੱਕਾ ਬਣ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਮੁਅੱਤਲ ਕਰਨ ਤੋਂ ਪਹਿਲਾਂ ਕੋਈ ਚਰਚਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਤਾਲਮੇਲ ਕਮੇਟੀ ਦੀ ਬੈਠਕ ਦੌਰਾਨ ਵੀ ਇਸ ਬਾਰੇ ਕੋਈ ਚਰਚਾ ਨਹੀਂ ਹੋਈ ਸੀ ਬਲਕਿ ਅਗਲੀ ਮੀਟਿੰਗ ਦਾ ਸਮਾਂ ਤੈਅ ਕਰਨ ਦੀਆਂ ਗੱਲਾਂ ਚੱਲ ਰਹੀਆਂ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਗਲੀ ਰਣਨੀਤੀ ਪੀਏਸੀ ਕਮੇਟੀ ਨਾਲ ਚਰਚਾ ਕਰਨ ਤੋਂ ਬਾਅਦ ਹੀ ਘੜੀ ਜਾਵੇਗੀ। ਕੰਵਰ ਸੰਧੂ ਨੇ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਇਸ ਫੈਸਲੇ 'ਤੇ ਅਫ਼ਸੋਸ ਜਤਾਇਆ। ਉਨ੍ਹਾਂ ਕਿਹਾ ਕਿ ਬਗਾਵਤ ਸਿਰਫ ਖੁਦਮੁਖਤਿਆਰੀ ਤੱਕ ਦੀ ਸੀ ਜੋ ਮੰਗ ਹੁਣ ਵੀ ਖੜ੍ਹੀ ਹੈ।