ਚੰਡੀਗੜ੍ਹ: ਪੰਜਾਬ ਕਾਂਗਰਸ ‘ਚ ਚਲ ਰਹੀ ਘਮਾਸਾਨ ਰੁੱਕਣ ਦਾ ਨਾਂ ਨਹੀਂ ਲੈ ਰਹੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਤੇਜ਼ ਹੋ ਗਈ ਹੈ। ਕੈਪਟਨ ਤੋਂ ਨਾਰਾਜ਼ ਮੰਤਰੀ ਹਰ ਦਿਨ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਬੈਠਕ ਹੋਈ। ਇਸ ਦੌਰਾਨ ਖ਼ਬਰਾਂ ਆਈਆਂ ਕਿ ਬੈਠਕ ਖ਼ਤਮ ਹੋਣ ਤੋਂ ਪਹਿਲਾਂ ਹੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਮੀਟਿੰਗ ਤੋਂ ਬਾਹਰ ਆ ਗਈ।


ਦੱਸ ਦਈਏ ਕਿ ਅਰੁਣਾ ਦੇ ਇੰਜ ਮੀਟਿੰ ਚੋਂ ਬਾਹਰ ਆਉਣ ਦੇ ਕਾਰਨਾਂ ਦਾਂ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਨਾਲ ਹੀ ਏਬੀਪੀ ਸਾਂਝਾ ਨੇ ਲਗਾਤਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਕੈਬਿਨਟ ਮੀਟਿੰਗ ਤੋਂ ਪਹਿਲਾਂ ਅੱਜ ਕੈਬਨਿਟ ਦੀ ਬੈਠਕ ਤੋਂ ਪਹਿਲਾਂ ਵੀ ਬਾਗੀ ਮੰਤਰੀਆਂ ਦੀ ਮੀਟਿੰਗ ਹੋਈ।


ਵੀਰਵਾਰ ਨੂੰ ਕੈਬਿਨਟ ਮੀਟਿੰਗ ਤੋਂ ਪਹਿਲਾਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਗ੍ਰਹਿ ਵਿਖੇ ਪੰਜਾਬ ਸਰਕਾਰ ਦੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਦੀ ਮੀਟਿੰਗ ਹੋਈ। ਇਸ ਤੋਂ ਪਹਿਲਾਂ ਕਾਂਗਰਸ ਦੇ ਦਲਿਤ ਵਿਧਾਇਕ ਕੈਬਨਿਟ ਮੰਤਰੀ ਚਰਨਜੀਤ ਚੰਨੀ ਦੇ ਘਰ ਇਕੱਠੇ ਹੋਏ ਸੀ।


ਦੱਸ ਦਈਏ ਕਿ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਕਾਂਗੜ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਦੇ ਖੇਮੇ ਵਿੱਚ ਹਲਚਲ ਹੈ। ਸੀਐਮ ਕੈਪਟਨ ਬਾਗੀ ਮੰਤਰੀਆਂ ਨੂੰ ਮਨਾਉਣ ਵਿਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਫੋਨ ‘ਤੇ ਗੱਲਬਾਤ ਕਰ ਰਹੇ ਹਨ।


ਹਾਲਾਂਕਿ ਇਸ ਤੋਂ ਬਾਅਦ aruna chaudhary ਦੇ ਵਿਭਾਗ ਨਾਲ ਹੋਈ ਰੀਵਿਊ ਮੀਟਿੰਗ ਦੌਰਾਨ ਮੰਤਰੀ ਸਾਹਿਬਾ ਮੌਜੂਦ ਰਹੀ। ਪਰ ਕੈਬਿਨਟ ਮੀਟਿੰਗ ਚੋਂ ਵਿਚਕਾਰ ਚਲੇ ਜਾਣ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਧਰ ਕੈਪਟਨ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਟਵਿੱਟਰ ਵਾਰ ਥੰਮਣ ਦਾ ਨਾਂ ਨਹੀਂ ਲੈ ਰਹੀ। ਸਿੱਧੂ ਆਏ ਦਿਨ ਹੀ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ।


ਇਹ ਵੀ ਪੜ੍ਹੋ: Khalsa Aid ਨਾਲ ਮਿਲ ਮਦਦ ਲਈ ਅੱਗੇ ਆਏ Dev Kharoud ਅਤੇ Parmesh Verma


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904